< Job 2 >

1 Es kam aber ein Tag, da die Söhne Gottes sich vor dem HERRN zu stellen pflegten; da erschien unter ihnen auch der Satan, um sich vor dem HERRN zu stellen.
ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
2 Da sprach der HERR zum Satan: Wo kommst du her? Satan antwortete dem HERRN und sprach: Vom Durchstreifen der Erde und vom Umherwandeln darauf.
ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”
3 Da sprach der HERR zum Satan: Hast du meinen Knecht Hiob beachtet? Denn seinesgleichen ist auf Erden nicht, ein so ganzer und gerader Mann, der Gott fürchtet und vom Bösen weicht; und noch hält er fest an seiner Vollkommenheit, obschon du mich gereizt hast, ihn ohne Ursache zu verderben.
ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”
4 Satan antwortete dem HERRN und sprach: Haut für Haut; und alles, was der Mensch hat, gibt er für sein Leben.
ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
5 Aber strecke doch deine Hand aus und taste ihn selbst an und sein Fleisch, so wird er dir sicher ins Angesicht den Abschied geben!
ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
6 Da sprach der HERR zum Satan: Siehe, er ist in deiner Hand; nur schone seines Lebens!
ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।”
7 Da ging der Satan aus von dem Angesicht des HERRN und plagte Hiob mit bösen Geschwüren von der Fußsohle bis zum Scheitel,
ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।
8 also daß Hiob eine Scherbe nahm, um sich damit zu kratzen, und sich in den Aschenhaufen setzte.
ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ।
9 Da sprach sein Weib zu ihm: Hältst du noch fest an deiner Vollkommenheit? Sage dich los von Gott und stirb!
ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”
10 Er aber sprach zu ihr: Du redest, wie ein törichtes Weib redet. Haben wir Gutes empfangen von Gott, sollten wir das Böse nicht auch annehmen? Bei alledem versündigte sich Hiob nicht mit seinen Lippen.
੧੦ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।
11 Als aber die drei Freunde Hiobs all das Unglück vernahmen, das über ihn gekommen war, kamen sie, ein jeder von seinem Ort, nämlich Eliphas, der Temaniter, und Bildad, der Schuchiter, und Zophar, der Naamatiter; diese kamen überein, miteinander hinzugehen, ihn zu beklagen und zu trösten.
੧੧ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।
12 Und als sie von ferne ihre Augen erhoben, erkannten sie ihn nicht mehr. Da erhoben sie ihre Stimme und weinten; und sie zerrissen ein jeder sein Kleid und sprengten Staub über ihre Häupter gen Himmel.
੧੨ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
13 Dann setzten sie sich zu ihm auf den Erdboden sieben Tage und sieben Nächte lang, und keiner redete ein Wort zu ihm; denn sie sahen, daß der Schmerz sehr groß war.
੧੩ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।

< Job 2 >