< Psalm 63 >
1 Ein Psalm Davids, als er in der Wüste Juda war. O Gott, du bist mein Gott: dich suche ich,
੧ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
2 So hab’ ich nach dir im Heiligtum ausgeschaut, um deine Macht und Herrlichkeit zu erblicken;
੨ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
3 denn deine Gnade ist besser als das Leben: meine Lippen sollen dich rühmen.
੩ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
4 So will ich dich preisen mein Leben lang, in deinem Namen meine Hände erheben.
੪ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
5 Wie an Mark und Fett ersättigt sich meine Seele, und mit jubelnden Lippen lobpreist mein Mund,
੫ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
6 so oft ich deiner gedenke auf meinem Lager, in den Stunden der Nacht über dich sinne;
੬ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7 denn du bist mir ein Helfer gewesen, und im Schatten deiner Flügel darf ich jubeln.
੭ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8 Meine Seele klammert sich an dich, aufrecht hält mich deine rechte Hand.
੮ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
9 Doch sie, die nach dem Leben mir trachten, mich zu verderben, sie werden in der Erde unterste Tiefen fahren.
੯ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
10 Man wird sie der Schärfe des Schwerts überliefern; die Beute der Schakale werden sie sein.
੧੦ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
11 Der König dagegen wird Gottes sich freuen: Ruhm wird ernten ein jeder, der bei ihm schwört; den Lügnern dagegen wird der Mund gestopft werden.
੧੧ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।