< 5 Mose 25 >
1 Wenn zwischen Männern ein Hader entsteht, so soll man sie vor Gericht bringen und sie richten, und den Gerechten für gerecht erklären und den Übeltäter verurteilen.
੧“ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।
2 Und wenn der Übeltäter Schläge verdient hat, soll der Richter ihn niederfallen lassen, und man soll ihm vor seinen Augen die bestimmte Tracht Prügel geben, je nach dem Maß seiner Missetat.
੨ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।
3 Wenn man ihm vierzig Streiche gegeben hat, soll man nicht weiter schlagen, damit er nicht zu viel geschlagen werde, wenn man ihm mehr Streiche gibt, und damit dein Bruder nicht verächtlich gemacht werde in deinen Augen.
੩ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।
4 Du sollst dem Ochsen, wenn er drischt, das Maul nicht verbinden.
੪“ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”
5 Wenn Brüder beieinander wohnen und einer von ihnen kinderlos stirbt, so soll das Weib des Verstorbenen nicht einen fremden Mann von auswärts nehmen, sondern ihr Schwager soll zu ihr kommen und sie zum Weibe nehmen und die Schwagerpflicht an ihr vollziehen.
੫ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।
6 Und der erste Sohn, den sie gebiert, soll auf den Namen seines verstorbenen Bruders erzogen werden, damit sein Name nicht aus Israel verschwinde.
੬ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।
7 Gefällt es aber dem Mann nicht, seines Bruders Weib zu nehmen, so soll seines Bruders Weib hinaufgehen unter das Tor zu den Ältesten und sagen: Mein Schwager weigert sich, seinem Bruder einen Namen in Israel zu erwecken und will mir die Schwagerpflicht nicht leisten.
੭ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”
8 Dann sollen die Ältesten der Stadt ihn rufen lassen und mit ihm reden. Wenn er dann dabei bleibt und spricht: Es gefällt mir nicht, sie zu nehmen!
੮ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”
9 so soll seines Bruders Weib vor den Ältesten zu ihm treten und ihm seinen Schuh vom Fuße ziehen und ihm ins Angesicht speien und soll anheben und sagen: So soll man jedem Manne tun, der seines Bruders Haus nicht bauen will!
੯ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”
10 Und man soll ihn in Israel «das Haus des Barfüßers» nennen.
੧੦ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”
11 Wenn zwei Männer miteinander hadern, und des einen Weib läuft hinzu, um ihren Mann von der Hand dessen, der ihn schlägt, zu erretten, und streckt ihre Hand aus und ergreift ihn bei seiner Scham,
੧੧“ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,
12 so sollst du ihr die Hand abhauen; dein Auge soll ihrer nicht schonen.
੧੨ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ।
13 Du sollst in deinem Beutel nicht zweierlei Gewichtsteine haben, große und kleine!
੧੩“ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
14 In deinem Hause soll nicht zweierlei Hohlmaß sein, ein großes und ein kleines!
੧੪ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
15 Du sollst volles und rechtes Gewicht und volles und rechtes Hohlmaß haben, auf daß du lange lebest in dem Lande, das dir der HERR, dein Gott, gibt.
੧੫ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।
16 Denn wer solches Unrecht begeht, ist dem HERRN, deinem Gott, ein Greuel.
੧੬ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।
17 Gedenke, was dir Amalek antat auf dem Wege, als ihr aus Ägypten zoget;
੧੭“ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,
18 wie er dir auf dem Wege begegnete und deine Nachzügler abschnitt, alle Schwachen, die zurückgeblieben waren, als du müde und matt warst, und wie er Gott nicht fürchtete.
੧੮ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।
19 Wenn dir nun der HERR, dein Gott, Ruhe gegeben hat vor allen deinen Feinden ringsum im Lande, das der HERR, dein Gott, dir als Erbe einzunehmen gibt, so sollst du das Gedächtnis Amaleks unter dem Himmel vertilgen; vergiß es nicht!
੧੯ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”