< Atiirĩrĩri 11 >
1 Na rĩrĩ, Jefitha aarĩ Mũgileadi warĩ njamba yarĩ hinya. Nake ithe wa Jefitha eetagwo Gileadi, na nyina aarĩ mũmaraya.
੧ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।
2 Mũtumia wa Gileadi o nake akĩmũciarĩra aanake, na rĩrĩa maagimarire makĩingata Jefitha. Nao makiuga atĩrĩ, “Wee ndũkagaya igai thĩinĩ wa nyũmba iitũ, tondũ ũrĩ wa mũtumia ũngĩ.”
੨ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”
3 Nĩ ũndũ ũcio Jefitha akĩũrĩra ariũ a ithe, agĩthiĩ gũtũũra bũrũri wa Tobu, kũrĩa gĩkundi kĩa andũ matarĩ kĩene kĩamũrigiicĩirie na gĩkĩmũrũmĩrĩra.
੩ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
4 Thuutha wa ihinda inini, hĩndĩ ĩrĩa Aamoni maahaarĩirie mbaara na Isiraeli,
੪ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ।
5 athuuri a Gileadi magĩthiĩ kũgĩĩra Jefitha kuuma bũrũri wa Tobu.
੫ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।
6 Nao makĩmwĩra atĩrĩ, “Ũka, ũtuĩke mũnene witũ wa ita, nĩgeetha tũhũũrane na Aamoni.”
੬ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।”
7 Jefitha akĩmeera atĩrĩ, “Githĩ mũtiathũũrire mũkĩnyingata kuuma nyũmba ya baba? Nĩ kĩĩ kĩratũma mũũke kũrĩ niĩ rĩu mũrĩ na thĩĩna?”
੭ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”
8 Athuuri a Gileadi makĩmwĩra atĩrĩ, “O na kũrĩ ũguo, nĩtwagũcookerera; twarana na ithuĩ tũkahũũrane na Aamoni, na nĩũgũtuĩka mũnene witũ wa gwathaga andũ othe arĩa matũũraga Gileadi.”
੮ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”
9 Jefitha akĩmooria atĩrĩ, “Mũngĩnjookia ngahũũrane na Aamoni nake Jehova amaneane kũrĩ niĩ-rĩ, ti-itherũ niĩ nĩngatuĩka mũnene wanyu?”
੯ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”
10 Athuuri acio a Gileadi makĩmũcookeria atĩrĩ, “Jehova nĩwe mũira witũ; nĩtũgwĩka o ta ũrĩa ũkuuga.”
੧੦ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”
11 Nĩ ũndũ ũcio Jefitha agĩthiĩ hamwe na athuuri a Gileadi, na andũ acio makĩmũtua mũnene na mwathi wao. Nake agĩcookera ciugo ciake ciothe mbere ya Jehova o kũu Mizipa.
੧੧ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
12 Ningĩ Jefitha agĩtũmana kũrĩ mũthamaki wa Aamoni na kĩũria gĩkĩ: “Nĩ ũhoro ũrĩkũ ũrĩ naguo na ithuĩ nĩgeetha ũtharĩkĩre bũrũri witũ?”
੧੨ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
13 Mũthamaki wa Aamoni agĩcookeria andũ a Jefitha atĩrĩ, “Hĩndĩ ĩrĩa Isiraeli maambatire kuuma Misiri, nĩmooire bũrũri wakwa kuuma Arinoni nginya Jaboku, o na nginya Jorodani. Rĩu njookeriai bũrũri ũcio na thayũ.”
੧੩ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
14 Nake Jefitha agĩtũma andũ rĩngĩ kũrĩ mũthamaki wa Aamoni,
੧੪ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ
15 akiuga atĩrĩ: “Ũũ nĩguo Jefitha oiga: Isiraeli ndooire bũrũri wa Moabi kana bũrũri wa Aamoni.
੧੫ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,
16 No rĩrĩa maambatire makiuma Misiri, Isiraeli maatuĩkanĩirie werũ-inĩ nginya Iria Itune, magĩkinya Kadeshi.
੧੬ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ
17 Ningĩ Isiraeli agĩtũma andũ kũrĩ mũthamaki wa Edomu, makamwĩre atĩrĩ, ‘Twĩtĩkĩrie tũtuĩkanĩrie bũrũri-inĩ waku,’ no mũthamaki wa Edomu ndaigana gũthikĩrĩria. Ningĩ magĩtũmana kũrĩ mũthamaki wa Moabi, nake akĩrega. Nĩ ũndũ ũcio Isiraeli magĩikara kũu Kadeshi.
੧੭ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।
18 “Magĩcooka magĩtuĩkanĩria werũ-inĩ, magĩthiũrũrũka bũrũri wa Edomu na Moabi, makĩgerera mwena wa irathĩro wa bũrũri wa Moabi, na makĩamba hema ciao mũrĩmo ũũrĩa ũngĩ wa Arinoni. Nao matiatoonyire bũrũri wa Moabi, nĩgũkorwo Rũũĩ rwa Arinoni nĩruo rwarĩ mũhaka wakuo.
੧੮ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
19 “Ningĩ Isiraeli agĩtũma andũ kũrĩ Sihoni mũthamaki wa Aamori, ũrĩa waathanaga Heshiboni, makĩmwĩra atĩrĩ, ‘Twĩtĩkĩrie tũhĩtũkĩre bũrũri-inĩ waku tũthiĩ bũrũri witũ.’
੧੯ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’
20 Na rĩrĩ, Sihoni ndaigana kwĩhoka Isiraeli mahĩtũkĩre bũrũri wake. Akĩũngania ita rĩake rĩothe na akĩamba hema kũu Jahazu, na akĩhũũrana na Isiraeli.
੨੦ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।
21 “Nake Jehova, Ngai wa Isiraeli, akĩneana Sihoni na andũ ake othe moko-inĩ ma Isiraeli, makĩmahoota. Isiraeli makĩĩyoera bũrũri wothe wa Aamori arĩa maatũũraga bũrũri ũcio,
੨੧ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ
22 magĩtunyana guothe kuuma Arinoni nginya Jaboku, na kuuma werũ-inĩ nginya Jorodani.
੨੨ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।
23 “Na rĩrĩ, kuona atĩ Jehova, Ngai wa Isiraeli nĩwe ũingatĩte Aamori akameheria mbere ya andũ ake Isiraeli-rĩ, wee ũkĩrĩ na kĩhooto kĩrĩkũ gĩa kũwĩgwatĩra?
੨੩ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?
24 Kaĩ ũtangĩoya kĩrĩa Kemoshu ngai yaku ĩkũheete? Ithuĩ na ithuĩ twĩgwatĩre kĩrĩa gĩothe Jehova Ngai witũ atũheete.
੨੪ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।
25 Anga wee nĩũkĩrĩte Balaki mũrũ wa Ziporu, mũthamaki wa Moabi? Nĩ kũrĩ hĩndĩ arĩ ahaarana na Isiraeli kana akĩrũa nao?
੨੫ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?
26 Handũ ha mĩaka magana matatũ Isiraeli matũũrĩte kũu Heshiboni, na Aroeri, na matũũra marĩa mothe magũthiũrũrũkĩirie, na matũũra mothe marĩa marĩ hũgũrũrũ-inĩ cia Arinoni. Nĩ kĩĩ kĩagiririe ũmeyoere rĩngĩ hĩndĩ ĩyo?
੨੬ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
27 Niĩ ndikũhĩtĩirie, no wee nĩũranjĩka ũũru nĩ ũndũ wa kũndehera mbaara. Reke Jehova, ũrĩa mũtuithania, atuithanie ciira ũyũ ũmũthĩ gatagatĩ ka andũ a Isiraeli na Aamoni.”
੨੭ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”
28 O na kũrĩ ũguo, mũthamaki wa Amoni ndaigana kũrũmbũiya ndũmĩrĩri ĩyo aatũmĩirwo nĩ Jefitha.
੨੮ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।
29 Hĩndĩ ĩyo Roho wa Jehova agĩũka igũrũ rĩa Jefitha. Akĩringa Gileadi na Manase, akĩhĩtũkĩra Mizipa ya Gileadi, na kuuma kũu agĩthiĩ gũkora Aamoni.
੨੯ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।
30 Nake Jefitha akĩĩhĩta mwĩhĩtwa mbere ya Jehova, akiuga atĩrĩ, “Ũngĩneana Aamoni moko-nĩ makwa-rĩ,
੩੦ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,
31 o kĩrĩa gĩkoima nja na mũrango wa nyũmba yakwa kĩndũnge rĩrĩa ngaacooka hootanĩte kuuma kũrĩ Aamoni, gĩgaatuĩka kĩa Jehova, na nĩngakĩruta gĩtuĩke igongona rĩa njino.”
੩੧ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।”
32 Nake Jefitha agĩthiĩ kũhũũrana na Aamoni, nake Jehova akĩmaneana moko-inĩ make.
੩੨ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ।
33 Agĩthũkangia matũũra mĩrongo ĩĩrĩ kuuma Aroeri nginya gũkuhĩ na Minithu, o nginya Abeli-Karamimu. Ũguo nĩguo Isiraeli maatooririe Aamoni.
੩੩ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।
34 Hĩndĩ ĩrĩa Jefitha aacookire gwake mũciĩ kũu Mizipa-rĩ, nũũ wagĩũkire kũmũtũnga tiga mwarĩ, akĩmũinagĩra na akĩhũũraga tũhembe! Nake aarĩ mwana wa mũmwe. Tiga o we wiki, Jefitha ndaarĩ na kahĩĩ kana kairĩtu.
੩੪ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
35 Rĩrĩa aamuonire-rĩ, agĩtembũranga nguo ciake agĩkaya, akiuga atĩrĩ, “Ũũi! Mwarĩ wakwa! Nĩwandua mũndũ mũthĩĩnĩku na mũnyamarĩku nĩ ũndũ nĩndĩhĩtĩte mwĩhĩtwa harĩ Jehova ũrĩa itangĩaga kũhingia.”
੩੫ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”
36 Nake akĩmũcookeria atĩrĩ, “Baba, wee nĩweehĩtire mwĩhĩtwa kũrĩ Jehova. Njĩka o ta ũrĩa weranĩire, kuona atĩ Jehova nĩakũrĩhĩria harĩ Aamoni thũ ciaku.”
੩੬ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”
37 Ningĩ akiuga atĩrĩ, “No nĩngũkũũria ũnjĩtĩkĩrie ũndũ ũyũ ũmwe: Ũũhe mĩeri ĩĩrĩ ngacangacange irĩma-inĩ na ndĩre hamwe na arata akwa, tondũ ndikaahika.”
੩੭ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”
38 Akĩmwĩra atĩrĩ, “No ũthiĩ.” Akĩmwĩtĩkĩria athiĩ mĩeri ĩĩrĩ. We marĩ na airĩtu acio angĩ magĩthiĩ irĩma-inĩ, makĩrĩranĩra tondũ ndarĩ hĩndĩ angĩkaahika.
੩੮ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।
39 Thuutha wa mĩeri ĩyo ĩĩrĩ, agĩcooka kũrĩ ithe, nake akĩmwĩka o ta ũrĩa eehĩtĩte. Nake aarĩ mũirĩtu gathirange. Kuumanagia na ũndũ ũcio, ũgĩtuĩka mũtugo wa andũ a Isiraeli,
੩੯ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
40 atĩ o mwaka airĩtu a Isiraeli mathiiage nja mĩthenya ĩna kũririkana mwarĩ wa Jefitha ũcio Mũgileadi.
੪੦ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।