< Apostelgeschichte 19 >

1 Es begab sich aber, während Apollos in Korinth war, daß Paulus, nachdem er die obern Länder durchzogen hatte, nach Ephesus kam. Und als er etliche Jünger fand, sprach er zu ihnen:
ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।
2 Habt ihr den heiligen Geist empfangen, als ihr gläubig wurdet? Sie aber sprachen: Wir haben nicht einmal gehört, ob ein heiliger Geist sei!
ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।
3 Und er sprach zu ihnen: Worauf seid ihr denn getauft worden? Sie aber sprachen: Auf die Taufe des Johannes.
ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
4 Da sprach Paulus: Johannes hat mit der Taufe der Buße getauft und dem Volke gesagt, daß sie an den glauben sollten, der nach ihm komme, das heißt an Christus Jesus.
ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
5 Als sie das hörten, ließen sie sich taufen auf den Namen des Herrn Jesus.
ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
6 Und als Paulus ihnen die Hände auflegte, kam der heilige Geist auf sie, und sie redeten in Zungen und weissagten.
ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
7 Es waren aber im ganzen etwa zwölf Männer.
ਉਹ ਸਾਰੇ ਬਾਰਾਂ ਕੁ ਮਨੁੱਖ ਸਨ।
8 Und er ging in die Synagoge und trat öffentlich auf, drei Monate lang, indem er Gespräche hielt und sie betreffs des Reiches Gottes zu überzeugen versuchte.
ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
9 Da aber etliche verstockt blieben und sich nicht überzeugen ließen, sondern den Weg vor der Menge lästerten, trennte er sich von ihnen und sonderte die Jünger ab und hielt täglich Gespräche in der Schule des Tyrannus.
ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
10 Das geschah zwei Jahre lang, so daß alle, die in Asien wohnten, das Wort des Herrn hörten, Juden und Griechen.
੧੦ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
11 Und Gott wirkte ungewöhnliche Wunder durch die Hände des Paulus,
੧੧ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
12 so daß sogar Schweißtücher oder Gürtel von seinem Leibe weg auf die Kranken gelegt wurden und die Krankheiten von ihnen wichen und die bösen Geister ausfuhren.
੧੨ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
13 Es unterwanden sich aber etliche der herumziehenden jüdischen Beschwörer, über denen, welche böse Geister hatten, den Namen des Herrn Jesus zu nennen, indem sie sagten: Ich beschwöre euch bei dem Jesus, welchen Paulus predigt!
੧੩ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
14 Es waren aber sieben Söhne eines jüdischen Hohenpriesters Skevas, die solches taten.
੧੪ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
15 Aber der böse Geist antwortete und sprach zu ihnen: Jesus kenne ich wohl, und von Paulus weiß ich; wer aber seid ihr?
੧੫ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
16 Und der Mensch, in welchem der böse Geist war, sprang auf sie los, überwältigte zwei von ihnen und zeigte ihnen dermaßen seine Kraft, daß sie nackt und verwundet aus jenem Hause entflohen.
੧੬ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
17 Das aber wurde allen kund, Juden und Griechen, die zu Ephesus wohnten. Und Furcht befiel sie alle, und der Name des Herrn Jesus wurde hoch gepriesen.
੧੭ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।
18 Und viele von denen, die gläubig geworden waren, kamen und bekannten und erzählten ihre Taten.
੧੮ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
19 Viele aber von denen, die vorwitzige Künste getrieben hatten, trugen die Bücher zusammen und verbrannten sie öffentlich; und sie berechneten ihren Wert und kamen auf fünfzigtausend Silberlinge.
੧੯ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
20 So wuchs das Wort des Herrn mächtig und gewann die Oberhand.
੨੦ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ।
21 Nachdem aber solches vollbracht war, nahm sich Paulus im Geiste vor, durch Mazedonien und Achaja zu ziehen und nach Jerusalem zu reisen, indem er sprach: Wenn ich dort gewesen bin, muß ich auch Rom sehen.
