< Job 30 >
1 Jetzt aber lachen über mich, die an Jahren jünger sind als ich, deren Väter ich verschmäht hätte, sie neben die Hunde meiner Herde zu setzen.
੧ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!
2 Wozu konnte die Arbeit ihrer Hände mir dienen, da es ihnen an ungebrochener Kraft gebrach?
੨ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ?
3 Durch Mangel und Hunger abgezehrt, benagten sie das dürre Land, welches längst wüste und verödet war.
੩ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।
4 Sie pflückten die Melde ab beim Gesträuch, und die Ginsterwurzel war ihr Brot.
੪ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ।
5 Aus der Gemeinde wurden sie gejagt, man schrie über sie wie über Diebe.
੫ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ!
6 In grausigen Schluchten müssen sie wohnen, in Erdlöchern und Felsenhöhlen.
੬ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
7 Im Gebüsche kreischen sie und liegen unter Nesseln hingestreckt.
੭ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।
8 Kinder von Narren, Kinder Ehrloser, sind sie aus ihrem Lande verstoßen.
੮ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।
9 Und deren Spottlied bin ich nun geworden und diene ihnen zum Geschwätz.
੯ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ!
10 Sie verabscheuen und fliehen mich, und vor meinem Angesicht sparen sie den Speichel nicht.
੧੦ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
11 Denn meine Sehne hat Er aufgelöst und mich gebeugt, darum lassen sie den Zügel schießen vor mir.
੧੧ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!
12 Zu meiner Rechten erhebt sich die Brut. Sie lassen meinen Füßen keine Ruhe und bahnen ihre Unheilswege gegen mich.
੧੨ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।
13 Meinen Pfad haben sie zerstört, zu meinem Falle helfen sie, die keinen Helfer haben.
੧੩ਜਿਹਨਾਂ ਦਾ ਕੋਈ ਸਹਾਇਕ ਨਹੀਂ ਉਹ ਮੇਰੇ ਰਾਹਾਂ ਨੂੰ ਵਿਗਾੜਦੇ ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ!
14 Wie durch eine weite Bresche fallen sie über mich her, unter Kriegsgeschrei wälzen sie sich daher.
੧੪ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ।
15 Es ist Schrecken über mich gekommen; meine Ehre ist wie der Wind verflogen; und wie eine Wolke ist mein Heil vorübergegangen.
੧੫ਭੈਅ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ।
16 Und nun ergießt sich meine Seele in mir, denn die Tage meines Elends haben mich ergriffen.
੧੬ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ।
17 Die Nacht durchbohrt mein Gebein, und meine nagenden Schmerzen schlafen nicht;
੧੭ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।
18 durch ihre große Heftigkeit verändert sich mein Kleid, wie ein Hemd umschließt es mich.
੧੮ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।
19 Er hat mich in den Kot geworfen, und ich bin wie Staub und Asche geworden.
੧੯ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ!
20 Ich schreie zu dir, und du antwortest mir nicht, ich stehe da, und du beobachtest mich.
੨੦ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ।
21 Du hast dich mir in einen unbarmherzigen Feind verwandelt, mit deiner gewaltigen Hand widerstehst du mir.
੨੧ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ!
22 Du setzest mich dem Wind aus und lässest mich dahinfahren, daß mir jeder Halt entschwindet.
੨੨ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ,
23 Denn ich weiß, daß du mich zum Tode führen wirst, ins Haus, wo alle Lebendigen zusammenkommen.
੨੩ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।
24 Wahrlich, kein Bittender hat seine Hand ausgestreckt, wenn er in seinem Unglück schrie,
੨੪ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ?
25 daß ich nicht mit ihm geweint hätte in böser Zeit und meine Seele sich nicht um den Armen bekümmert hätte!
੨੫ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ?
26 Aber ich habe auf Gutes gehofft, und es kam Übel, ich habe auf das Licht gewartet, und es ist Finsternis gekommen.
੨੬ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ,
27 Meine Eingeweide wallen und wollen nicht stille werden; die Tage meines Jammers sind mir begegnet.
੨੭ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ!
28 Traurig gehe ich einher, ohne Sonne; ich bin in der Gemeinde aufgestanden und habe um Hilfe geschrieen.
੨੮ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ!
29 Ich bin ein Bruder geworden der Schakale und ein Gefährte der jungen Strauße.
੨੯ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,
30 Meine Haut ist schwarz geworden an mir, und meine Gebeine sind vor Hitze verdorrt.
੩੦ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ!
31 Meine Harfe ist zu einem Trauerlied geworden und mein Flötenspiel zu lautem Weinen.
੩੧ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ।