< Hesekiel 4 >

1 Und du, Menschensohn, nimm einen Ziegelstein, lege ihn vor dich und entwirf darauf die Stadt Jerusalem.
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
2 Und veranstalte eine Belagerung gegen sie und baue einen Belagerungsturm wider sie und schütte einen Wall wider sie auf und stelle Kriegslager wider sie auf und Sturmböcke rings um sie her.
ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।
3 Und du, nimm dir eine eiserne Pfanne und stelle sie wie eine eiserne Mauer zwischen dich und die Stadt und richte dein Angesicht gegen sie, daß sie in Belagerungszustand komme, und du sollst sie belagern. Das soll dem Hause Israel ein Zeichen sein.
ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।
4 Du aber lege dich auf deine linke Seite und lege die Missetat des Hauses Israel darauf. Solange du darauf liegst, sollst du ihre Missetat tragen.
ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।
5 Ich aber habe dir die Jahre ihrer Missetat in ebenso viele Tage verwandelt, nämlich 390 Tage lang sollst du die Missetat des Hauses Israel tragen.
ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।
6 Wenn du aber diese Tage vollendet hast, so lege dich das zweitemal auf deine rechte Seite und trage die Missetat des Hauses Juda vierzig Tage lang; je einen Tag will ich dir für ein Jahr auflegen.
ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
7 So richte nun dein Angesicht und deinen entblößten Arm zur Belagerung Jerusalems und weissage wider sie.
ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
8 Und siehe, ich will dir Stricke anlegen, daß du dich nicht von einer Seite auf die andere wenden kannst, bis du die Tage deiner Belagerung vollendet hast.
ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
9 Nimm dir auch Weizen und Gerste, Bohnen und Linsen, Hirse und Spelt und tue sie in ein einziges Geschirr und bereite deine Speise daraus, solange du auf der Seite liegen mußt; 390 Tage lang sollst du davon essen.
ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
10 Und zwar sollst du diese Speise nach dem Gewicht essen, zwanzig Schekel täglich; von Zeit zu Zeit sollst du davon essen.
੧੦ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
11 Du sollst auch das Wasser nach dem Maß trinken, nämlich ein Sechstel Hin; das sollst du von Zeit zu Zeit trinken.
੧੧ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
12 Und zwar sollst du es [die Speise] in Form von Gerstenbrot essen; das sollst du mit Menschenkot backen, vor ihren Augen.
੧੨ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।
13 Und der HERR sprach: Also müssen die Kinder Israel ihr Brot unrein essen unter den Heiden, unter welche ich sie verstoßen will!
੧੩ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
14 Da sprach ich: Ach, Herr, HERR, siehe, meine Seele ist noch niemals befleckt worden; denn von meiner Jugend an bis auf diese Stunde habe ich niemals von einem Aas oder Zerrissenen gegessen; auch ist niemals verdorbenes Fleisch in meinen Mund gekommen.
੧੪ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
15 Hierauf antwortete er mir und sprach: Nun wohlan, ich will dir gestatten, daß du Kuhmist anstatt Menschenkot nehmest und darauf dein Brot bereitest!
੧੫ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।
16 Ferner sprach er zu mir: Menschensohn, siehe, ich will in Jerusalem den Stab des Brotes brechen, so daß sie nach dem Gewicht und mit Kummer Brot essen und nach dem Maß und mit Entsetzen Wasser trinken sollen,
੧੬ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।
17 damit sie an Brot und Wasser Mangel haben und sich entsetzen, einer wie der andere, und wegen ihrer Missetat verschmachten.
੧੭ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।

< Hesekiel 4 >