< Ester 5 >

1 Und am dritten Tage legte Esther ihre königliche Kleidung an und stellte sich in den innern Hof am Hause des Königs, dem Hause des Königs gegenüber, während der König auf seinem königlichen Throne im königlichen Hause saß, gegenüber dem Eingang zum Hause.
ਫਿਰ ਅਜਿਹਾ ਹੋਇਆ ਕਿ ਅਸਤਰ ਦੇ ਵਰਤ ਦੇ ਤੀਸਰੇ ਦਿਨ, ਅਸਤਰ ਸ਼ਾਹੀ ਬਸਤਰ ਪਹਿਨ ਕੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ, ਦਰਬਾਰ ਦੇ ਸਾਹਮਣੇ ਜਾ ਕੇ ਖੜ੍ਹੀ ਹੋ ਗਈ ਅਤੇ ਰਾਜਾ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਦਰਵਾਜ਼ੇ ਦੇ ਸਾਹਮਣੇ ਬੈਠਾ ਸੀ।
2 Als nun der König die Königin Esther im Hofe stehen sah, fand sie Gnade vor seinen Augen; denn der König streckte das goldene Zepter in seiner Hand Esther entgegen. Da trat Esther herzu und rührte die Spitze des Zepters an.
ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।
3 Da sprach der König zu ihr: Was hast du, Königin Esther, und was forderst du? Es soll dir gewährt werden, und wäre es auch die Hälfte des Königreichs!
ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”
4 Esther sprach: Gefällt es dem König, so komme der König heute mit Haman zu dem Mahl, das ich ihm zubereitet habe!
ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਅੱਜ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਉਣ ਜਿਹੜਾ ਮੈਂ ਰਾਜਾ ਦੇ ਲਈ ਤਿਆਰ ਕੀਤਾ ਹੈ।”
5 Der König sprach: Sorget dafür, daß Haman eilends tue, was Esther gesagt hat! Als nun der König und Haman zu dem Mahl kamen, welches Esther zugerichtet hatte,
ਤਦ ਰਾਜਾ ਨੇ ਹੁਕਮ ਦਿੱਤਾ, “ਹਾਮਾਨ ਨੂੰ ਛੇਤੀ ਨਾਲ ਲੈ ਆਓ ਤਾਂ ਜੋ ਅਸੀਂ ਅਸਤਰ ਦੇ ਕਹਿਣ ਅਨੁਸਾਰ ਕਰੀਏ।” ਇਸ ਤਰ੍ਹਾਂ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਏ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ।
6 sprach der König zu Esther beim Weingelage: Was bittest du, Esther? Es soll dir gegeben werden! Und was forderst du? Wäre es auch die Hälfte des Königreichs, es soll geschehen!
ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
7 Da antwortete Esther und sprach: Meine Bitte und mein Begehren ist:
ਅਸਤਰ ਨੇ ਉੱਤਰ ਦੇ ਕੇ ਕਿਹਾ, “ਮੇਰੀ ਬੇਨਤੀ ਅਤੇ ਜੋ ਮੈਂ ਮੰਗਦੀ ਹਾਂ ਉਹ ਇਹ ਹੈ,
8 Habe ich Gnade gefunden vor dem König, und gefällt es dem König, mir meine Bitte zu gewähren und meinen Wunsch zu erfüllen, so komme der König mit Haman zu dem Mahl, das ich für sie zurichten will; dann will ich morgen tun, was der König gesagt hat!
ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”
9 Da ging Haman an jenem Tage fröhlich und guten Mutes hinaus. Aber als Haman den Mardochai im Königstore sah, wie er nicht aufstand, noch sich vor ihm verbeugte, ward er voll Zorn über Mardochai.
ਉਸ ਦਿਨ ਹਾਮਾਨ ਬਹੁਤ ਹੀ ਅਨੰਦ ਅਤੇ ਮਗਨ ਹੋ ਕੇ ਬਾਹਰ ਨਿੱਕਲਿਆ ਪਰ ਜਦ ਉਸ ਨੇ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਵੇਖਿਆ ਕਿ ਨਾ ਤਾਂ ਉਹ ਉੱਠ ਕੇ ਖੜ੍ਹਾ ਹੋਇਆ ਅਤੇ ਨਾ ਹੀ ਹਟਿਆ ਤਾਂ ਹਾਮਾਨ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।
10 Doch Haman überwand sich; als er aber heimkam, sandte er hin und ließ seine Freunde und sein Weib Seres holen.
੧੦ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਪਤਨੀ ਜਰਸ਼ ਨੂੰ ਬੁਲਵਾਇਆ।
11 Und Haman zählte ihnen die Herrlichkeit seines Reichtums auf und die Menge seiner Söhne und wie ihn der König so gar groß gemacht und ihn über die Fürsten und Knechte erhoben habe.
੧੧ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।
12 Auch sprach Haman: Und die Königin Esther hat niemand mit dem König zum Mahle kommen lassen, das sie zugerichtet hat, als mich, und ich bin auch morgen mit dem König zu ihr geladen!
੧੨ਹਾਮਾਨ ਨੇ ਇਹ ਵੀ ਕਿਹਾ, ਰਾਣੀ ਅਸਤਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।
13 Aber das alles befriedigt mich nicht, solange ich Mardochai, den Juden, im Königstor sitzen sehe.
੧੩ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਮਿਲਦੀ ਜਦ ਮੈਂ ਉਸ ਯਹੂਦੀ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਬੈਠਿਆ ਹੋਇਆ ਵੇਖਦਾ ਹਾਂ।
14 Da sprachen sein Weib Seres und alle seine Freunde zu ihm: Man soll einen Galgen machen, fünfzig Ellen hoch; dann sage du morgen dem König, daß man Mardochai daran hängen soll, so kannst du fröhlich mit dem König zum Mahl gehen. Das gefiel Haman wohl, und er ließ den Galgen zurichten.
੧੪ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।

< Ester 5 >