< 1 Koenige 10 >
1 Als aber die Königin von Saba den Ruhm Salomos vernahm und von dem Tempel hörte, den er dem Namen des HERRN erbaut hatte, kam sie, um ihn mit Rätselfragen auf die Probe zu stellen.
੧ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।
2 Sie kam also nach Jerusalem mit einem sehr großen Gefolge und mit Kamelen, welche Spezereien und Gold in sehr großer Menge und Edelsteine trugen. Als sie nun bei Salomo angekommen war, trug sie ihm alles vor, was sie sich vorgenommen hatte.
੨ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
3 Salomo aber wußte ihr auf alle Fragen Antwort zu geben, und nichts war dem Könige verborgen, daß er ihr nicht hätte Auskunft geben können.
੩ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
4 Als nun die Königin von Saba sich von der allseitigen Weisheit Salomos überzeugt hatte, dazu den Palast sah, den er erbaut hatte,
੪ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
5 und die Speisen auf seiner Tafel und wie seine Hofleute dasaßen, ferner die Aufwartung seiner Dienerschaft und ihre Tracht, seine Mundschenken sowie seine Brandopfer, die er im Tempel des HERRN darzubringen pflegte, da geriet sie vor Erstaunen außer sich
੫ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
6 und sagte zum König: »Wahr ist das gewesen, was ich in meiner Heimat über dich und deine Weisheit gehört habe.
੬ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।
7 Ich wollte dem, was man mir erzählte, nicht glauben, bis ich jetzt hergekommen bin und mich mit eigenen Augen überzeugt habe. Und dabei hat man mir noch nicht einmal die Hälfte berichtet: deine Weisheit und deine Vorzüge übertreffen noch das Gerücht, das ich vernommen habe.
੭ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।
8 Beneidenswert sind deine Leute, beneidenswert diese deine Diener, die beständig um dich sind und deine Weisheit hören können!
੮ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।
9 Gepriesen sei der HERR, dein Gott, der Wohlgefallen an dir gehabt hat, so daß er dich auf den Thron Israels gesetzt hat! Weil der HERR Israel allezeit liebt, darum hat er dich zum König bestellt, damit du Recht und Gerechtigkeit übest.«
੯ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।
10 Hierauf schenkte sie dem König hundertundzwanzig Talente Gold und Spezereien in sehr großer Menge, sowie Edelsteine; niemals wieder ist eine solche Fülle von Spezereien ins Land gekommen, wie die Königin von Saba sie damals dem König Salomo schenkte.
੧੦ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।
11 Allerdings brachten auch die Schiffe Hirams, die Gold aus Ophir geholt hatten, Sandelholz in sehr großer Menge und Edelsteine aus Ophir mit;
੧੧ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
12 und der König ließ aus dem Sandelholz Geländer für den Tempel des HERRN und für den königlichen Palast herstellen sowie Zithern und Harfen für die Sänger. In solcher Menge ist Sandelholz nie wieder ins Land gekommen und dort zu sehen gewesen bis auf den heutigen Tag.
੧੨ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।
13 Der König Salomo aber schenkte der Königin von Saba alles, wonach sie Verlangen trug und was sie sich wünschte, abgesehen von den Geschenken, die er ihr aus freien Stücken mit königlicher Freigebigkeit gab. Hierauf trat sie mit ihrem Gefolge den Rückweg an und zog heim.
੧੩ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।
14 Das Gewicht des Goldes, das für Salomo in einem einzigen Jahre einging, betrug 666 Talente Gold,
੧੪ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।
15 ungerechnet die Abgaben der reisenden Großkaufleute und die Steuern der Kleinhändler sowie die Tribute aller Könige Arabiens und was von den Statthaltern des Landes einkam. –
੧੫ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
16 Der König Salomo ließ auch zweihundert Langschilde von getriebenem Gold anfertigen: sechshundert Schekel Gold verwandte er auf jeden Schild;
੧੬ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।
17 ferner dreihundert Kleinschilde von getriebenem Gold; drei Minen Gold verwandte er auf jeden Schild. Der König brachte sie dann im Libanonwaldhause unter. –
੧੭ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।
18 Weiter ließ der König einen großen Thron von Elfenbein anfertigen und ihn mit feinem Gold überziehen.
੧੮ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।
19 Der Thron hatte sechs Stufen, und das Kopfstück des Thrones hinten war gerundet; auf beiden Seiten des Sitzplatzes befanden sich Armlehnen, und neben den Armlehnen standen zwei Löwen;
੧੯ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।
20 außerdem standen zwölf Löwen auf den sechs Stufen zu beiden Seiten: ein derartiges Kunstwerk ist noch nie für ein Königreich hergestellt worden. –
੨੦ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
21 Alle Trinkgefäße des Königs Salomo bestanden aus Gold; auch alle Geräte im Libanonwaldhause waren von feinem Gold, nichts von Silber, das man zu Salomos Lebzeiten für wertlos ansah.
੨੧ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।
22 Denn der König hatte Tharsisschiffe, die mit den Schiffen Hirams über Meer fuhren; alle drei Jahre einmal kamen die Tharsisschiffe heim und brachten Gold und Silber, Elfenbein, Affen und Pfauen mit.
੨੨ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
23 So übertraf denn der König Salomo alle Könige der Erde an Reichtum und an Weisheit;
੨੩ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
24 und alle Welt suchte Salomo zu sehen, um sich persönlich von seiner Weisheit zu überzeugen, die Gott ihm ins Herz gelegt hatte.
੨੪ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
25 Dabei brachte jeder von ihnen ein entsprechendes Geschenk mit: silberne und goldene Kunstwerke, Gewänder, Waffen und Spezereien, Rosse und Maultiere, Jahr für Jahr. –
੨੫ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
26 Salomo brachte auch zahlreiche Kriegswagen und Reitpferde zusammen, so daß er 1400 Wagen und 12000 Reitpferde besaß, die er in den Wagenstädten oder in seiner Nähe zu Jerusalem unterbrachte.
੨੬ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
27 Und der König brachte es dahin, daß es in Jerusalem soviel Silber gab wie Steine und daß die Zedernstämme an Menge den Maulbeerfeigenbäumen in der Niederung gleichkamen. –
੨੭ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
28 Der Bezug der Pferde für Salomo erfolgte aus Ägypten, und zwar aus Koa; die Händler des Königs kauften sie dort in Koa auf,
੨੮ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
29 so daß ein Wagen bei der Ausfuhr aus Ägypten auf sechshundert Schekel Silber zu stehen kam und ein Pferd auf einhundertundfünfzig. Auf gleiche Weise wurden sie durch Vermittelung (seiner Händler) für alle Könige der Hethiter und für die Könige von Syrien bezogen.
੨੯ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।