< Παραλειπομένων Βʹ 2 >
1 καὶ εἶπεν Σαλωμων τοῦ οἰκοδομῆσαι οἶκον τῷ ὀνόματι κυρίου καὶ οἶκον τῇ βασιλείᾳ αὐτοῦ
੧ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
2 καὶ συνήγαγεν Σαλωμων ἑβδομήκοντα χιλιάδας ἀνδρῶν καὶ ὀγδοήκοντα χιλιάδας λατόμων ἐν τῷ ὄρει καὶ οἱ ἐπιστάται ἐπ’ αὐτῶν τρισχίλιοι ἑξακόσιοι
੨ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ।
3 καὶ ἀπέστειλεν Σαλωμων πρὸς Χιραμ βασιλέα Τύρου λέγων ὡς ἐποίησας μετὰ τοῦ πατρός μου Δαυιδ καὶ ἀπέστειλας αὐτῷ κέδρους τοῦ οἰκοδομῆσαι ἑαυτῷ οἶκον κατοικῆσαι ἐν αὐτῷ
੩ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।
4 καὶ ἰδοὺ ἐγὼ ὁ υἱὸς αὐτοῦ οἰκοδομῶ οἶκον τῷ ὀνόματι κυρίου θεοῦ μου ἁγιάσαι αὐτὸν αὐτῷ τοῦ θυμιᾶν ἀπέναντι αὐτοῦ θυμίαμα καὶ πρόθεσιν διὰ παντὸς καὶ τοῦ ἀναφέρειν ὁλοκαυτώματα διὰ παντὸς τὸ πρωὶ καὶ τὸ δείλης καὶ ἐν τοῖς σαββάτοις καὶ ἐν ταῖς νουμηνίαις καὶ ἐν ταῖς ἑορταῖς τοῦ κυρίου θεοῦ ἡμῶν εἰς τὸν αἰῶνα τοῦτο ἐπὶ τὸν Ισραηλ
੪ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ
5 καὶ ὁ οἶκος ὃν ἐγὼ οἰκοδομῶ μέγας ὅτι μέγας ὁ θεὸς ἡμῶν παρὰ πάντας τοὺς θεούς
੫ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ
6 καὶ τίς ἰσχύσει οἰκοδομῆσαι αὐτῷ οἶκον ὅτι ὁ οὐρανὸς καὶ ὁ οὐρανὸς τοῦ οὐρανοῦ οὐ φέρουσιν αὐτοῦ τὴν δόξαν καὶ τίς ἐγὼ οἰκοδομῶν αὐτῷ οἶκον ὅτι ἀλλ’ ἢ τοῦ θυμιᾶν κατέναντι αὐτοῦ
੬ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਸਵਰਗ ਵਿੱਚ ਸਗੋਂ ਸਵਰਗਾਂ ਦੇ ਸਵਰਗ ਵਿੱਚ ਨਹੀਂ ਹੋ ਸਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਉਣ ਨੂੰ ਛੱਡ, ਉਹ ਦੇ ਲਈ ਭਵਨ ਬਣਾਉਣ ਦੇ ਜੋਗ ਹੋਵਾਂ?
