< Apostelgeschichte 13 >

1 Es waren aber zu Antiochia in der dortigen Gemeinde etliche Propheten und Lehrer, nämlich Barnabas und Simeon, genannt Niger, und Lucius von Kyrene und Manahen, der mit dem Vierfürsten Herodes erzogen worden war, und Saulus.
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
2 Als sie nun dem Herrn dienten und fasteten, sprach der heilige Geist: Sondert mir Barnabas und Saulus aus zu dem Werk, zu welchem ich sie berufen habe!
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
3 Da fasteten und beteten sie, legten ihnen die Hände auf und ließen sie ziehen.
ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
4 Diese nun, vom heiligen Geist ausgesandt, zogen hinab gen Seleucia und fuhren von dort zu Schiff nach Cypern.
ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
5 Und in Salamis angekommen, verkündigten sie das Wort Gottes in den Synagogen der Juden. Sie hatten aber auch Johannes zum Diener.
ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
6 Und als sie die ganze Insel bis nach Paphos durchzogen hatten, fanden sie einen jüdischen Zauberer und falschen Propheten, namens Barjesus,
ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
7 welcher bei dem Statthalter Sergius Paulus war, einem verständigen Mann. Dieser ließ Barnabas und Saulus holen und begehrte das Wort Gottes zu hören.
ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
8 Aber es widersetzte sich ihnen Elymas, der Zauberer (denn so wird sein Name übersetzt), und suchte den Statthalter vom Glauben abzuhalten.
ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
9 Saulus aber, der auch Paulus heißt, voll heiligen Geistes, blickte ihn an
ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
10 und sprach: O du Kind des Teufels, voll von aller List und aller Schalkheit, Feind aller Gerechtigkeit, wirst du nicht aufhören, die geraden Wege des Herrn zu verkehren?
੧੦ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
11 Und nun siehe, die Hand des Herrn kommt über dich, und du wirst blind sein und die Sonne nicht sehen eine Zeitlang. Alsbald aber fiel Dunkel und Finsternis auf ihn, und er tappte umher und suchte Leute, die ihn führen könnten.
੧੧ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।
12 Als nun der Statthalter sah, was geschehen war, wurde er gläubig, betroffen von der Lehre des Herrn.
੧੨ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
13 Paulus aber und seine Gefährten fuhren von Paphos ab und kamen nach Perge in Pamphylien; Johannes aber trennte sich von ihnen und kehrte nach Jerusalem zurück.
੧੩ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
14 Sie aber zogen von Perge weiter und kamen nach Antiochia in Pisidien und gingen am Sabbattag in die Synagoge und setzten sich.
੧੪ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15 Und nach der Vorlesung des Gesetzes und der Propheten ließen die Obersten der Synagoge ihnen sagen: Ihr Männer und Brüder, habt ihr ein Wort der Ermahnung an das Volk, so redet!
੧੫ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16 Da stand Paulus auf und winkte mit der Hand und sprach: Ihr israelitischen Männer, und die ihr Gott fürchtet, höret zu!
੧੬ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
17 Der Gott dieses Volkes Israel erwählte unsre Väter und erhöhte das Volk, da sie Fremdlinge waren im Lande Ägypten, und mit erhobenem Arm führte er sie von dort heraus.
੧੭ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
18 Und er trug sie etwa vierzig Jahre lang in der Wüste
੧੮ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
19 und vertilgte sieben Völker im Lande Kanaan und gab ihnen deren Land zum Erbe.
੧੯ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
20 Und darnach, während etwa vierhundertfünfzig Jahren, gab er ihnen Richter bis auf Samuel, den Propheten.
੨੦ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
21 Und von da an begehrten sie einen König, und Gott gab ihnen Saul, den Sohn des Kis, einen Mann aus dem Stamme Benjamin, vierzig Jahre lang.
੨੧ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।
22 Und nachdem er ihn auf die Seite gesetzt hatte, erweckte er ihnen David zum König, von dem er auch Zeugnis gab und sprach: «Ich habe David gefunden, den Sohn des Jesse, einen Mann nach meinem Herzen, der allen meinen Willen tun wird.»
੨੨ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।
23 Von dessen Nachkommen hat nun Gott nach der Verheißung Jesus als Retter für Israel erweckt,
੨੩ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
24 nachdem Johannes vor seinem Auftreten dem ganzen Volk Israel die Taufe der Buße gepredigt hatte.
੨੪ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
25 Als aber Johannes seinen Lauf vollendete, sprach er: Der, für den ihr mich haltet, bin ich nicht; doch siehe, es kommt einer nach mir, für den ich nicht gut genug bin, die Schuhe seiner Füße zu lösen!
੨੫ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
26 Ihr Männer und Brüder, Söhne des Geschlechtes Abrahams, und die unter euch Gott fürchten, an euch ist dieses Wort des Heils gesandt.
੨੬ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
27 Denn die, welche in Jerusalem wohnen, und ihre Obersten haben diesen nicht erkannt und haben die Stimmen der Propheten, die an jedem Sabbat gelesen werden, durch ihr Urteil erfüllt.
੨੭ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
28 Und obgleich sie keine Todesschuld fanden, verlangten sie doch von Pilatus, daß er hingerichtet werde.
੨੮ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
29 Und nachdem sie alles vollendet hatten, was von ihm geschrieben steht, nahmen sie ihn vom Holze herab und legten ihn in eine Gruft.
੨੯ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
30 Gott aber hat ihn von den Toten auferweckt.
੩੦ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
31 Und er ist mehrere Tage hindurch denen erschienen, die mit ihm aus Galiläa nach Jerusalem hinaufgezogen waren, welche nun seine Zeugen sind vor dem Volk.
੩੧ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
32 Und wir verkündigen euch das Evangelium von der den Vätern zuteil gewordenen Verheißung, daß Gott diese für uns, ihre Kinder, erfüllt hat, indem er Jesus auferweckte.
੩੨ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
33 Wie auch im zweiten Psalm geschrieben steht: «Du bist mein Sohn, heute habe ich dich gezeugt.»
੩੩ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।
34 Daß er ihn aber von den Toten auferweckte, so daß er nicht mehr zur Verwesung zurückkehren sollte, hat er so ausgesprochen: «Ich will euch die gewissen Heiligtümer Davids geben.»
੩੪ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
35 Darum spricht er auch an einem andern Ort: «Du wirst nicht zugeben, daß dein Heiliger die Verwesung sehe.»
੩੫ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
36 Denn David ist, nachdem er zu seiner Zeit dem Willen Gottes gedient hat, entschlafen und zu seinen Vätern versammelt worden und hat die Verwesung gesehen.
੩੬ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
37 Der aber, den Gott auferweckte, hat die Verwesung nicht gesehen.
੩੭ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।
38 So sei euch nun kund, ihr Männer und Brüder, daß euch durch diesen Vergebung der Sünden verkündigt wird;
੩੮ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।
39 und von allem, wovon ihr durch das Gesetz Moses nicht gerechtfertigt werden konntet, wird durch diesen jeder gerechtfertigt, der da glaubt.
੩੯ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
40 So sehet nun zu, daß nicht über euch komme, was in den Propheten gesagt ist:
੪੦ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
41 «Sehet, ihr Verächter, und verwundert euch und verschwindet, denn ich tue ein Werk in euren Tagen, ein Werk, das ihr nicht glauben werdet, wenn es euch jemand erzählt!»
੪੧ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
42 Als sie aber aus der Versammlung gingen, bat man sie, daß ihnen diese Worte [auch] am nächsten Sabbat gepredigt werden möchten.
੪੨ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।
43 Nachdem aber die [Versammlung in der] Synagoge sich aufgelöst hatte, folgten viele Juden und gottesfürchtige Proselyten dem Paulus und Barnabas nach, welche zu ihnen redeten und sie ermahnten, bei der Gnade Gottes zu beharren.
੪੩ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
44 Und am folgenden Sabbat versammelte sich fast die ganze Stadt, um das Wort Gottes zu hören.
੪੪ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
45 Als aber die Juden die Volksmenge sahen, wurden sie voll Eifersucht und widersprachen dem, was Paulus sagte, und lästerten.
੪੫ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
46 Da sprachen Paulus und Barnabas freimütig: Euch mußte das Wort Gottes zuerst gepredigt werden; da ihr es aber von euch stoßet und euch selbst des ewigen Lebens nicht würdig achtet, siehe, so wenden wir uns zu den Heiden. (aiōnios g166)
੪੬ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। (aiōnios g166)
47 Denn also hat uns der Herr geboten: «Ich habe dich zum Licht der Heiden gesetzt, daß du zum Heil seiest bis an das Ende der Erde!»
੪੭ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
48 Als die Heiden das hörten, wurden sie froh und priesen das Wort des Herrn, und es wurden gläubig, soviele ihrer zum ewigen Leben verordnet waren. (aiōnios g166)
੪੮ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। (aiōnios g166)
49 Das Wort des Herrn aber wurde durch das ganze Land getragen.
੪੯ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
50 Aber die Juden reizten die andächtigen und angesehenen Frauen und die Vornehmsten der Stadt auf und erregten eine Verfolgung gegen Paulus und Barnabas und vertrieben sie aus ihrem Gebiet.
੫੦ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
51 Sie aber schüttelten den Staub von ihren Füßen gegen sie ab und gingen nach Ikonium.
੫੧ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
52 Die Jünger aber wurden voll Freude und heiligen Geistes.
੫੨ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।

< Apostelgeschichte 13 >