< Roemers 14 >
1 Des Schwachen im Glauben nehmet euch an, doch nicht um über Meinungen zu streiten.
੧ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।
2 Einer glaubt, alles essen zu dürfen; wer aber schwach ist, ißt Gemüse.
੨ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ।
3 Wer ißt, verachte den nicht, der nicht ißt; und wer nicht ißt, richte den nicht, der ißt; denn Gott hat ihn angenommen.
੩ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।
4 Wer bist du, daß du einen fremden Knecht richtest? Er steht oder fällt seinem Herrn. Er wird aber aufgerichtet werden; denn der Herr vermag ihn aufzurichten.
੪ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
5 Dieser achtet einen Tag höher als den andern, jener hält alle Tage gleich; ein jeglicher sei seiner Meinung gewiß!
੫ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ। ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ।
6 Wer auf den Tag schaut, schaut darauf für den Herrn, und wer nicht auf den Tag schaut, schaut nicht darauf für den Herrn. Wer ißt, der ißt für den Herrn; denn er dankt Gott, und wer nicht ißt, der ißt nicht für den Herrn und dankt Gott.
੬ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
7 Denn keiner von uns lebt sich selbst und keiner stirbt sich selbst.
੭ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ।
8 Leben wir, so leben wir dem Herrn, sterben wir, so sterben wir dem Herrn; ob wir nun leben oder sterben, so sind wir des Herrn.
੮ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
9 Denn dazu ist Christus gestorben und wieder lebendig geworden, daß er sowohl über Tote als auch über Lebende Herr sei.
੯ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।
10 Du aber, was richtest du deinen Bruder? Oder du, was verachtest du deinen Bruder? Wir werden alle vor dem Richterstuhl Christi erscheinen;
੧੦ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।
11 denn es steht geschrieben: «So wahr ich lebe, spricht der Herr, mir soll sich beugen jedes Knie, und jede Zunge wird Gott bekennen.»
੧੧ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
12 So wird also ein jeglicher für sich selbst Gott Rechenschaft geben.
੧੨ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
13 Darum laßt uns nicht mehr einander richten, sondern das richtet vielmehr, daß dem Bruder weder Anstoß noch Ärgernis gegeben werde!
੧੩ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
14 Ich weiß und bin in dem Herrn Jesus davon überzeugt, daß nichts an sich selbst unrein ist; sondern nur für den, der etwas für unrein hält, ist es unrein.
੧੪ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।
15 Wenn aber dein Bruder um einer Speise willen betrübt wird, so wandelst du schon nicht nach der Liebe. Verdirb mit deiner Speise nicht den, für welchen Christus gestorben ist!
੧੫ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।
16 So soll nun euer Bestes nicht verlästert werden!
੧੬ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ।
17 Denn das Reich Gottes ist nicht Essen und Trinken, sondern Gerechtigkeit, Friede und Freude im heiligen Geist;
੧੭ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।
18 wer darin Christus dient, der ist Gott wohlgefällig und auch von den Menschen gebilligt.
੧੮ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
19 So laßt uns nun dem nachjagen, was zum Frieden und zur Erbauung untereinander dient.
੧੯ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
20 Zerstöre nicht wegen einer Speise Gottes Werk! Es ist zwar alles rein, aber es ist demjenigen schädlich, welcher es mit Anstoß ißt.
੨੦ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ। ਸਭ ਕੁਝ ਸ਼ੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ।
21 Es ist gut, wenn du kein Fleisch issest und keinen Wein trinkst, noch sonst etwas [tust], woran dein Bruder Anstoß oder Ärgernis nehmen oder schwach werden könnte.
੨੧ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।
22 Du hast Glauben? Habe ihn für dich selbst vor Gott! Selig, wer sich selbst nicht beschuldigt in dem, was er billigt;
੨੨ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ।
23 wer aber zweifelt und doch ißt, der ist verurteilt, weil es nicht aus Glauben geschieht. Alles aber, was nicht aus Glauben geschieht, ist Sünde.
੨੩ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ।