< Kolosser 2 >

1 Ich will aber, daß ihr wisset, welch großen Kampf ich habe für euch und für die in Laodizea und für alle, die mich nicht von Angesicht im Fleische gesehen haben,
ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।
2 damit ihre Herzen ermahnt, in Liebe zusammengeschlossen und mit völliger Gewißheit bereichert werden, zur Erkenntnis des Geheimnisses Gottes, [welches ist] Christus,
ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
3 in dem alle Schätze der Weisheit und der Erkenntnis verborgen sind.
ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।
4 Das sage ich aber, damit euch niemand durch Überredungskünste zu Trugschlüssen verleite.
ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।
5 Denn, wenn ich auch dem Fleische nach abwesend bin, so bin ich doch im Geiste bei euch und sehe mit Freuden eure Ordnung und die Festigkeit eures Glaubens an Christus.
ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।
6 Wie ihr nun Christus Jesus, den Herrn, angenommen habt, so wandelt in ihm,
ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।
7 gewurzelt und auferbaut in ihm und befestigt im Glauben, wie ihr gelehrt worden seid, und darin überfließend in Danksagung.
ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
8 Sehet zu, daß euch niemand beraube durch die Philosophie und leeren Betrug, nach der Überlieferung der Menschen, nach den Grundsätzen der Welt und nicht nach Christus.
ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
9 Denn in ihm wohnt die ganze Fülle der Gottheit leibhaftig;
ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।
10 und ihr habt alles völlig in ihm, welcher das Haupt jeder Herrschaft und Gewalt ist.
੧੦ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
11 In ihm seid ihr auch beschnitten mit einer Beschneidung, die ohne Hände geschehen ist, durch das Ablegen des fleischlichen Leibes, in der Beschneidung Christi,
੧੧ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।
12 indem ihr mit ihm begraben seid in der Taufe, in welchem ihr auch mitauferstanden seid durch den Glauben an die Kraftwirkung Gottes, der ihn von den Toten auferweckt hat.
੧੨ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
13 Auch euch, die ihr tot waret durch die Übertretungen und den unbeschnittenen Zustand eures Fleisches, hat er mit ihm lebendig gemacht, da er euch alle Übertretungen vergab,
੧੩ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।
14 dadurch, daß er die gegen uns bestehende Schuldschrift, welche durch Satzungen uns entgegen war, auslöschte und sie aus der Mitte tat, indem er sie ans Kreuz heftete.
੧੪ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।
15 Als er so die Herrschaften und Gewalten auszog, stellte er sie öffentlich an den Pranger und triumphierte über sie an demselben.
੧੫ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।
16 So soll euch nun niemand richten wegen Speise oder Trank, oder wegen eines Festes oder Neumonds oder Sabbats,
੧੬ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।
17 welche Dinge doch nur ein Schatten derer sind, die kommen sollten, wovon aber Christus das Wesen hat.
੧੭ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।
18 Niemand soll euch um den Kampfpreis bringen, indem er sich in Demut und Engelsdienst gefällt und sich in Sachen einläßt, die er nicht gesehen hat, ohne Grund aufgeblasen ist von seinem fleischlichen Sinn,
੧੮ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
19 wobei er sich nicht an das Haupt hält, aus welchem der ganze Leib, vermittels der Gelenke und Sehnen unterstützt und zusammengehalten, zu der von Gott bestimmten Größe heranwächst.
੧੯ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
20 Wenn ihr mit Christus den Grundsätzen der Welt abgestorben seid, was lasset ihr euch Satzungen auferlegen, als lebtet ihr noch in der Welt?
੨੦ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।
21 zum Beispiel: «Rühre das nicht an, koste jenes nicht, befasse dich nicht mit dem!»
੨੧ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ?
22 was alles durch den Gebrauch der Vernichtung anheimfällt.
੨੨ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ।
23 Es sind nur Gebote und Lehren von Menschen, haben freilich einen Schein von Weisheit in selbstgewähltem Gottesdienst und Leibeskasteiung, sind jedoch wertlos und dienen zur Befriedigung des Fleisches.
੨੩ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।

< Kolosser 2 >