< Psalm 123 >
1 Ein Wallfahrtslied. Zu dir erhebe ich meine Augen, der du im Himmel thronst.
੧ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
2 Siehe, wie die Augen der Knechte auf die Hand ihres Herrn, wie die Augen der Magd auf die Hand ihrer Gebieterin, so sind unsre Augen auf den HERRN, unsern Gott, gerichtet, bis er sich unser erbarmt.
੨ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
3 Erbarme dich unser, o HERR! Erbarme dich unser; denn wir sind der Verachtung gründlich satt!
੩ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
4 Gründlich satt ist unsre Seele des Spottes der Übermütigen, der Verachtung der Stolzen!
੪ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।