< Offenbarung 4 >
1 Darnach schaute ich, und siehe, eine Tür war geöffnet im Himmel; und die erste Stimme, die ich gleich einer Posaune mit mir reden gehört hatte, sprach: Steige hier herauf, und ich will dir zeigen, was nach diesem geschehen soll!
੧ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।
2 Und alsbald war ich im Geist; und siehe, ein Thron stand im Himmel, und auf dem Thron saß einer.
੨ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
3 Und der darauf saß, war anzusehen wie Jaspis und Sardisstein; und ein Regenbogen war rings um den Thron, anzusehen wie ein Smaragd.
੩ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।
4 Und rings um den Thron waren vierundzwanzig Throne, und auf den Thronen sah ich vierundzwanzig Älteste sitzen, angetan mit weißen Kleidern, und auf ihren Häuptern goldene Kronen.
੪ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
5 Und von dem Throne gehen Blitze und Stimmen und Donner aus, und sieben Feuerfackeln brennen vor dem Thron; das sind die sieben Geister Gottes.
੫ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
6 Und vor dem Thron ist es wie ein gläsernes Meer, gleich Kristall; und in der Mitte des Thrones und rings um den Thron sind vier lebendige Wesen, voller Augen vorn und hinten.
੬ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
7 Und das erste ist gleich einem Löwen, das zweite gleich einem Kalbe, das dritte hat ein Angesicht wie ein Mensch, und das vierte ist gleich einem fliegenden Adler.
੭ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।
8 Und die vier lebendigen Wesen, von denen ein jedes sechs Flügel hat, sind ringsherum und inwendig voller Augen; und sie hören Tag und Nacht nicht auf zu sagen: Heilig, heilig, heilig ist der Herr, Gott der Allmächtige, der da war, und der da ist, und der da kommt!
੮ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!
9 Und so oft die lebendigen Wesen Ruhm und Ehre und Dank darbringen dem, der auf dem Throne sitzt, der da lebt von Ewigkeit zu Ewigkeit, (aiōn )
੯ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ (aiōn )
10 so fallen die vierundzwanzig Ältesten nieder vor dem, der auf dem Throne sitzt, und beten den an, der da lebt von Ewigkeit zu Ewigkeit, und werfen ihre Kronen vor dem Throne nieder und sprechen: (aiōn )
੧੦ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ (aiōn )
11 Würdig bist du, unser Herr und Gott, zu empfangen den Ruhm und die Ehre und die Macht; denn du hast alle Dinge geschaffen, und durch deinen Willen sind sie und wurden sie geschaffen!
੧੧ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!