< Richter 8 >
1 Aber die Männer von Ephraim sprachen zu ihm: Warum hast du uns das angetan, daß du uns nicht riefst, als du wider die Midianiter in den Streit zogest? Und sie zankten heftig mit ihm.
੧ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।
2 Er aber sprach zu ihnen: Was habe ich jetzt getan, das eurer Tat gleich wäre? Ist nicht die Nachlese Ephraims besser als der ganze Herbst Abiesers?
੨ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?
3 Gott hat die Fürsten der Midianiter, Oreb und Seb, in eure Hand gegeben; wie hätte ich tun können, was ihr getan habt? Als er solches redete, ließ ihr Zorn von ihm ab.
੩ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
4 Als nun Gideon an den Jordan kam, ging er hinüber mit den dreihundert Mann, die bei ihm waren; die waren müde und jagten gleichwohl nach.
੪ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,
5 Und er sprach zu den Leuten zu Sukkot: Gebt doch dem Volk, das bei mir ist, etliche Laibe Brot, denn sie sind müde, und ich jage den Königen der Midianiter, Sebach und Zalmunna, nach.
੫ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”
6 Aber die Obersten zu Sukkot sprachen: Ist denn die Faust Sebachs und Zalmunnas schon in deiner Hand, daß wir deinem Heer Brot geben sollen?
੬ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”
7 Gideon sprach: Wohlan, wenn der HERR den Sebach und Zalmunna in meine Hand gibt, so will ich euer Fleisch mit Dornen aus der Wüste und mit Disteln dreschen!
੭ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!”
8 Und er zog von dort nach Pnuel hinauf und redete mit ihnen in gleicher Weise. Und die Leute von Pnuel antworteten ihm wie die zu Sukkot.
੮ਉੱਥੋਂ ਉਹ ਪਨੂਏਲ ਨੂੰ ਗਿਆ ਅਤੇ ਉੱਥੇ ਦੇ ਲੋਕਾਂ ਤੋਂ ਇਸੇ ਤਰ੍ਹਾਂ ਭੋਜਨ ਮੰਗਿਆ, ਪਰ ਪਨੂਏਲ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉੱਤਰ ਦਿੱਤਾ, ਜੋ ਸੁੱਕੋਥੀਆਂ ਨੇ ਦਿੱਤਾ ਸੀ।
9 Da sprach er auch zu den Leuten von Pnuel: Komme ich mit Frieden wieder, so will ich diesen Turm zerbrechen!
੯ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!”
10 Aber Sebach und Zalmunna waren mit ihrem Heer in Karkor, etwa fünfzehntausend, der ganze Rest vom Heer der Morgenländer; denn hundertundzwanzigtausend, die das Schwert ziehen konnten, waren gefallen.
੧੦ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ।
11 Und Gideon zog hinauf auf der Straße derer, die in Zelten wohnen östlich von Nobach und Jogbeha, und schlug das Lager, denn das Heer war sorglos.
੧੧ਤਦ ਗਿਦਾਊਨ ਨੇ ਨੋਬਹ ਅਤੇ ਯਾਗਬਹਾਹ ਦੇ ਪੂਰਬ ਵੱਲ, ਤੰਬੂਆਂ ਵਿੱਚ ਰਹਿਣ ਵਾਲਿਆਂ ਦੇ ਰਸਤੇ ਤੋਂ ਚੜ੍ਹਾਈ ਕਰ ਕੇ ਉਸ ਫੌਜ ਨੂੰ ਮਾਰਿਆ, ਕਿਉਂ ਜੋ ਉਹ ਫੌਜ ਬੇਫ਼ਿਕਰ ਪਈ ਸੀ।
12 Und als Sebach und Zalmunna flohen, jagte er ihnen nach und fing die beiden Könige der Midianiter, Sebach und Zalmunna, und versprengte das ganze Heer.
੧੨ਜਦ ਜ਼ਬਾਹ ਅਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕਰਕੇ ਮਿਦਯਾਨੀਆਂ ਦੇ ਦੋਵੇਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜ ਲਿਆ ਅਤੇ ਸਾਰੀ ਫੌਜ ਨੂੰ ਹਰਾ ਦਿੱਤਾ।
13 Und Gideon, der Sohn des Joas, kehrte um von der Schlacht beim Aufstieg von Cheres.
੧੩ਯੋਆਸ਼ ਦਾ ਪੁੱਤਰ ਗਿਦਾਊਨ ਹਰਸ ਦੀ ਚੜ੍ਹਾਈ ਤੋਂ ਲੜਾਈ ਵਿੱਚੋਂ ਮੁੜਿਆ।
14 Und er fing einen Knaben von den Leuten zu Sukkot auf und fragte ihn aus; der schrieb ihm die Obersten zu Sukkot und ihre Ältesten auf, siebenundsiebzig Mann.
੧੪ਅਤੇ ਸੁੱਕੋਥੀਆਂ ਵਿੱਚੋਂ ਇੱਕ ਜਵਾਨ ਨੂੰ ਫੜ੍ਹ ਕੇ ਉਸ ਤੋਂ ਪੁੱਛਿਆ, ਤਾਂ ਉਸ ਨੇ ਸੱਤਰ ਮਨੁੱਖਾਂ ਦਾ ਪਤਾ ਦੱਸਿਆ। ਇਹ ਸਭ ਸੁੱਕੋਥ ਦੇ ਹਾਕਮ ਅਤੇ ਬਜ਼ੁਰਗ ਸਨ।
15 Und er kam zu den Leuten von Sukkot und sprach: Siehe, hier sind Sebach und Zalmunna, derenwegen ihr meiner gespottet und gesprochen habt: Ist denn die Faust Sebachs und Zalmunnas schon in deiner Hand, daß wir deinen Leuten, die müde sind, Brot geben sollten?
੧੫ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਕਹਿਣ ਲੱਗਾ, “ਜ਼ਬਾਹ ਅਤੇ ਸਲਮੁੰਨਾ ਨੂੰ ਵੇਖੋ, ਜਿਨ੍ਹਾਂ ਦੇ ਲਈ ਤੁਸੀਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਕਿਹਾ ਸੀ, ਭਲਾ, ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰੇ ਥੱਕੇ ਹੋਏ ਜੁਆਨਾਂ ਨੂੰ ਰੋਟੀ ਦੇਈਏ?”
16 Und er nahm die Ältesten der Stadt und Dornen aus der Wüste und Disteln und züchtigte die Leute zu Sukkot mit denselben.
੧੬ਤਾਂ ਉਸ ਨੇ ਸ਼ਹਿਰ ਦੇ ਬਜ਼ੁਰਗਾਂ ਨੂੰ ਫੜਿਆ ਅਤੇ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਸਜ਼ਾ ਦੇ ਕੇ ਸੁੱਕੋਥ ਦੇ ਲੋਕਾਂ ਨੂੰ ਸਬਕ ਸਿਖਾਇਆ।
17 Den Turm zu Pnuel aber zerbrach er und tötete die Leute der Stadt.
੧੭ਅਤੇ ਉਸ ਨੇ ਪਨੂਏਲ ਦਾ ਬੁਰਜ ਢਾਹ ਦਿੱਤਾ, ਅਤੇ ਨਗਰ ਦੇ ਮਨੁੱਖਾਂ ਨੂੰ ਵੱਢ ਸੁੱਟਿਆ।
18 Und er sprach zu Sebach und Zalmunna: Wie waren die Männer, die ihr zu Tabor tötetet? Sie sprachen: Sie waren wie du, ein jeder so schön wie Königskinder,
੧੮ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”
19 Er aber sprach: Das sind meine Brüder, meiner Mutter Söhne gewesen; so wahr der HERR lebt, wenn ihr die hättet leben lassen, so wollte ich euch nicht töten!
੧੯ਤਾਂ ਉਸ ਨੇ ਕਿਹਾ, “ਉਹ ਮੇਰੇ ਸੱਕੇ ਭਰਾ, ਮੇਰੀ ਮਾਂ ਦੇ ਪੁੱਤਰ ਸਨ, ਜੀਉਂਦੇ ਯਹੋਵਾਹ ਦੀ ਸਹੁੰ, ਜੇ ਤੁਸੀਂ ਉਨ੍ਹਾਂ ਨੂੰ ਜੀਉਂਦਾ ਛੱਡ ਦਿੰਦੇ ਤਾਂ ਮੈਂ ਤੁਹਾਨੂੰ ਨਾ ਮਾਰਦਾ!”
20 Und er sprach zu seinem erstgebornen Sohn Jeter: Stehe auf und schlage sie! Aber der Knabe zog sein Schwert nicht; denn er fürchtete sich, weil er noch jung war.
੨੦ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।
21 Sebach aber und Zalmunna sprachen zu Gideon: Stehe du auf und schlage uns; denn wie der Mann, so seine Kraft! Da stand Gideon auf und tötete Sebach und Zalmunna und nahm die Möndchen, die an den Hälsen ihrer Kamele waren.
੨੧ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ।
22 Da sprachen die Männer Israels zu Gideon: herrsche über uns, du und dein Sohn und deines Sohnes Sohn, weil du uns aus der Hand der Midianiter errettet hast!
੨੨ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।”
23 Aber Gideon sprach zu ihnen: Ich will nicht über euch herrschen; mein Sohn soll auch nicht über euch herrschen, der HERR soll über euch herrschen!
੨੩ਤਦ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਨਾ ਮੈਂ ਤੁਹਾਡੇ ਉੱਤੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਹੀ ਤੁਹਾਡੇ ਉੱਤੇ ਰਾਜ ਕਰੇਗਾ।”
24 Aber Gideon sprach zu ihnen: Eins bitte ich von euch: Gebt mir ein jeder einen Nasenring, den er erbeutet hat! Denn weil sie Ismaeliter waren, hatten sie goldene Nasenringe.
੨੪ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)
25 Sie sprachen: Die wollen wir geben! Und sie breiteten ein Kleid aus, und ein jeder warf einen Nasenring von der Beute darauf.
੨੫ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਦੇਣ ਵਿੱਚ ਰਾਜ਼ੀ ਹਾਂ।” ਤਦ ਉਨ੍ਹਾਂ ਨੇ ਇੱਕ ਚਾਦਰ ਵਿਛਾ ਕੇ ਆਪਣੀ-ਆਪਣੀ ਲੁੱਟ ਦੇ ਧਨ ਵਿੱਚੋਂ ਵਾਲੀਆਂ ਕੱਢ ਕੇ ਉਸ ਵਿੱਚ ਪਾ ਦਿੱਤੀਆਂ।
26 Und die goldenen Nasenringe, die er forderte, betrugen an Gewicht tausendsiebenhundert Schekel Gold, ohne die Möndchen und Ohrengehänge und Purpurkleider, welche die Könige der Midianiter getragen hatten, und ohne die Halsbänder ihrer Kamele.
੨੬ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।
27 Und Gideon machte ein Ephod daraus und setzte es in seine Stadt zu Ophra. Und ganz Israel buhlte demselben nach daselbst. Und das geriet Gideon und seinem Hause zum Fallstrick.
੨੭ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ, ਅਤੇ ਉੱਥੇ ਸਾਰੇ ਇਸਰਾਏਲੀ ਵਿਭਚਾਰੀਆਂ ਵਾਂਗੂੰ ਉਸ ਦੇ ਪਿੱਛੇ ਲੱਗ ਗਏ ਅਤੇ ਇਹ ਗੱਲ ਗਿਦਾਊਨ ਅਤੇ ਉਸ ਦੇ ਘਰਾਣੇ ਲਈ ਫਾਹੀ ਹੋ ਗਈ।
28 Die Midianiter aber waren vor den Kindern Israel gedemütigt und hoben ihr Haupt nicht mehr empor; und das Land hatte vierzig Jahre lang Ruhe, solange Gideon lebte.
੨੮ਇਸ ਤਰ੍ਹਾਂ ਨਾਲ ਮਿਦਯਾਨੀ ਇਸਰਾਏਲੀਆਂ ਤੋਂ ਅਜਿਹੇ ਹਾਰੇ ਕਿ ਫਿਰ ਸਿਰ ਨਾ ਚੁੱਕ ਸਕੇ ਅਤੇ ਗਿਦਾਊਨ ਦੇ ਦਿਨਾਂ ਵਿੱਚ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
29 Und Jerub-Baal, der Sohn des Joas, ging hin und wohnte in seinem Hause.
੨੯ਯੋਆਸ਼ ਦਾ ਪੁੱਤਰ ਯਰੁੱਬਆਲ ਆਪਣੇ ਘਰ ਜਾ ਕੇ ਉੱਥੇ ਹੀ ਰਹਿਣ ਲੱਗਾ,
30 Gideon aber hatte siebzig Söhne, die aus seinen Lenden gekommen waren, denn er hatte viele Weiber.
੩੦ਅਤੇ ਗਿਦਾਊਨ ਦੇ ਸੱਤਰ ਪੁੱਤਰ ਪੈਦਾ ਹੋਏ, ਕਿਉਂ ਜੋ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।
31 Und sein Kebsweib, das er zu Sichem hatte, gebar ihm auch einen Sohn, dem gab er den Namen Abimelech.
੩੧ਉਸ ਦੀ ਇੱਕ ਰਖ਼ੈਲ ਜੋ ਸ਼ਕਮ ਵਿੱਚ ਰਹਿੰਦੀ ਸੀ, ਉਸ ਤੋਂ ਇੱਕ ਪੁੱਤਰ ਜਣੀ ਅਤੇ ਗਿਦਾਊਨ ਨੇ ਉਸ ਦਾ ਨਾਮ ਅਬੀਮਲਕ ਰੱਖਿਆ।
32 Und Gideon, der Sohn des Joas, starb in gutem Alter und ward zu Ophra begraben, in dem Grabe seines Vaters Joas, des Abiesriters.
੩੨ਅਤੇ ਯੋਆਸ਼ ਦਾ ਪੁੱਤਰ ਗਿਦਾਊਨ ਬਹੁਤ ਬੁੱਢਾ ਹੋ ਕੇ ਮਰ ਗਿਆ ਅਤੇ ਆਪਣੇ ਪਿਤਾ ਯੋਆਸ਼ ਦੀ ਕਬਰ ਵਿੱਚ ਜੋ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਸੀ, ਦਫ਼ਨਾਇਆ ਗਿਆ।
33 Als aber Gideon gestorben war, kehrten die Kinder Israel um und buhlten [wieder] den Baalen nach und machten Baal-Berit zu ihrem Gott.
੩੩ਅਤੇ ਅਜਿਹਾ ਹੋਇਆ ਕਿ ਗਿਦਾਊਨ ਦੀ ਮੌਤ ਹੁੰਦਿਆਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।
34 Also gedachten die Kinder Israel nicht an den HERRN, ihren Gott, der sie von der Hand aller ihrer Feinde ringsum errettet hatte,
੩੪ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਨਾ ਰੱਖਿਆ, ਜਿਸ ਨੇ ਉਨ੍ਹਾਂ ਨੂੰ ਚੁਫ਼ੇਰਿਓਂ ਉਨ੍ਹਾਂ ਦੇ ਸਾਰੇ ਵੈਰੀਆਂ ਦੇ ਹੱਥਾਂ ਤੋਂ ਛੁਡਾਇਆ ਸੀ,
35 und taten nicht Barmherzigkeit an dem Hause Jerub-Baal Gideons, trotz allen Wohltaten, die er an Israel getan.
੩੫ਅਤੇ ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੀਆਂ ਉਨ੍ਹਾਂ ਸਾਰੀਆਂ ਭਲਿਆਈਆਂ ਦੇ ਬਦਲੇ ਜੋ ਉਸ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ, ਉਸ ਦੇ ਘਰ ਉੱਤੇ ਦਯਾ ਕੀਤੀ।