< 4 Mose 29 >
1 Und am ersten Tage des siebenten Monats sollt ihr eine heilige Versammlung halten, da sollt ihr keine Werktagsarbeit verrichten, denn es ist euer Posaunentag.
੧ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।
2 Und ihr sollt dem HERRN Brandopfer darbringen zum lieblichen Geruche: einen jungen Farren, einen Widder, sieben einjährige tadellose Lämmer;
੨ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ।
3 dazu ihr Speisopfer von Semmelmehl, mit Öl gemengt, drei Zehntel zum Farren, zwei Zehntel zum Widder
੩ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
4 und ein Zehntel zu jedem der sieben Lämmer;
੪ਅਤੇ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
5 auch einen Ziegenbock zum Sündopfer, um Sühnung für euch zu erwirken,
੫ਨਾਲੇ ਤੁਹਾਡੇ ਪ੍ਰਾਸਚਿਤ ਲਈ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
6 außer dem Brandopfer des Neumonds und seinem Speisopfer, und außer dem beständigen Brandopfer mit seinem Speisopfer und mit ihren Trankopfern, wie es sich gebührt, zum wohlriechenden Feuer für den HERRN.
੬ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ।
7 Am zehnten Tag dieses siebenten Monats sollt ihr auch eine heilige Versammlung halten und sollt eure Seelen demütigen; da sollt ihr keine Werktagsarbeit verrichten,
੭ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ।
8 sondern dem HERRN ein Brandopfer darbringen, zum lieblichen Geruch: einen jungen Farren, einen Widder, sieben einjährige, tadellose Lämmer,
੮ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ। ਤੁਹਾਡੇ ਚੜ੍ਹਾਵੇ ਦੋਸ਼ ਰਹਿਤ ਹੋਣ
9 samt ihrem Speisopfer von Semmelmehl, mit Öl gemengt, drei Zehntel zum Farren, zwei Zehntel zum Widder,
੯ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ। ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
10 und ein Zehntel zu jedem der sieben Lämmer;
੧੦ਅਤੇ ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਇੱਕ ਭੇਡ ਦੇ ਬੱਚੇ ਲਈ ਇੱਕ ਦਸਵੰਧ ਹੋਵੇ।
11 einen Ziegenbock zum Sündopfer, außer dem Sündopfer der Versühnung und dem täglichen Brandopfer mit seinem Speisopfer und ihren Trankopfern.
੧੧ਅਤੇ ਪ੍ਰਾਸਚਿਤ ਲਈ ਪਾਪ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
12 Gleicherweise sollt ihr am fünfzehnten Tage des siebenten Monats eine heilige Versammlung halten; da sollt ihr keine Werktagsarbeit verrichten, sondern ihr sollt dem HERRN sieben Tage lang ein Fest feiern.
੧੨ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ।
13 Da sollt ihr Brandopfer darbringen, ein wohlriechendes Feuer für den HERRN: dreizehn junge Farren, zwei Widder, vierzehn einjährige, tadellose Lämmer,
੧੩ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।
14 samt ihrem Speisopfer von Semmelmehl, mit Öl gemengt, drei Zehntel zu jedem der dreizehn Farren,
੧੪ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ
15 zwei Zehntel zu jedem der beiden Widder und ein Zehntel zu jedem der vierzehn Lämmer;
੧੫ਅਤੇ ਉਨ੍ਹਾਂ ਚੌਦਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
16 dazu einen Ziegenbock zum Sündopfer, außer dem täglichen Brandopfer mit seinem Speisopfer und seinem Trankopfer.
੧੬ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
17 Und am zweiten Tage: zwölf junge Farren, zwei Widder, vierzehn einjährige, tadellose Lämmer,
੧੭ਦੂਜੇ ਦਿਨ ਬਾਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
18 mit den zugehörigen Speisopfern und Trankopfern zu den Farren, Widdern und Lämmern, wie sich's gebührt, nach ihrer Zahl,
੧੮ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
19 dazu einen Ziegenbock zum Sündopfer, außer dem täglichen Brandopfer samt seinem Speisopfer und den Trankopfern.
੧੯ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
20 Und am dritten Tage: elf Farren, zwei Widder, vierzehn einjährige, tadellose Lämmer,
੨੦ਤੀਜੇ ਦਿਨ ਗਿਆਰ੍ਹਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
21 samt den zugehörigen Speisopfern und Trankopfern zu den Farren, Widdern und Lämmern, nach ihrer Zahl, wie sich's gebührt;
੨੧ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
22 dazu einen Ziegenbock zum Sündopfer, außer dem täglichen Brandopfer samt seinem Speisopfer und seinem Trankopfer.
੨੨ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਦੀ ਭੇਟ ਲਈ ਚੜ੍ਹਾਇਆ ਜਾਵੇ।
23 Und am vierten Tage: zehn Farren, zwei Widder,
੨੩ਚੌਥੇ ਦਿਨ ਦਸ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
24 vierzehn einjährige, tadellose Lämmer, samt den zugehörigen Speisopfern und Trankopfern zu den Farren, Widdern und Lämmern, nach ihrer Zahl, wie sich's gebührt;
੨੪ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
25 dazu einen Ziegenbock zum Sündopfer, außer dem täglichen Brandopfer samt seinem Speisopfer und seinem Trankopfer.
੨੫ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
26 Und am fünften Tage: neun Farren, zwei Widder, vierzehn einjährige, tadellose Lämmer,
੨੬ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
27 samt den zugehörigen Speisopfern und Trankopfern zu den Farren, Widdern und Lämmern, nach ihrer Zahl, wie sich's gebührt;
੨੭ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
28 dazu einen Ziegenbock zum Sündopfer, außer dem täglichen Brandopfer samt seinem Speisopfer und seinem Trankopfer.
੨੮ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
29 Und am sechsten Tage: acht Farren, zwei Widder, vierzehn einjährige, tadellose Lämmer,
੨੯ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
30 samt den zugehörigen Speisopfern und Trankopfern zu den Farren, Widdern und Lämmern, nach ihrer Zahl, wie sich's gebührt;
੩੦ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
31 dazu einen Bock zum Sündopfer, außer dem täglichen Brandopfer samt seinem Speisopfer und seinen Trankopfern.
੩੧ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
32 Und am siebenten Tage: sieben Farren, zwei Widder, vierzehn einjährige, tadellose Lämmer,
੩੨ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
33 samt den zugehörigen Speisopfern und Trankopfern zu den Farren, Widdern und Lämmern, nach ihrer Zahl, wie sich's gebührt;
੩੩ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
34 dazu einen Ziegenbock zum Sündopfer, außer dem täglichen Brandopfer samt seinem Speisopfer und seinem Trankopfer.
੩੪ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
35 Am achten Tag sollt ihr eine Versammlung halten; da sollt ihr keine Werktagsarbeit verrichten,
੩੫ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।
36 sondern dem HERRN Brandopfer darbringen, ein Feueropfer lieblichen Geruchs: einen Farren, einen Widder, sieben einjährige, tadellose Lämmer,
੩੬ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ।
37 samt dem erforderlichen Speisopfer und den Trankopfern zu dem Farren, dem Widder und den Lämmern, nach ihrer Zahl, wie sich's gebührt;
੩੭ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
38 dazu einen Ziegenbock zum Sündopfer, außer dem täglichen Brandopfer samt seinem Speisopfer und seinem Trankopfer.
੩੮ਅਤੇ ਹੋਮ ਬਲੀ ਅਤੇ ਉਸ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
39 Solches sollt ihr dem HERRN an euren Festen darbringen, außer dem, was ihr gelobt und freiwillig gebt an Brandopfern, Speisopfern, Trankopfern und Dankopfern.
੩੯ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।
40 (029-39b) Und Mose sagte den Kindern Israel alles, was ihm der HERR geboten hatte.
੪੦ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ।