< Hohelied 4 >
1 Siehe, meine Freundin, du bist schön, siehe, schön bist du! Deine Augen sind wie Taubenaugen zwischen deinen Zöpfen. Dein Haar ist wie die Ziegenherden, die beschoren sind auf dem Berge Gilead.
੧ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।
2 Deine Zähne sind wie die Herde mit beschnittener Wolle, die aus der Schwemme kommen, die allzumal Zwillinge tragen, und ist keine unter ihnen unfruchtbar.
੨ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
3 Deine Lippen sind wie eine rosinfarbene Schnur, und deine Rede lieblich. Deine Wangen sind wie der Ritz am Granatapfel zwischen deinen Zöpfen.
੩ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
4 Dein Hals ist wie der Turm Davids, mit Brustwehr gebauet, daran tausend Schilde hangen und allerlei Waffen der Starken.
੪ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
5 Deine zwo Brüste sind wie zwei junge Rehzwillinge, die unter den Rosen weiden,
੫ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।
6 bis der Tag kühle werde und der Schatten weiche. Ich will zum Myrrhenberge gehen und zum Weihrauchhügel.
੬ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।
7 Du bist allerdinge schön, meine Freundin, und ist kein Flecken an dir.
੭ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
8 Komm, meine Braut, vom Libanon, komm vom Libanon! Gehe herein, tritt her von der Höhe Amana, von der Höhe Senir und Hermon, von den Wohnungen der Löwen, von den Bergen der Leoparden.
੮ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।
9 Du hast mir das Herz genommen, meine Schwester, liebe Braut, mit deiner Augen einem und mit deiner Halsketten einer.
੯ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!
10 Wie schön sind deine Brüste, meine Schwester, liebe Braut! Deine Brüste sind lieblicher denn Wein, und der Geruch deiner Salben übertrifft alle Würze.
੧੦ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
11 Deine Lippen, meine Braut, sind wie triefender Honigseim, Honig und Milch ist unter deiner Zunge, und deiner Kleider Geruch ist wie der Geruch Libanons.
੧੧ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
12 Meine Schwester, liebe Braut, du bist ein verschlossener Garten, eine verschlossene Quelle, ein versiegelter Born.
੧੨ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।
13 Dein Gewächs ist wie ein Lustgarten von Granatäpfeln, mit edlen Früchten, Zypern mit Narden,
੧੩ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,
14 Narden mit Safran, Kalmus und Zinnamen, mit allerlei Bäumen des Weihrauchs, Myrrhen und Aloes, mit allen besten Würzen.
੧੪ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।
15 Wie ein Gartenbrunn, wie ein Born lebendiger Wasser, die vom Libanon fließen.
੧੫ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।
16 Stehe auf, Nordwind, und komm, Südwind, und wehe durch meinen Garten, daß seine Würzen triefen! Mein Freund komme in seinen Garten und esse seiner edlen Früchte.
੧੬ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।