< Offenbarung 3 >
1 Und dem Engel der Gemeinde in Sardes schreibe: Das sagt der, welcher die sieben Geister Gottes und die sieben Sterne hat: Ich weiß deine Werke: du hast den Namen, daß du lebest, und bist tot.
੧ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।
2 Werde wach und stärke das übrige, was sterben will; denn ich habe deine Werke nicht vollendet erfunden vor meinem Gott.
੨ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।
3 So denke nun daran, wie du empfangen und gehört hast, und bewahre es und tue Buße. Wenn du nun nicht wachst, werde ich über dich kommen wie ein Dieb, und du wirst nicht merken, zu welcher Stunde ich über dich kommen werde.
੩ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ।
4 Aber du hast einige wenige Namen in Sardes, welche ihre Kleider nicht befleckt haben; und sie werden mit mir wandeln in weißen Kleidern, denn sie sind es wert.
੪ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।
5 Wer überwindet, der soll mit weißen Kleidern angetan werden; und ich will seinen Namen nicht tilgen aus dem Buch des Lebens und will seinen Namen bekennen vor meinem Vater und vor seinen Engeln.
੫ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
6 Wer ein Ohr hat, der höre, was der Geist den Gemeinden sagt!
੬ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
7 Und dem Engel der Gemeinde in Philadelphia schreibe: Das sagt der Heilige, der Wahrhaftige, welcher den Schlüssel Davids hat; der öffnet, daß niemand zuschließt, und zuschließt, daß niemand öffnet:
੭ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
8 Ich weiß deine Werke. Siehe, ich habe vor dir eine geöffnete Tür gegeben, die niemand schließen kann; denn du hast eine kleine Kraft und hast mein Wort bewahrt und meinen Namen nicht verleugnet.
੮ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।
9 Siehe, ich verschaffe, daß solche aus der Synagoge des Satans, die sich Juden nennen und es nicht sind, sondern lügen, siehe, ich will sie dazu bringen, daß sie kommen und vor deinen Füßen niederfallen und erkennen, daß ich dich geliebt habe.
੯ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।
10 Weil du das Wort meiner Geduld bewahrt hast, will auch ich dich bewahren vor der Stunde der Versuchung, die über den ganzen Erdkreis kommen wird, zu versuchen, die auf Erden wohnen.
੧੦ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।
11 Ich komme bald; halte fest, was du hast, damit niemand deine Krone nehme!
੧੧ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।
12 Wer überwindet, den will ich zu einem Pfeiler im Tempel meines Gottes machen, und er wird nicht mehr hinausgehen; und ich will auf ihn den Namen meines Gottes schreiben und den Namen der Stadt meines Gottes, des neuen Jerusalem, welches aus dem Himmel von meinem Gott herabkommt, und meinen Namen, den neuen.
੧੨ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।
13 Wer ein Ohr hat, der höre, was der Geist den Gemeinden sagt!
੧੩ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
14 Und dem Engel der Gemeinde in Laodizea schreibe: Das sagt der Amen, der treue und wahrhaftige Zeuge, der Ursprung der Schöpfung Gottes:
੧੪ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
15 Ich weiß deine Werke, daß du weder kalt noch warm bist. Ach, daß du kalt oder warm wärest!
੧੫ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ!
16 So aber, weil du lau bist und weder kalt noch warm, werde ich dich ausspeien aus meinem Munde.
੧੬ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।
17 Denn du sprichst: Ich bin reich und habe Überfluß und bedarf nichts! und weißt nicht, daß du elend und erbärmlich bist, arm, blind und bloß!
੧੭ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।
18 Ich rate dir, von mir Gold zu kaufen, das im Feuer geglüht ist, damit du reich werdest, und weiße Kleider, damit du dich bekleidest und die Schande deiner Blöße nicht offenbar werde, und Augensalbe, um deine Augen zu salben, damit du sehest.
੧੮ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।
19 Welche ich liebhabe, die strafe und züchtige ich. So sei nun fleißig und tue Buße!
੧੯ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।
20 Siehe, ich stehe vor der Tür und klopfe an. Wenn jemand meine Stimme hört und die Tür öffnet, so werde ich zu ihm hineingehen und das Nachtmahl mit ihm einnehmen und er mit mir.
੨੦ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।
21 Wer überwindet, dem will ich geben, mit mir auf meinem Thron zu sitzen, wie auch ich überwunden habe und mit meinem Vater sitze auf seinem Thron.
੨੧ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
22 Wer ein Ohr hat, der höre, was der Geist den Gemeinden sagt!
੨੨ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।