< Προς Εφεσιους 3 >

1 τουτου χαριν εγω παυλος ο δεσμιος του χριστου ιησου υπερ υμων των εθνων
ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।
2 ειγε ηκουσατε την οικονομιαν της χαριτος του θεου της δοθεισης μοι εις υμας
ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!
3 οτι κατα αποκαλυψιν εγνωρισεν μοι το μυστηριον καθως προεγραψα εν ολιγω
ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!
4 προς ο δυνασθε αναγινωσκοντες νοησαι την συνεσιν μου εν τω μυστηριω του χριστου
ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!
5 ο ετεραις γενεαις ουκ εγνωρισθη τοις υιοις των ανθρωπων ως νυν απεκαλυφθη τοις αγιοις αποστολοις αυτου και προφηταις εν πνευματι
ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
6 ειναι τα εθνη συγκληρονομα και συσσωμα και συμμετοχα της επαγγελιας αυτου εν τω χριστω δια του ευαγγελιου
ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!
7 ου εγενομην διακονος κατα την δωρεαν της χαριτος του θεου την δοθεισαν μοι κατα την ενεργειαν της δυναμεως αυτου
ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!
8 εμοι τω ελαχιστοτερω παντων των αγιων εδοθη η χαρις αυτη εν τοις εθνεσιν ευαγγελισασθαι τον ανεξιχνιαστον πλουτον του χριστου
ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!
9 και φωτισαι παντας τις η οικονομια του μυστηριου του αποκεκρυμμενου απο των αιωνων εν τω θεω τω τα παντα κτισαντι δια ιησου χριστου (aiōn g165)
ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! (aiōn g165)
10 ινα γνωρισθη νυν ταις αρχαις και ταις εξουσιαις εν τοις επουρανιοις δια της εκκλησιας η πολυποικιλος σοφια του θεου
੧੦ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
11 κατα προθεσιν των αιωνων ην εποιησεν εν χριστω ιησου τω κυριω ημων (aiōn g165)
੧੧ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! (aiōn g165)
12 εν ω εχομεν την παρρησιαν και την προσαγωγην εν πεποιθησει δια της πιστεως αυτου
੧੨ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!
13 διο αιτουμαι μη εκκακειν εν ταις θλιψεσιν μου υπερ υμων ητις εστιν δοξα υμων
੧੩ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!
14 τουτου χαριν καμπτω τα γονατα μου προς τον πατερα του κυριου ημων ιησου χριστου
੧੪ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!
15 εξ ου πασα πατρια εν ουρανοις και επι γης ονομαζεται
੧੫ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!
16 ινα δωη υμιν κατα τον πλουτον της δοξης αυτου δυναμει κραταιωθηναι δια του πνευματος αυτου εις τον εσω ανθρωπον
੧੬ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!
17 κατοικησαι τον χριστον δια της πιστεως εν ταις καρδιαις υμων
੧੭ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
18 εν αγαπη ερριζωμενοι και τεθεμελιωμενοι ινα εξισχυσητε καταλαβεσθαι συν πασιν τοις αγιοις τι το πλατος και μηκος και βαθος και υψος
੧੮ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!
19 γνωναι τε την υπερβαλλουσαν της γνωσεως αγαπην του χριστου ινα πληρωθητε εις παν το πληρωμα του θεου
੧੯ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ ।
20 τω δε δυναμενω υπερ παντα ποιησαι υπερεκπερισσου ων αιτουμεθα η νοουμεν κατα την δυναμιν την ενεργουμενην εν ημιν
੨੦ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!
21 αυτω η δοξα εν τη εκκλησια εν χριστω ιησου εις πασας τας γενεας του αιωνος των αιωνων αμην (aiōn g165)
੨੧ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। (aiōn g165)

< Προς Εφεσιους 3 >