< Johannes 18 >
1 Da Jesus solches gesprochen hatte, ging Er hinaus mit Seinen Jüngern über den Bach Kidron. Da war ein Garten, und in diesen ging Er und Seine Jünger hinein.
੧ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।
2 Judas aber, der Ihn verriet, wußte auch den Ort, weil Jesus Sich mit Seinen Jüngern oft daselbst versammelt hatte.
੨ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
3 Judas nahm nun die Kohorte und Amtsdiener der Hohenpriester und Pharisäer und kam dahin mit Fackeln und Lampen und Waffen.
੩ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
4 Jesus nun, Der alles wußte, was über Ihn kommen sollte, kam heraus und sprach zu ihnen: Wen sucht ihr?
੪ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?”
5 Sie antworteten Ihm: Jesus, den Nazarener. Spricht zu ihnen Jesus: Ich bin es. Judas aber, der Ihn verriet, stand auch bei ihnen.
੫ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
6 Wie Er nun zu ihnen sprach: Ich bin es! wichen sie zurück und fielen zu Boden.
੬ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
7 Da fragte Er sie abermals: Wen sucht ihr? Sie aber sagten: Jesus, den Nazarener.
੭ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”
8 Jesus antwortete: Ich habe euch gesagt, daß Ich es bin. Wenn ihr nun Mich suchet, so lasset diese hingehen!
੮ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”
9 Auf daß erfüllt würde das Wort, das Er gesprochen: Ich habe derer keinen verloren, die Du Mir gegeben hast.
੯ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
10 Simon Petrus nun, der ein Schwert hatte, zog es heraus, schlug nach dem Knechte des Hohenpriesters und hieb ihm das rechte Ohr ab. Der Name des Knechtes aber war Malchus.
੧੦ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)
11 Da sprach Jesus zu Petrus: Stecke das Schwert hinein in die Scheide! Soll Ich den Kelch nicht trinken, den Mir der Vater gegeben hat?
੧੧ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”
12 Die Kohorte nun und der Oberhauptmann und die Amtsdiener der Juden ergriffen Jesus und banden Ihn.
੧੨ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।
13 Und sie führten Ihn weg zuerst zu Hannas; denn er war der Schwiegervater des Kaiaphas, der selbigen Jahres Hoherpriester war.
੧੩ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ।
14 Kaiaphas aber war es, der den Juden zuriet, es wäre zuträglich, daß ein Mensch umkäme für das Volk.
੧੪ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
15 Simon Petrus aber folgte Jesus nach, und ein anderer Jünger. Selbiger Jünger aber war dem Hohenpriester bekannt und ging mit Jesus hinein in des Hohenpriesters Hof.
੧੫ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।
16 Petrus aber stand draußen vor der Tür. Da ging der andere Jünger, der dem Hohenpriester bekannt war, hinaus und sprach mit der Türhüterin und führte Petrus herein.
੧੬ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
17 Da sprach die Magd, die Türhüterin, zu Petrus: Bist du nicht auch von den Jüngern dieses Menschen? Spricht er: Ich bin es nicht.
੧੭ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
18 Die Knechte und Amtsdiener aber standen an einem Kohlenfeuer, das sie gemacht hatten, denn es war kalt, und wärmten sich. Petrus aber stand bei ihnen und wärmte sich.
੧੮ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।
19 Der Hohepriester fragte nun Jesus über Seine Jünger und über Seine Lehre.
੧੯ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।
20 Jesus antwortete ihm: Ich habe frei heraus geredet zu der Welt. Ich habe allezeit in der Synagoge und im Heiligtum gelehrt, wo alle Juden zusammenkommen und habe nichts im Verborgenen geredet.
੨੦ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
21 Was fragst du Mich? Frage die, so gehört haben, was Ich zu ihnen redete. Siehe, dieselben wissen, was Ich sagte.
੨੧ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”
22 Da Er solches sagte, gab einer der Amtsdiener, der dabeistand, Jesus einen Backenstreich und sagte: Antwortest Du also dem Hohenpriester?
੨੨ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
23 Jesus antwortete ihm: Habe Ich böse geredet, so zeuge von dem Bösen, habe Ich aber wohl geredet, was schlägst du Mich?
੨੩ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”
24 Hannas sandte Ihn gebunden zu Kaiaphas, dem Hohenpriester.
੨੪ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ।
25 Simon Petrus aber stand und wärmte sich: Da sagten sie zu ihm: Bist nicht auch du von Seinen Jüngern? Er leugnete und sagte: Ich bin es nicht.
੨੫ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
26 Spricht zu ihm einer der Knechte des Hohenpriesters, ein Verwandter dessen, dem Petrus das Ohr abhieb: Sah ich dich nicht in dem Garten bei Ihm?
੨੬ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”
27 Da leugnete Petrus abermals, und alsbald krähte der Hahn.
੨੭ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
28 Da führten sie Jesus von Kaiaphas in das Richthaus. Es war aber am Morgen. Und sie gingen nicht selbst hinein in das Richthaus, auf daß sie sich nicht verunreinigten, sondern das Pascha essen möchten.
੨੮ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
29 Pilatus kam dann heraus zu ihnen und sprach: Was für Klage bringt ihr wider diesen Menschen?
੨੯ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”
30 Sie antworteten und sprachen zu ihm: Wäre Dieser nicht ein Übeltäter, wir hätten Ihn dir nicht überantwortet.
੩੦ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
31 Da sprach Pilatus zu ihnen: Nehmt ihr Ihn und richtet Ihn nach eurem Gesetz. Da sprachen die Juden zu ihm: Es ist uns nicht erlaubt, jemand zu töten.
੩੧ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
32 Auf daß erfüllt würde das Wort Jesu, das Er sprach, indem Er anzeigte, welches Todes Er sterben würde.
੩੨ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।
33 Pilatus ging nun wiederum hinein in das Richthaus und rief Jesus und sprach zu Ihm: Bist Du der Juden König?
੩੩ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?”
34 Jesus antwortete ihm: Sagst du solches von dir selbst, oder haben dir es andere von Mir gesagt?
੩੪ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35 Pilatus antwortete: Bin Ich ein Jude? Deine Völkerschaft und die Hohenpriester haben Dich mir überantwortet. Was hast Du getan?
੩੫ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”
36 Jesus antwortete: Mein Reich ist nicht aus dieser Welt. Wäre Mein Reich aus dieser Welt, so würden Meine Diener ringen, daß Ich den Juden nicht überantwortet würde. Nun ist aber Mein Reich nicht von hinnen.
੩੬ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
37 Da sprach Pilatus zu Ihm: Also bist Du König? Jesus antwortete: Du sagst es. Ich bin König. Ich bin dazu geboren und bin dazu in die Welt gekommen, daß Ich für die Wahrheit zeuge. Jeder, der aus der Wahrheit ist, hört Meine Stimme.
੩੭ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
38 Spricht Pilatus zu Ihm: Was ist Wahrheit? Und da er das gesagt hatte, ging er wiederum hinaus zu den Juden und sagte zu ihnen: Ich finde keine Schuld an Ihm.
੩੮ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।
39 Ihr habt aber eine Gewohnheit, daß ich einen auf das Pascha losgebe. Seid ihr nun willens, daß ich euch den König der Juden losgebe?
੩੯ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
40 Da schrien sie wiederum alle laut: Nicht Diesen, sondern Barabbas. Barabbas aber war ein Räuber.
੪੦ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।