< Josua 8 >
1 Und der HERR sprach zu Josua: Fürchte dich nicht und sei unverzagt. Nimm alles Kriegsvolk mit dir und mache dich auf und ziehe hinauf gen Ai! Siehe, ich habe den König zu Ai samt seinem Volk und seiner Stadt und seinem Land in deine Hand gegeben.
੧ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਤੇਰਾ ਮਨ ਨਾ ਘਬਰਾਵੇ। ਸਾਰੇ ਯੋਧਿਆਂ ਨੂੰ ਆਪਣੇ ਨਾਲ ਲੈ ਅਤੇ ਅਈ ਉੱਤੇ ਚੜ੍ਹਾਈ ਕਰ। ਵੇਖ, ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
2 Und du sollst mit Ai und ihrem König tun, wie du mit Jericho getan hast, außer daß ihr die Beute und ihr Vieh unter euch teilen sollt; aber lege dir einen Hinterhalt hinter der Stadt.
੨ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਉਸੇ ਤਰ੍ਹਾਂ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਵੋ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ।
3 Da machte sich Josua auf und alles Kriegsvolk, um nach Ai hinaufzuziehen; und Josua erwählte dreißigtausend streitbare Männer; und er sandte sie aus bei Nacht
੩ਯਹੋਸ਼ੁਆ ਅਤੇ ਸਾਰੇ ਯੋਧੇ ਅਈ ਉੱਤੇ ਚੜ੍ਹਾਈ ਕਰਨ ਲਈ ਤਿਆਰ ਹੋਏ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰਬੀਰ ਚੁਣੇ ਅਤੇ ਰਾਤ ਨੂੰ ਉਹਨਾਂ ਨੂੰ ਭੇਜਿਆ।
4 und gebot ihnen und sprach: Sehet zu, ihr sollt den Hinterhalt bilden hinter der Stadt; entfernt euch aber nicht gar zu weit von der Stadt, und seid alle bereit.
੪ਉਹਨਾਂ ਨੂੰ ਹੁਕਮ ਦਿੱਤਾ ਕਿ ਵੇਖੋ ਤੁਸੀਂ ਸ਼ਹਿਰ ਦੀ ਘਾਤ ਵਿੱਚ ਪਿੱਛੇ ਬੈਠ ਜਾਣਾ। ਸ਼ਹਿਰ ਤੋਂ ਬਹੁਤ ਦੂਰ ਨਾ ਜਾਣਾ ਅਤੇ ਤੁਸੀਂ ਸਾਰਿਆਂ ਨੇ ਤਿਆਰ ਰਹਿਣਾ।
5 Ich aber und alles Volk, das mit mir ist, wollen uns zu der Stadt begeben. Und wenn sie, wie zuvor, herausziehen uns entgegen, so wollen wir vor ihnen fliehen,
੫ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡਾ ਸਾਹਮਣਾ ਕਰਨ ਲਈ ਨਿੱਕਲਣ ਤਾਂ ਅਸੀਂ ਉਹਨਾਂ ਦੇ ਅੱਗੋਂ ਪਹਿਲਾਂ ਵਾਂਗੂੰ ਭੱਜਾਂਗੇ।
6 daß sie herauskommen hinter uns her, bis wir sie von der Stadt abgeschnitten haben. Dann werden sie sagen: «Sie fliehen vor uns wie zuvor!»
੬ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।
7 Und wenn wir vor ihnen fliehen, so sollt ihr euch aus dem Hinterhalt aufmachen und die Stadt einnehmen; denn der HERR, euer Gott, wird sie in eure Hand geben.
੭ਤਦ ਤੁਸੀਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ।
8 Wenn ihr aber die Stadt eingenommen habt, so steckt sie in Brand; tut nach dem Worte des HERRN! Sehet, ich habe es euch geboten.
੮ਇਸ ਤਰ੍ਹਾਂ ਹੋਵੇਗਾ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ!
9 Also sandte Josua hin, und sie gingen hin in den Hinterhalt und hielten zwischen Bethel und Ai, westlich der Stadt Ai. Josua aber blieb dieselbe Nacht unter dem Volke.
੯ਯਹੋਸ਼ੁਆ ਨੇ ਉਹਨਾਂ ਨੂੰ ਭੇਜਿਆ ਤਾਂ ਉਹ ਘਾਤ ਵਿੱਚ ਬੈਠ ਗਏ ਅਤੇ ਬੈਤਏਲ ਅਤੇ ਅਈ ਦੇ ਵਿੱਚਕਾਰ ਅਈ ਦੇ ਲਹਿੰਦੇ ਪਾਸੇ ਜਾ ਬੈਠੇ ਪਰ ਯਹੋਸ਼ੁਆ ਰਾਤ ਨੂੰ ਲੋਕਾਂ ਵਿੱਚ ਰਿਹਾ।
10 Und er machte sich am Morgen früh auf und musterte das Volk und zog mit den Ältesten Israels vor dem Volke her hinauf gen Ai.
੧੦ਤਾਂ ਯਹੋਸ਼ੁਆ ਨੇ ਸਵੇਰੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ।
11 Auch alles Kriegsvolk, das bei ihm war, zog hinauf, und sie machten sich herzu und stellten sich auf gegen die Stadt und lagerten sich nördlich von Ai, so daß nur ein Tal zwischen ihnen und Ai war.
੧੧ਅਤੇ ਸਾਰੇ ਯੋਧੇ ਜਿਹੜੇ ਉਹ ਦੇ ਨਾਲ ਸਨ ਉਤਾਹਾਂ ਗਏ, ਨੇੜੇ ਪਹੁੰਚੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੀ ਵਿੱਚਕਾਰ ਇੱਕ ਖੱਡ ਸੀ।
12 Er hatte aber bei fünftausend Mann genommen und in den Hinterhalt gestellt, zwischen Bethel und Ai, gegen den Westen der Stadt.
੧੨ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਹਨਾਂ ਨੂੰ ਬੈਤਏਲ ਅਤੇ ਅਈ ਦੇ ਵਿੱਚਕਾਰ ਸ਼ਹਿਰੋਂ ਪੱਛਮ ਵੱਲ ਘਾਤ ਵਿੱਚ ਬਿਠਾਇਆ।
13 Und sie stellten das Volk des ganzen Lagers so auf, daß es nördlich von der Stadt war, der Hinterhalt aber westlich von der Stadt; und Josua ging in jener Nacht mitten in das Tal.
੧੩ਤਾਂ ਉਹਨਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਪੱਛਮ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।
14 Als aber der König zu Ai solches sah, eilten die Männer der Stadt und machten sich früh auf und zogen heraus, wider Israel zu streiten, der König und sein ganzes Volk, an den bestimmten Ort vor der Ebene; denn er wußte nicht, daß ein Hinterhalt gelegt war hinter der Stadt.
੧੪ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਇਹ ਵੇਖਿਆ ਤਾਂ ਉਹਨਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਠਹਿਰਾਏ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਰ ਨਿੱਕਲੇ ਪਰ ਉਸ ਨੇ ਇਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਬੈਠੇ ਹਨ।
15 Josua aber und ganz Israel ließen sich vor ihnen schlagen und flohen auf dem Wege zur Wüste.
੧੫ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹਨਾਂ ਦੇ ਅੱਗੋਂ ਉਜਾੜ ਵੱਲ ਇਉਂ ਨੱਸਿਆ ਜਿਵੇਂ ਉਹਨਾਂ ਅੱਗੋਂ ਮਾਰੇ ਕੁੱਟੇ ਹੋਏ ਹੁੰਦੇ ਹਨ।
16 Da wurde das ganze Volk, das in der Stadt war, zusammengerufen, daß es ihnen nachjage, und sie jagten Josua nach und wurden von der Stadt abgeschnitten.
੧੬ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਹਨਾਂ ਦਾ ਪਿੱਛਾ ਕਰਨ ਲਈ ਇਕੱਠੇ ਸੱਦੇ ਗਏ ਸੋ ਉਹਨਾਂ ਨੇ ਯਹੋਸ਼ੁਆ ਦਾ ਅਜਿਹਾ ਪਿੱਛਾ ਕੀਤਾ ਕਿ ਉਹ ਸ਼ਹਿਰੋਂ ਦੂਰ ਚਲੇ ਗਏ।
17 Und es blieb nicht ein einziger Mann übrig in Ai und Bethel, der nicht ausgezogen wäre, Israel nachzujagen; und sie ließen die Stadt offen stehen und jagten Israel nach.
੧੭ਉਸ ਤੋਂ ਬਾਅਦ ਅਈ ਅਤੇ ਬੈਤਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਉਹ ਸ਼ਹਿਰ ਨੂੰ ਖੁੱਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ।
18 Da sprach der HERR zu Josua: Strecke die Lanze, die du in der Hand hast, aus gegen Ai; denn ich will sie in deine Hand geben! Und Josua streckte die Lanze, die in seiner Hand war, aus gegen die Stadt.
੧੮ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।
19 Und der Hinterhalt brach eilends auf von seinem Ort, und sie liefen, als er seine Hand ausstreckte, und kamen in die Stadt und nahmen sie ein und steckten sie eilends in Brand.
੧੯ਤਾਂ ਘਾਤ ਵਾਲੇ ਆਪਣੇ ਥਾਂ ਤੋਂ ਛੇਤੀ ਨਾਲ ਉੱਠ ਕੇ ਨੱਠੇ ਅਤੇ ਸ਼ਹਿਰ ਵਿੱਚ ਜਾ ਵੜੇ ਅਤੇ ਉਹ ਨੂੰ ਕਬਜ਼ੇ ਵਿੱਚ ਲਿਆ ਫਿਰ ਉਹਨਾਂ ਛੇਤੀ ਨਾਲ ਸ਼ਹਿਰ ਨੂੰ ਅੱਗ ਲਾ ਦਿੱਤੀ।
20 Als sich nun die Männer von Ai umwandten und zurückschauten, siehe, da ging der Rauch der Stadt gen Himmel auf; sie aber hatten nicht Raum zu fliehen, weder dahin noch dorthin. Und das Volk, das zur Wüste floh, kehrte sich um gegen seine Verfolger.
੨੦ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।
21 Denn als Josua und ganz Israel sah, daß der Hinterhalt die Stadt eingenommen hatte und daß der Rauch der Stadt aufstieg, kehrten sie wieder um und schlugen die Männer von Ai.
੨੧ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਜਿੱਤ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਹਨਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁੱਟਿਆ।
22 Und jene zogen heraus aus der Stadt, ihnen entgegen, also daß sie zwischen die Israeliten kamen, [die sie] von beiden Seiten [angriffen]; und so wurden sie geschlagen, bis niemand unter ihnen übrigblieb noch entrann.
੨੨ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।
23 Und man fing den König zu Ai lebendig und brachte ihn zu Josua.
੨੩ਤਾਂ ਉਹਨਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ੍ਹ ਕੇ ਯਹੋਸ਼ੁਆ ਕੋਲ ਲੈ ਆਂਦਾ।
24 Und als Israel alle Einwohner zu Ai, auf dem Felde und in der Wüste, dahin sie ihnen nachgejagt, niedergemacht hatte und alle durch die Schärfe des Schwertes gefallen waren, bis sie aufgerieben worden, kehrte sich ganz Israel gegen Ai und schlug sie mit der Schärfe des Schwertes.
੨੪ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ।
25 Und die Zahl all derer, die an jenem Tage fielen, Männer und Weiber, betrug zwölftausend, alle Einwohner von Ai.
੨੫ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ।
26 Josua aber zog seine Hand, womit er die Lanze ausstreckte, nicht zurück, bis alle Einwohner von Ai ausgerottet waren.
੨੬ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੱਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆਨਾਸ ਨਾ ਕਰ ਲਿਆ
27 Doch das Vieh und die Beute dieser Stadt teilte Israel unter sich, nach dem Worte des HERRN, das er Josua geboten hatte.
੨੭ਇਸਰਾਏਲ ਨੇ ਉਸ ਸ਼ਹਿਰ ਦੇ ਕੇਵਲ ਪਸ਼ੂ ਅਤੇ ਲੁੱਟ ਦਾ ਮਾਲ ਆਪਣੇ ਲਈ ਖੋਹ ਲਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਹੁਕਮ ਦੇ ਕੇ ਗੱਲ ਆਖੀ ਸੀ।
28 Und Josua äscherte Ai ein und machte einen ewigen Schutthügel daraus, eine Ruine, die noch heute dort ist.
੨੮ਸੋ ਯਹੋਸ਼ੁਆ ਨੇ ਅਈ ਨੂੰ ਸਾੜ ਸੁੱਟਿਆ ਅਤੇ ਸਦਾ ਲਈ ਇੱਕ ਖੰਡਰ ਬਣਾ ਦਿੱਤਾ, ਉਹ ਅੱਜ ਦੇ ਦਿਨ ਤੱਕ ਉਜਾੜ ਹੈ।
29 Und er ließ den König zu Ai an einen Baum hängen bis an den Abend. Als aber die Sonne untergegangen war, gebot Josua, daß man seinen Leichnam vom Baume herabnehme; da warfen sie ihn unter das Tor der Stadt und errichteten über ihm einen großen Steinhaufen, der noch daselbst ist bis auf diesen Tag.
੨੯ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।
30 Da baute Josua dem HERRN, dem Gott Israels, einen Altar auf dem Berg Ebal,
੩੦ਫਿਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਰਬਤ ਵਿੱਚ ਬਣਾਈ।
31 wie Mose, der Knecht des HERRN, den Kindern Israel geboten hatte, wie geschrieben steht im Gesetzbuche Moses, einen Altar von unbehauenen Steinen, darüber man mit keinem Eisen gefahren war; und sie brachten dem HERRN darauf Brandopfer dar und opferten Dankopfer.
੩੧ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।
32 Und er schrieb daselbst auf die Steine eine Abschrift des Gesetzes Moses, welches er den Kindern Israel vorgeschrieben hatte.
੩੨ਉਸ ਨੇ ਉਹਨਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦੀ ਨਕਲ ਨੂੰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ।
33 Und ganz Israel samt seinen Ältesten und Amtleuten und Richtern stand zu beiden Seiten der Lade, den Priestern und den Leviten gegenüber, welche die Lade des Bundes des HERRN trugen, die Fremdlinge sowohl als die Einheimischen; die eine Hälfte neben dem Berge Garizim und die andere Hälfte neben dem Berge Ebal, wie Mose, der Knecht des HERRN, zuvor geboten hatte, das Volk Israel zu segnen.
੩੩ਅਤੇ ਸਾਰਾ ਇਸਰਾਏਲ ਅਤੇ ਉਹਨਾਂ ਦੇ ਬਜ਼ੁਰਗ ਅਤੇ ਅਧਿਕਾਰੀ ਅਤੇ ਉਹਨਾਂ ਦੇ ਨਿਆਈਂ ਸੰਦੂਕ ਦੇ ਇਸ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਹਨਾਂ ਦਾ ਅੱਧ ਗਰਿੱਜ਼ੀਮ ਪਰਬਤ ਦੇ ਸਾਹਮਣੇ ਅਤੇ ਅੱਧ ਏਬਾਲ ਪਰਬਤ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ।
34 Darnach las er alle Worte des Gesetzes, den Segen und den Fluch, alles, wie es im Gesetzbuch geschrieben steht.
੩੪ਫਿਰ ਉਸ ਨੇ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੜ ਕੇ ਬਰਕਤਾਂ ਅਤੇ ਸਰਾਪ ਦੋਵੇਂ ਸੁਣਾਏ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਸਨ।
35 Es war kein Wort, das Mose geboten hatte, welches Josua nicht gelesen hätte vor der ganzen Gemeinde Israel, auch vor den Weibern und Kindern und den Fremdlingen, die unter ihnen wandelten.
੩੫ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।