< 1 Korinther 13 >
1 Wenn ich mit Menschen und Engelzungen rede, aber keine Liebe habe, so bin ich ein tönendes Erz oder eine klingende Schelle.
੧ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
2 Und wenn ich weissagen kann und alle Geheimnisse weiß und alle Erkenntnis habe, und wenn ich allen Glauben besitze, so daß ich Berge versetze, habe aber keine Liebe, so bin ich nichts.
੨ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
3 Und wenn ich alle meine Habe austeile und meinen Leib hergebe, damit ich verbrannt werde, habe aber keine Liebe, so nützt es mir nichts!
੩ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
4 Die Liebe ist langmütig und gütig, die Liebe beneidet nicht, sie prahlt nicht, sie bläht sich nicht auf;
੪ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
5 sie ist nicht unanständig, sie sucht nicht das Ihre, sie läßt sich nicht erbittern, sie rechnet das Böse nicht zu;
੫ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
6 sie freut sich nicht über die Ungerechtigkeit, sie freut sich aber der Wahrheit;
੬ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
7 sie erträgt alles, sie glaubt alles, sie hofft alles, sie duldet alles.
੭ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
8 Die Liebe hört nimmer auf, wo doch die Prophezeiungen ein Ende haben werden, das Zungenreden aufhören wird und die Erkenntnis aufgehoben werden soll.
੮ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
9 Denn wir erkennen stückweise und wir weissagen stückweise;
੯ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ।
10 wenn aber einmal das Vollkommene da ist, dann wird das Stückwerk abgetan.
੧੦ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
11 Als ich ein Kind war, redete ich wie ein Kind, dachte wie ein Kind und urteilte wie ein Kind; als ich aber ein Mann wurde, tat ich ab, was kindisch war.
੧੧ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
12 Wir sehen jetzt durch einen Spiegel wie im Rätsel, dann aber von Angesicht zu Angesicht; jetzt erkenne ich stückweise, dann aber werde ich erkennen, gleichwie ich erkannt bin.
੧੨ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
13 Nun aber bleibt Glaube, Hoffnung, Liebe, diese drei; die größte aber von diesen ist die Liebe.
੧੩ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।