< 1 Korinther 16 >
1 Was sodann die Sammlung für die Heiligen (in Jerusalem) betrifft, so haltet auch ihr es damit ebenso, wie ich es für die galatischen Gemeinden angeordnet habe:
੧ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।
2 Am ersten Tage jeder Woche lege jeder von euch (in seinem Hause) etwas beiseite und spare soviel zusammen, wie seine Verhältnisse es gestatten, damit die Sammlungen nicht erst nach meiner Ankunft stattzufinden brauchen.
੨ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
3 Wenn ich dann bei euch eingetroffen bin, werde ich die von euch bezeichneten Vertrauensmänner mit Briefen entsenden, damit sie eure Liebesgabe nach Jerusalem überbringen;
੩ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।
4 ist es aber der Mühe wert, daß auch ich hinreise, so sollen sie mit mir zusammen reisen.
੪ਜੇ ਮੇਰਾ ਵੀ ਜਾਣਾ ਉੱਚਿਤ ਹੋਵੇ ਤਾਂ ਉਹ ਮੇਰੇ ਨਾਲ ਜਾਣਗੇ।
5 Ich werde aber zu euch kommen, wenn ich Mazedonien durchreist habe, denn Mazedonien durchreise ich nur,
੫ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ।
6 bei euch aber werde ich wohl länger bleiben, vielleicht sogar den ganzen Winter zubringen, damit ihr mir dann bei meiner Weiterreise das Geleit geben könnt.
੬ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।
7 Ich möchte euch nämlich diesmal nicht nur auf der Durchreise sehen, sondern kann hoffentlich eine Zeitlang bei euch verweilen, wenn es des Herrn Wille ist.
੭ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।
8 Hier in Ephesus bleibe ich noch bis zum Pfingstfest,
੮ਪਰ ਪੰਤੇਕੁਸਤ ਤੱਕ ਮੈਂ ਅਫ਼ਸੁਸ ਵਿੱਚ ਰਹਾਂਗਾ।
9 denn es hat sich mir hier Gelegenheit zu vielseitiger und erfolgreicher Wirksamkeit geboten; freilich fehlt es auch nicht an Gegnern. –
੯ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ।
10 Wenn aber Timotheus (zu euch) kommt, so sorgt dafür, daß er ohne Furcht bei euch verweilen kann; er arbeitet ja am Werk des Herrn ebenso wie ich.
੧੦ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।
11 Niemand möge ihn also über die Achsel ansehen! Entlaßt ihn dann in Frieden, damit er wieder zu mir komme; denn ich warte auf ihn samt den Brüdern. –
੧੧ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ।
12 Was sodann den Bruder Apollos betrifft, so habe ich ihm dringend zugeredet, er möchte sich mit den Brüdern zu euch begeben; doch er will jetzt die Reise durchaus nicht unternehmen; er wird aber kommen, sobald es ihm gelegen ist.
੧੨ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।
13 Seid wachsam, steht fest im Glauben, seid mannhaft, werdet stark!
੧੩ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
14 Laßt alles bei euch in Liebe zugehen! –
੧੪ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
15 Ich habe euch noch auf eines aufmerksam zu machen, liebe Brüder: Ihr wißt vom Hause des Stephanas, daß er der erste gewesen ist, der in Achaja bekehrt worden ist und daß sie (er und die Seinen) sich in den Dienst für die Heiligen gestellt haben.
੧੫ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)
16 So ordnet denn auch ihr euch solchen Leuten unter und überhaupt einem jeden, der da mitarbeitet und sich abmüht!
੧੬ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ।
17 Ich bin erfreut über die Ankunft des Stephanas, des Fortunatus und Achaikus: sie haben mir für euer Fernsein Ersatz geleistet
੧੭ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ।
18 und mir wie auch euch geistige Ruhe gebracht. Solchen Männern müßt ihr Anerkennung zollen!
੧੮ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ।
19 Es grüßen euch die Gemeinden der Provinz Asien. Es grüßen euch herzlich im Herrn Aquila und Priska samt der Gemeinde in ihrem Hause.
੧੯ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
20 Es grüßen euch die Brüder alle. Grüßt ihr einander mit dem heiligen Kuß.
੨੦ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ।
21 Hier mein, des Paulus, eigenhändiger Gruß!
੨੧ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ।
22 Wer den Herrn nicht liebt, der sei verflucht! Maranatha!
੨੨ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!
23 Die Gnade des Herrn Jesus sei mit euch!
੨੩ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੋਵੇ।
24 Meine Liebe ist mit euch allen in Christus Jesus.
੨੪ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ ਮੇਰਾ ਪਿਆਰ। ਆਮੀਨ।