< Psalm 147 >
1 Lobet den HERRN! Denn es ist gut, unserm Gott zu singen: es ist lieblich, es ziemt sich der Lobgesang.
੧ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
2 Der HERR baut Jerusalem, die Verjagten Israels wird er sammeln.
੨ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
3 Er heilt, die zerbrochenen Herzens sind, und lindert ihre Schmerzen;
੩ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4 er zählt die Zahl der Sterne und nennt sie alle mit Namen.
੪ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5 Groß ist unser Herr und reich an Macht; sein Verstand ist unermeßlich.
੫ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6 Der HERR richtet die Gedemütigten wieder auf, er erniedrigt die Gottlosen bis zur Erde.
੬ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7 Stimmt dem HERRN ein Danklied an, spielt unserm Gott auf der Harfe,
੭ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8 der den Himmel mit Wolken bedeckt, der Regen bereitet für die Erde und auf den Bergen Gras wachsen läßt;
੮ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 der dem Vieh sein Futter gibt, den jungen Raben, die ihn anrufen!
੯ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10 Er hat nicht Lust an der Stärke des Rosses, noch Gefallen an den Schenkeln des Mannes;
੧੦ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11 der HERR hat Gefallen an denen, die ihn fürchten, die auf seine Gnade hoffen.
੧੧ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12 Preise, Jerusalem, den HERRN; lobe, Zion, deinen Gott!
੧੨ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13 Denn er hat die Riegel deiner Tore befestigt, deine Kinder gesegnet in deiner Mitte;
੧੩ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14 er gibt deinen Grenzen Frieden und sättigt dich mit dem besten Weizen.
੧੪ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15 Er sendet seine Rede auf Erden; gar schnell läuft sein Wort;
੧੫ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16 er gibt Schnee wie Wolle, er streut Reif wie Asche;
੧੬ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17 er wirft sein Eis wie Brocken; wer kann bestehen vor seinem Frost?
੧੭ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18 Er sendet sein Wort, so zerschmelzen sie; er läßt seinen Wind wehen, so tauen sie auf.
੧੮ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19 Er läßt Jakob sein Wort verkündigen, Israel seine Satzungen und Rechte.
੧੯ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20 So hat er keinem Volk getan, noch läßt er sie wissen seine Rechte. Hallelujah!
੨੦ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!