< 2 Korinther 5 >
1 Denn wir wissen, daß, wenn unsere irdische Zeltwohnung abgebrochen wird, wir einen Bau von Gott haben, ein Haus, nicht mit Händen gemacht, das ewig ist, im Himmel. (aiōnios )
੧ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। (aiōnios )
2 Denn in diesem [Zelt] seufzen wir vor Sehnsucht darnach, mit unsrer Behausung, die vom Himmel ist, überkleidet zu werden,
੨ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।
3 sofern wir bekleidet und nicht nackt erfunden werden.
੩ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ।
4 Denn wir, die wir in der Leibeshütte sind, seufzen und sind beschwert, weil wir lieber nicht entkleidet, sondern überkleidet werden möchten, damit das Sterbliche verschlungen werde vom Leben.
੪ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।
5 Der uns aber hierzu bereitet hat, ist Gott, der uns das Unterpfand des Geistes gegeben hat.
੫ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ।
6 Darum sind wir allezeit getrost und wissen, daß, solange wir im Leibe wohnen, wir nicht daheim sind bei dem Herrn.
੬ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ।
7 Denn wir wandeln im Glauben und nicht im Schauen.
੭ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।
8 Wir sind aber guten Mutes und wünschen vielmehr, aus dem Leibe auszuwandern und heimzukehren zu dem Herrn.
੮ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।
9 Darum setzen wir auch unsere Ehre darein, wir seien daheim oder wallen, daß wir ihm wohlgefallen.
੯ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
10 Denn wir alle müssen vor dem Richterstuhl Christi offenbar werden, damit ein jeglicher empfange, was er vermittels des Leibes gewirkt hat, es sei gut oder böse.
੧੦ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।
11 In diesem Bewußtsein nun, daß der Herr zu fürchten sei, suchen wir die Menschen zu überzeugen, Gott aber sind wir offenbar; ich hoffe aber auch in eurem Gewissen offenbar zu sein.
੧੧ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।
12 Wir empfehlen uns nicht abermals selbst, sondern wir geben euch Gelegenheit, von uns zu rühmen, damit ihr es denen entgegenhalten könnt, die sich des Äußern rühmen, aber nicht des Herzens.
੧੨ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।
13 Denn waren wir je von Sinnen, so waren wir es für Gott; sind wir bei Sinnen, so sind wir es für euch.
੧੩ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।
14 Denn die Liebe Christi hält uns zusammen, die wir dafür halten, daß, wenn einer für alle gestorben ist, so sind sie alle gestorben;
੧੪ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
15 und er ist darum für alle gestorben, damit die, welche leben, nicht mehr sich selbst leben, sondern dem, der für sie gestorben und auferstanden ist.
੧੫ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
16 So kennen wir denn von nun an niemand mehr nach dem Fleisch; und wenn wir auch Christus nach dem Fleisch gekannt haben, so kennen wir ihn doch nicht mehr so.
੧੬ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।
17 Darum, ist jemand in Christus, so ist er eine neue Kreatur; das Alte ist vergangen, siehe, es ist alles neu geworden!
੧੭ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
18 Das alles aber von Gott, der uns durch Christus mit sich selbst versöhnt und uns den Dienst der Versöhnung gegeben hat;
੧੮ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
19 weil nämlich Gott in Christus war und die Welt mit sich selbst versöhnte, indem er ihnen ihre Sünden nicht zurechnete und das Wort der Versöhnung in uns legte.
੧੯ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
20 So sind wir nun Botschafter an Christi Statt, und zwar so, daß Gott selbst durch uns ermahnt; so bitten wir nun an Christi Statt: Lasset euch versöhnen mit Gott!
੨੦ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
21 Denn er hat den, der von keiner Sünde wußte, für uns zur Sünde gemacht, auf daß wir in ihm Gerechtigkeit Gottes würden.
੨੧ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।