< Jeremia 40 >

1 Dies ist das Wort, welches vom HERRN an Jeremia erging, nachdem ihn Nebusaradan, der Oberste der Leibwache, in Rama freigelassen hatte; denn da er ihn holen ließ, war er noch mit Fesseln gebunden unter all den Gefangenen Jerusalems und Judas, die nach Babel weggeführt werden sollten.
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ
2 Und der Oberste der Leibwache nahm Jeremia und sprach zu ihm: Der HERR, dein Gott, hat dieses Unglück über diesen Ort vorhergesagt;
ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ
3 und der HERR hat es so kommen lassen und getan, wie er gesagt; denn ihr habt an dem HERRN gesündigt und auf seine Stimme nicht gehört; darum ist es euch so ergangen.
ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ
4 Und nun siehe, ich löse dich heute von den Fesseln, die an deinen Händen sind; gefällt es dir, mit mir gen Babel zu ziehen, so komm! Ich will Sorge für dich tragen. Gefällt es dir aber nicht, mit mir gen Babel zu ziehen, so laß es bleiben! Siehe, das ganze Land steht dir offen; wohin es dich gut und recht dünkt zu gehen, dahin gehe!
ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ
5 Da er sich aber noch nicht entschließen konnte, [sprach er zu ihm]: So kehre zurück zu Gedalja, dem Sohn Achikams, des Sohnes Saphans, welchen der babylonische König über die Städte Judas gesetzt hat, und bleibe bei ihm unter dem Volk, oder gehe, wohin es dir gefällt! Und der Oberste der Leibwache gab ihm Wegzehrung und ein Geschenk und entließ ihn.
ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
6 Da kam Jeremia zu Gedalja, dem Sohne Achikams, nach Mizpa und wohnte bei ihm unter dem Volk, das im Lande übriggeblieben war.
ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।
7 Als nun alle Hauptleute des Heers, die sich mit ihren Männern noch auf dem Felde aufhielten, vernahmen, daß der König von Babel Gedalja, den Sohn Achikams, über das Land gesetzt und ihm die Männer, Weiber und Kinder, auch die Armen im Lande, die nicht gefangen gen Babel geführt worden waren, übergeben hatte,
ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ
8 kamen sie zu Gedalja gen Mizpa, nämlich Ismael, der Sohn Netanjas, Johanan und Jonatan, die Söhne Kareachs, Seraja, der Sohn Tanchumets, und die Söhne Ephais, des Netophatiters, Jesanja, der Sohn des Maachatiters, sie und ihre Leute.
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ
9 Und Gedalja, der Sohn Achikams, des Sohnes Saphans, schwur ihnen und ihren Leuten also: Fürchtet euch nicht davor, den Chaldäern zu dienen; bleibet im Lande und dienet dem König von Babel, so wird es euch wohl ergehen!
ਤਾਂ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਮਨੁੱਖਾਂ ਨਾਲ ਸਹੁੰ ਖਾਧੀ ਕਿ ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ, ਤਾਂ ਤੁਹਾਡਾ ਭਲਾ ਹੋਵੇਗਾ
10 Siehe, ich wohne zu Mizpa, um den Chaldäern zu Befehl zu stehen, die zu uns kommen werden. So erntet nun Wein, Obst und Öl und tut es in eure Gefäße und wohnet in euren Städten, die ihr innehabt!
੧੦ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ
11 Als auch alle Juden, die in Moab und unter den Ammonitern, in Edom und allen Ländern wohnten, hörten, daß der König von Babel einen Überrest in Juda gelassen und Gedalja, den Sohn Achikams, des Sohnes Saphans, über ihn gesetzt habe,
੧੧ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਦੋਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ
12 kehrten alle diese Juden wieder zurück von den Orten, dahin sie geflohen waren; und sie kamen ins Land Juda zu Gedalja gen Mizpa und sammelten Wein und Obst in großer Menge.
੧੨ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।
13 Johanan aber, der Sohn Kareachs, und alle Hauptleute des Heers, die sich auf dem Felde aufhielten, kamen zu Gedalja gen Mizpa und sprachen zu ihm:
੧੩ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ
14 Weißt du auch, daß Baalis, der König der Kinder Ammon, Ismael, den Sohn Netanjas, gesandt hat, um dich totzuschlagen? Aber Gedalja, der Sohn Achikams, glaubte ihnen nicht.
੧੪ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ
15 Da sprach Johanan, der Sohn Kareachs, heimlich zu Gedalja in Mizpa also: Laß mich doch hingehen, ich will Ismael, den Sohn Netanjas, erschlagen, daß es niemand erfährt! Warum sollte er dich totschlagen, so daß alle Juden, die sich zu dir versammelt haben, zerstreut werden und der Überrest von Juda umkommt?
੧੫ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਮਾਰ ਦੇ। ਇਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ-ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?
16 Da sprach Gedalja, der Sohn Achikams, zu Johanan, dem Sohne Kareachs: Du sollst diesen Anschlag nicht ausführen; denn du redest Lügen über Ismael!
੧੬ਤਾਂ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ ਕਿ ਤੂੰ ਇਹ ਕੰਮ ਨਾ ਕਰ ਕਿਉਂ ਜੋ ਤੂੰ ਇਸਮਾਏਲ ਦੇ ਬਾਰੇ ਝੂਠ ਬੋਲਦਾ ਹੈ।

< Jeremia 40 >