੨੧ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
22 Er sandte aber zwei seiner Gehilfen, Timotheus und Erastus, nach Mazedonien und hielt sich noch eine Zeitlang in Asien auf.
੨੨ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ।
23 Es entstand aber um jene Zeit ein nicht unbedeutender Aufruhr um des Weges willen.
੨੩ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
24 Denn ein gewisser Demetrius, ein Silberschmied, verfertigte silberne Tempel der Diana und verschaffte den Künstlern nicht unbedeutenden Gewinn.
੨੪ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
25 Diese versammelte er samt den Arbeitern desselben Faches und sprach: Ihr Männer, ihr wisset, daß von diesem Gewerbe unser Wohlstand kommt.
੨੫ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।
26 Und ihr sehet und höret, daß dieser Paulus nicht allein in Ephesus, sondern fast in ganz Asien viel Volk überredet und abwendig gemacht hat, indem er sagt, das seien keine Götter, die mit Händen gemacht werden.
੨੬ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
27 Aber es besteht nicht nur die Gefahr, daß dieses unser Geschäft in Verfall komme, sondern auch, daß der Tempel der großen Göttin Diana für nichts geachtet und zuletzt auch ihre Majestät gestürzt werde, welche doch ganz Asien und der Erdkreis verehrt!
੨੭ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
28 Als sie das hörten, wurden sie voll Zorn und schrieen: Groß ist die Diana der Epheser!
੨੮ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
29 Und die ganze Stadt kam in Verwirrung, und sie stürmten einmütig ins Theater und rissen die Mazedonier Gajus und Aristarchus, des Paulus Reisegefährten, mit sich.
੨੯ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
30 Da aber Paulus unter das Volk gehen wollte, ließen es ihm die Jünger nicht zu.
੩੦ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।
31 Auch etliche der Obersten von Asien, die seine Freunde waren, schickten zu ihm und baten ihn, sich nicht ins Theater zu begeben.
੩੧ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
32 Hier schrie nun alles durcheinander; denn die Versammlung war in der größten Verwirrung, und die Mehrzahl wußte nicht, weswegen sie zusammengekommen waren.
੩੨ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।
33 Da zogen sie aus der Volksmenge den Alexander hervor, da die Juden ihn vorschoben. Und Alexander winkte mit der Hand und wollte sich vor dem Volk verantworten.
੩੩ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
34 Als sie aber vernahmen, daß er ein Jude sei, schrieen sie alle wie aus einem Munde etwa zwei Stunden lang: Groß ist die Diana der Epheser!
੩੪ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
35 Da beruhigte der Stadtschreiber das Volk und sprach: Ihr Männer von Ephesus, wo ist denn ein Mensch, der nicht wüßte, daß die Stadt Ephesus die Tempelpflegerin der großen Diana und des vom Himmel gefallenen Bildes ist?
੩੫ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।
36 Da nun solches unwidersprechlich ist, so solltet ihr ruhig sein und nichts Übereiltes tun.
੩੬ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।
37 Denn ihr habt diese Männer hergeführt, die weder Tempelräuber sind, noch unsere Göttin gelästert haben.
੩੭ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।
38 Haben aber Demetrius und die Künstler, die mit ihm sind, an jemand einen Anspruch, so werden Gerichtstage gehalten, und es sind Statthalter da; sie mögen einander verklagen!
੩੮ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।
39 Habt ihr aber ein weiteres Begehren zu stellen, so wird es in der gesetzlichen Versammlung erledigt werden.
੩੯ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।
40 Denn wir stehen in Gefahr, daß wir des heutigen Tages wegen des Aufruhrs angeklagt werden, weil kein Grund vorliegt, womit wir diese Zusammenrottung entschuldigen könnten.
੪੦ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।
41 (19-40b) Und als er das gesagt, entließ er die Versammlung.
੪੧ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ।

< Apostelgeschichte 19 >