7 καὶ νῦν ἀπόστειλόν μοι ἄνδρα σοφὸν καὶ εἰδότα τοῦ ποιῆσαι ἐν τῷ χρυσίῳ καὶ ἐν τῷ ἀργυρίῳ καὶ ἐν τῷ χαλκῷ καὶ ἐν τῷ σιδήρῳ καὶ ἐν τῇ πορφύρᾳ καὶ ἐν τῷ κοκκίνῳ καὶ ἐν τῇ ὑακίνθῳ καὶ ἐπιστάμενον γλύψαι γλυφὴν μετὰ τῶν σοφῶν τῶν μετ’ ἐμοῦ ἐν Ιουδα καὶ ἐν Ιερουσαλημ ὧν ἡτοίμασεν Δαυιδ ὁ πατήρ μου
੭ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
8 καὶ ἀπόστειλόν μοι ξύλα κέδρινα καὶ ἀρκεύθινα καὶ πεύκινα ἐκ τοῦ Λιβάνου ὅτι ἐγὼ οἶδα ὡς οἱ δοῦλοί σου οἴδασιν κόπτειν ξύλα ἐκ τοῦ Λιβάνου καὶ ἰδοὺ οἱ παῖδές σου μετὰ τῶν παίδων μου
੮ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ
9 πορεύσονται ἑτοιμάσαι μοι ξύλα εἰς πλῆθος ὅτι ὁ οἶκος ὃν ἐγὼ οἰκοδομῶ μέγας καὶ ἔνδοξος
੯ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ਼ ਹੋਵੇਗਾ
10 καὶ ἰδοὺ τοῖς ἐργαζομένοις τοῖς κόπτουσιν ξύλα εἰς βρώματα δέδωκα σῖτον εἰς δόματα τοῖς παισίν σου κόρων εἴκοσι χιλιάδας καὶ κριθῶν κόρων εἴκοσι χιλιάδας καὶ οἴνου μέτρων εἴκοσι χιλιάδας καὶ ἐλαίου μέτρων εἴκοσι χιλιάδας
੧੦ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।
11 καὶ εἶπεν Χιραμ βασιλεὺς Τύρου ἐν γραφῇ καὶ ἀπέστειλεν πρὸς Σαλωμων ἐν τῷ ἀγαπῆσαι κύριον τὸν λαὸν αὐτοῦ ἔδωκέν σε ἐπ’ αὐτοὺς εἰς βασιλέα
੧੧ਤਦ ਸੂਰ ਦੇ ਰਾਜਾ ਹੀਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ।
12 καὶ εἶπεν Χιραμ εὐλογητὸς κύριος ὁ θεὸς Ισραηλ ὃς ἐποίησεν τὸν οὐρανὸν καὶ τὴν γῆν ὃς ἔδωκεν τῷ Δαυιδ τῷ βασιλεῖ υἱὸν σοφὸν καὶ ἐπιστάμενον σύνεσιν καὶ ἐπιστήμην ὃς οἰκοδομήσει οἶκον τῷ κυρίῳ καὶ οἶκον τῇ βασιλείᾳ αὐτοῦ
੧੨ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
13 καὶ νῦν ἀπέσταλκά σοι ἄνδρα σοφὸν καὶ εἰδότα σύνεσιν τὸν Χιραμ τὸν πατέρα μου
੧੩ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ
14 ἡ μήτηρ αὐτοῦ ἀπὸ θυγατέρων Δαν καὶ ὁ πατὴρ αὐτοῦ ἀνὴρ Τύριος εἰδότα ποιῆσαι ἐν χρυσίῳ καὶ ἐν ἀργυρίῳ καὶ ἐν χαλκῷ καὶ ἐν σιδήρῳ ἐν λίθοις καὶ ξύλοις καὶ ὑφαίνειν ἐν τῇ πορφύρᾳ καὶ ἐν τῇ ὑακίνθῳ καὶ ἐν τῇ βύσσῳ καὶ ἐν τῷ κοκκίνῳ καὶ γλύψαι γλυφὰς καὶ διανοεῖσθαι πᾶσαν διανόησιν ὅσα ἂν δῷς αὐτῷ μετὰ τῶν σοφῶν σου καὶ σοφῶν Δαυιδ κυρίου μου πατρός σου
੧੪ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ।
15 καὶ νῦν τὸν σῖτον καὶ τὴν κριθὴν καὶ τὸ ἔλαιον καὶ τὸν οἶνον ἃ εἶπεν ὁ κύριός μου ἀποστειλάτω τοῖς παισὶν αὐτοῦ
੧੫ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ
16 καὶ ἡμεῖς κόψομεν ξύλα ἐκ τοῦ Λιβάνου κατὰ πᾶσαν τὴν χρείαν σου καὶ ἄξομεν αὐτὰ σχεδίαις ἐπὶ θάλασσαν Ιόππης καὶ σὺ ἄξεις αὐτὰ εἰς Ιερουσαλημ
੧੬ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ।
17 καὶ συνήγαγεν Σαλωμων πάντας τοὺς ἄνδρας τοὺς προσηλύτους ἐν γῇ Ισραηλ μετὰ τὸν ἀριθμόν ὃν ἠρίθμησεν αὐτοὺς Δαυιδ ὁ πατὴρ αὐτοῦ καὶ εὑρέθησαν ἑκατὸν πεντήκοντα χιλιάδες καὶ τρισχίλιοι ἑξακόσιοι
੧੭ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ
18 καὶ ἐποίησεν ἐξ αὐτῶν ἑβδομήκοντα χιλιάδας νωτοφόρων καὶ ὀγδοήκοντα χιλιάδας λατόμων καὶ τρισχιλίους ἑξακοσίους ἐργοδιώκτας ἐπὶ τὸν λαόν
੧੮ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ।