< Προς Κορινθιους Α΄ 7 >
1 περι δε ων εγραψατε μοι καλον ανθρωπω γυναικος μη απτεσθαι
੧ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।
2 δια δε τας πορνειας εκαστος την εαυτου γυναικα εχετω και εκαστη τον ιδιον ανδρα εχετω
੨ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।
3 τη γυναικι ο ανηρ την οφειλομενην ευνοιαν αποδιδοτω ομοιως δε και η γυνη τω ανδρι
੩ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।
4 η γυνη του ιδιου σωματος ουκ εξουσιαζει αλλ ο ανηρ ομοιως δε και ο ανηρ του ιδιου σωματος ουκ εξουσιαζει αλλ η γυνη
੪ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
5 μη αποστερειτε αλληλους ει μη τι αν εκ συμφωνου προς καιρον ινα σχολαζητε τη νηστεια και τη προσευχη και παλιν επι το αυτο συνερχησθε ινα μη πειραζη υμας ο σατανας δια την ακρασιαν υμων
੫ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
6 τουτο δε λεγω κατα συγγνωμην ου κατ επιταγην
੬ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ।
7 θελω γαρ παντας ανθρωπους ειναι ως και εμαυτον αλλ εκαστος ιδιον χαρισμα εχει εκ θεου ος μεν ουτως ος δε ουτως
੭ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ।
8 λεγω δε τοις αγαμοις και ταις χηραις καλον αυτοις εστιν εαν μεινωσιν ως καγω
੮ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ।
9 ει δε ουκ εγκρατευονται γαμησατωσαν κρεισσον γαρ εστιν γαμησαι η πυρουσθαι
੯ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
10 τοις δε γεγαμηκοσιν παραγγελλω ουκ εγω αλλ ο κυριος γυναικα απο ανδρος μη χωρισθηναι
੧੦ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।
11 εαν δε και χωρισθη μενετω αγαμος η τω ανδρι καταλλαγητω και ανδρα γυναικα μη αφιεναι
੧੧ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
12 τοις δε λοιποις εγω λεγω ουχ ο κυριος ει τις αδελφος γυναικα εχει απιστον και αυτη συνευδοκει οικειν μετ αυτου μη αφιετω αυτην
੧੨ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।
13 και γυνη ει τις εχει ανδρα απιστον και αυτος συνευδοκει οικειν μετ αυτης μη αφιετω αυτον
੧੩ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।
14 ηγιασται γαρ ο ανηρ ο απιστος εν τη γυναικι και ηγιασται η γυνη η απιστος εν τω ανδρι επει αρα τα τεκνα υμων ακαθαρτα εστιν νυν δε αγια εστιν
੧੪ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।
15 ει δε ο απιστος χωριζεται χωριζεσθω ου δεδουλωται ο αδελφος η η αδελφη εν τοις τοιουτοις εν δε ειρηνη κεκληκεν ημας ο θεος
੧੫ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।
16 τι γαρ οιδας γυναι ει τον ανδρα σωσεις η τι οιδας ανερ ει την γυναικα σωσεις
੧੬ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?
17 ει μη εκαστω ως εμερισεν ο θεος εκαστον ως κεκληκεν ο κυριος ουτως περιπατειτω και ουτως εν ταις εκκλησιαις πασαις διατασσομαι
੧੭ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ।
18 περιτετμημενος τις εκληθη μη επισπασθω εν ακροβυστια τις εκληθη μη περιτεμνεσθω
੧੮ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।
19 η περιτομη ουδεν εστιν και η ακροβυστια ουδεν εστιν αλλα τηρησις εντολων θεου
੧੯ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ।
20 εκαστος εν τη κλησει η εκληθη εν ταυτη μενετω
੨੦ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ।
21 δουλος εκληθης μη σοι μελετω αλλ ει και δυνασαι ελευθερος γενεσθαι μαλλον χρησαι
੨੧ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ।
22 ο γαρ εν κυριω κληθεις δουλος απελευθερος κυριου εστιν ομοιως και ο ελευθερος κληθεις δουλος εστιν χριστου
੨੨ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।
23 τιμης ηγορασθητε μη γινεσθε δουλοι ανθρωπων
੨੩ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।
24 εκαστος εν ω εκληθη αδελφοι εν τουτω μενετω παρα τω θεω
੨੪ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।
25 περι δε των παρθενων επιταγην κυριου ουκ εχω γνωμην δε διδωμι ως ηλεημενος υπο κυριου πιστος ειναι
੨੫ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ।
26 νομιζω ουν τουτο καλον υπαρχειν δια την ενεστωσαν αναγκην οτι καλον ανθρωπω το ουτως ειναι
੨੬ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।
27 δεδεσαι γυναικι μη ζητει λυσιν λελυσαι απο γυναικος μη ζητει γυναικα
੨੭ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।
28 εαν δε και γημης ουχ ημαρτες και εαν γημη η παρθενος ουχ ημαρτεν θλιψιν δε τη σαρκι εξουσιν οι τοιουτοι εγω δε υμων φειδομαι
੨੮ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।
29 τουτο δε φημι αδελφοι ο καιρος συνεσταλμενος το λοιπον εστιν ινα και οι εχοντες γυναικας ως μη εχοντες ωσιν
੨੯ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।
30 και οι κλαιοντες ως μη κλαιοντες και οι χαιροντες ως μη χαιροντες και οι αγοραζοντες ως μη κατεχοντες
੩੦ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।
31 και οι χρωμενοι τω κοσμω τουτω ως μη καταχρωμενοι παραγει γαρ το σχημα του κοσμου τουτου
੩੧ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।
32 θελω δε υμας αμεριμνους ειναι ο αγαμος μεριμνα τα του κυριου πως αρεσει τω κυριω
੩੨ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।
33 ο δε γαμησας μεριμνα τα του κοσμου πως αρεσει τη γυναικι
੩੩ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ।
34 μεμερισται [ και ] η γυνη και η παρθενος η αγαμος μεριμνα τα του κυριου ινα η αγια και σωματι και πνευματι η δε γαμησασα μεριμνα τα του κοσμου πως αρεσει τω ανδρι
੩੪ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
35 τουτο δε προς το υμων αυτων συμφερον λεγω ουχ ινα βροχον υμιν επιβαλω αλλα προς το ευσχημον και ευπαρεδρον τω κυριω απερισπαστως
੩੫ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
36 ει δε τις ασχημονειν επι την παρθενον αυτου νομιζει εαν η υπερακμος και ουτως οφειλει γινεσθαι ο θελει ποιειτω ουχ αμαρτανει γαμειτωσαν
੩੬ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।
37 ος δε εστηκεν εδραιος εν τη καρδια μη εχων αναγκην εξουσιαν δε εχει περι του ιδιου θεληματος και τουτο κεκρικεν εν τη καρδια αυτου του τηρειν την εαυτου παρθενον καλως ποιει
੩੭ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।
38 ωστε και ο εκγαμιζων καλως ποιει ο δε μη εκγαμιζων κρεισσον ποιει
੩੮ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।
39 γυνη δεδεται νομω εφ οσον χρονον ζη ο ανηρ αυτης εαν δε κοιμηθη ο ανηρ αυτης ελευθερα εστιν ω θελει γαμηθηναι μονον εν κυριω
੩੯ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।
40 μακαριωτερα δε εστιν εαν ουτως μεινη κατα την εμην γνωμην δοκω δε καγω πνευμα θεου εχειν
੪੦ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ।