< Psalm 98 >
1 Ein Psalm. Singet dem HERRN ein neues Lied!
੧ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2 Der HERR hat kundgetan sein hilfreiches Tun, vor den Augen der Völker seine Gerechtigkeit offenbart.
੨ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3 Er hat gedacht seiner Gnade und Treue gegenüber dem Hause Israel: alle Enden der Erde haben geschaut die Heilstat unsers Gottes.
੩ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
4 Jauchzet dem HERRN, alle Lande, brecht in Jubel aus und spielt!
੪ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
5 Spielet zu Ehren des HERRN auf der Zither, auf der Zither und mit lautem Gesang,
੫ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6 mit Trompeten und Posaunenschall! Jauchzt vor dem HERRN, dem König!
੬ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7 Es tose das Meer und was darin wimmelt, der Erdkreis und seine Bewohner!
੭ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8 Die Ströme sollen in die Hände klatschen, die Berge allesamt jubeln
੮ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
9 vor dem HERRN, wenn er kommt, zu richten die Erde. Richten wird er den Erdkreis mit Gerechtigkeit und die Völker nach Gebühr.
੯ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।