< Jeremia 41 >
1 Im siebten Monat aber kam Ismael, der Sohn Nethanjas, des Sohnes Elisamas, (ein Mann) von königlicher Abkunft und einer von den Großen des früheren Königs, in Begleitung von zehn Männern zu Gedalja, dem Sohne Ahikams, nach Mizpa. Als sie dort mit ihm zusammen beim Mahl saßen,
੧ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
2 erhob sich Ismael, der Sohn Nethanjas, und die zehn Männer, die bei ihm waren, und erschlugen Gedalja, den Sohn Ahikams, des Sohnes Saphans, mit dem Schwert: so ermordete er den Mann, den der König von Babylon zum Statthalter über das Land eingesetzt hatte.
੨ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ
3 Auch alle Judäer, die bei Gedalja in Mizpa waren, sowie die chaldäischen Kriegsleute, die sich dort befanden, ließ Ismael niedermachen.
੩ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।
4 Am anderen Tage nach der Ermordung Gedaljas aber, als noch niemand etwas von der Sache erfahren hatte,
੪ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ
5 kamen Männer aus Sichem, aus Silo und Samaria, achtzig an der Zahl, mit geschorenen Bärten, zerrissenen Kleidern und mit Schnittwunden am Leibe; sie hatten Opfergaben und Weihrauch bei sich, um diese (Gaben) in den Tempel des HERRN zu bringen.
੫ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ
6 Da ging Ismael, der Sohn Nethanjas, von Mipza aus ihnen entgegen, indem er beim Gehen immerfort weinte; und als er mit ihnen zusammentraf, sagte er zu ihnen: »Kommt herein zu Gedalja, dem Sohne Ahikams!«
੬ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ
7 Als sie dann aber ins Innere der Stadt gekommen waren, machte Ismael, der Sohn Nethanjas, sie nieder und warf sie in eine Zisterne hinein, er und die Leute, die bei ihm waren.
੭ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ
8 Es befanden sich aber unter ihnen zehn Männer, die zu Ismael sagten: »Töte uns nicht! Denn wir haben noch im Felde vergrabene Vorräte von Weizen, Gerste, Öl und Honig!« Da verschonte er sie und tötete sie nicht wie die anderen.
੮ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ
9 Die Zisterne aber, in welche Ismael alle Leichen der ermordeten Männer werfen ließ, war eine große Zisterne, dieselbe, welche der König Asa zu Kriegszwecken gegen Baesa, den König von Israel, hatte anlegen lassen; diese füllte jetzt Ismael, der Sohn Nethanjas, mit den (Leichen der) Erschlagenen an
੯ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ
10 und führte hierauf den gesamten Überrest der Bevölkerung, der sich in Mizpa befand, gefangen weg: die königlichen Frauen und alle in Mizpa übriggebliebenen Personen, die Nebusaradan, der Befehlshaber der Leibwache, der Obhut Gedaljas, des Sohnes Ahikams, überwiesen hatte – die führte Ismael, der Sohn Nethanjas, gefangen weg und machte sich auf den Weg, um zu den Ammonitern hinüberzuziehen.
੧੦ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
11 Als aber Johanan, der Sohn Kareahs, und alle Truppenführer, die sich bei ihm befanden, die ganze Freveltat erfuhren, die Ismael, der Sohn Nethanjas, verübt hatte,
੧੧ਜਦ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ
12 boten sie alle ihre Leute auf und zogen zum Kampf gegen Ismael, den Sohn Nethanjas, aus, und sie trafen ihn am großen Teich bei Gibeon.
੧੨ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ
13 Als nun die ganze Volksmenge, die sich bei Ismael befand, Johanan, den Sohn Kareahs, und alle Truppenführer, die bei ihm waren, erblickten, freuten sie sich;
੧੩ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ
14 und die ganze Volksmenge, die Ismael gefangen aus Mizpa weggeführt hatte, machte kehrt und ging zu Johanan, dem Sohn Kareahs, über;
੧੪ਫੇਰ ਸਾਰੇ ਲੋਕ ਜਿਹਨਾਂ ਨੂੰ ਇਸਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਗਏ
15 Ismael aber, der Sohn Nethanjas, ergriff mit acht Männern die Flucht vor Johanan und gelangte zu den Ammonitern.
੧੫ਪਰ ਨਥਨਯਾਹ ਦਾ ਪੁੱਤਰ ਇਸਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚਲਾ ਗਿਆ
16 Hierauf nahm Johanan, der Sohn Kareahs, samt allen Truppenführern, die bei ihm waren, den gesamten Rest des Volkes, den Ismael, der Sohn Nethanjas, nach der Ermordung Gedaljas, des Sohnes Ahikams, gefangen aus Mizpa weggeführt hatte, die Männer und Kriegsleute, die Weiber, Kinder und Hofbeamten, die er von Gibeon zurückgebracht hatte.
੧੬ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ
17 Sie machten sich dann auf den Weg und lagerten sich in der Herberge Kimhams, die in der Nähe von Bethlehem liegt, um von dort nach Ägypten zu ziehen
੧੭ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ
18 (aus Furcht) vor den Chaldäern, vor denen sie sich fürchteten, weil Ismael, der Sohn Nethanjas, Gedalja, den Sohn Ahikams, der vom Könige von Babylon zum Statthalter über das Land eingesetzt worden war, ermordet hatte.
੧੮ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ।