< Ἐκκλησιαστής 5 >
1 φύλαξον πόδα σου ἐν ᾧ ἐὰν πορεύῃ εἰς οἶκον τοῦ θεοῦ καὶ ἐγγὺς τοῦ ἀκούειν ὑπὲρ δόμα τῶν ἀφρόνων θυσία σου ὅτι οὔκ εἰσιν εἰδότες τοῦ ποιῆσαι κακόν
੧ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।
2 μὴ σπεῦδε ἐπὶ στόματί σου καὶ καρδία σου μὴ ταχυνάτω τοῦ ἐξενέγκαι λόγον πρὸ προσώπου τοῦ θεοῦ ὅτι ὁ θεὸς ἐν τῷ οὐρανῷ καὶ σὺ ἐπὶ τῆς γῆς ἐπὶ τούτῳ ἔστωσαν οἱ λόγοι σου ὀλίγοι
੨ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।
3 ὅτι παραγίνεται ἐνύπνιον ἐν πλήθει περισπασμοῦ καὶ φωνὴ ἄφρονος ἐν πλήθει λόγων
੩ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
4 καθὼς ἂν εὔξῃ εὐχὴν τῷ θεῷ μὴ χρονίσῃς τοῦ ἀποδοῦναι αὐτήν ὅτι οὐκ ἔστιν θέλημα ἐν ἄφροσιν σὺν ὅσα ἐὰν εὔξῃ ἀπόδος
੪ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।
5 ἀγαθὸν τὸ μὴ εὔξασθαί σε ἢ τὸ εὔξασθαί σε καὶ μὴ ἀποδοῦναι
੫ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।
6 μὴ δῷς τὸ στόμα σου τοῦ ἐξαμαρτῆσαι τὴν σάρκα σου καὶ μὴ εἴπῃς πρὸ προσώπου τοῦ θεοῦ ὅτι ἄγνοιά ἐστιν ἵνα μὴ ὀργισθῇ ὁ θεὸς ἐπὶ φωνῇ σου καὶ διαφθείρῃ τὰ ποιήματα χειρῶν σου
੬ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?
7 ὅτι ἐν πλήθει ἐνυπνίων καὶ ματαιότητες καὶ λόγοι πολλοί ὅτι σὺν τὸν θεὸν φοβοῦ
੭ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।
8 ἐὰν συκοφαντίαν πένητος καὶ ἁρπαγὴν κρίματος καὶ δικαιοσύνης ἴδῃς ἐν χώρᾳ μὴ θαυμάσῃς ἐπὶ τῷ πράγματι ὅτι ὑψηλὸς ἐπάνω ὑψηλοῦ φυλάξαι καὶ ὑψηλοὶ ἐπ’ αὐτούς
੮ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
9 καὶ περισσεία γῆς ἐν παντί ἐστι βασιλεὺς τοῦ ἀγροῦ εἰργασμένου
੯ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।
10 ἀγαπῶν ἀργύριον οὐ πλησθήσεται ἀργυρίου καὶ τίς ἠγάπησεν ἐν πλήθει αὐτῶν γένημα καί γε τοῦτο ματαιότης
੧੦ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
11 ἐν πλήθει τῆς ἀγαθωσύνης ἐπληθύνθησαν ἔσθοντες αὐτήν καὶ τί ἀνδρεία τῷ παρ’ αὐτῆς ὅτι ἀλλ’ ἢ τοῦ ὁρᾶν ὀφθαλμοῖς αὐτοῦ
੧੧ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?
12 γλυκὺς ὕπνος τοῦ δούλου εἰ ὀλίγον καὶ εἰ πολὺ φάγεται καὶ τῷ ἐμπλησθέντι τοῦ πλουτῆσαι οὐκ ἔστιν ἀφίων αὐτὸν τοῦ ὑπνῶσαι
੧੨ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
13 ἔστιν ἀρρωστία ἣν εἶδον ὑπὸ τὸν ἥλιον πλοῦτον φυλασσόμενον τῷ παρ’ αὐτοῦ εἰς κακίαν αὐτοῦ
੧੩ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
14 καὶ ἀπολεῖται ὁ πλοῦτος ἐκεῖνος ἐν περισπασμῷ πονηρῷ καὶ ἐγέννησεν υἱόν καὶ οὐκ ἔστιν ἐν χειρὶ αὐτοῦ οὐδέν
੧੪ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
15 καθὼς ἐξῆλθεν ἀπὸ γαστρὸς μητρὸς αὐτοῦ γυμνός ἐπιστρέψει τοῦ πορευθῆναι ὡς ἥκει καὶ οὐδὲν οὐ λήμψεται ἐν μόχθῳ αὐτοῦ ἵνα πορευθῇ ἐν χειρὶ αὐτοῦ
੧੫ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
16 καί γε τοῦτο πονηρὰ ἀρρωστία ὥσπερ γὰρ παρεγένετο οὕτως καὶ ἀπελεύσεται καὶ τίς περισσεία αὐτῷ ᾗ μοχθεῖ εἰς ἄνεμον
੧੬ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?
17 καί γε πᾶσαι αἱ ἡμέραι αὐτοῦ ἐν σκότει καὶ πένθει καὶ θυμῷ πολλῷ καὶ ἀρρωστίᾳ καὶ χόλῳ
੧੭ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।
18 ἰδοὺ ὃ εἶδον ἐγὼ ἀγαθόν ὅ ἐστιν καλόν τοῦ φαγεῖν καὶ τοῦ πιεῖν καὶ τοῦ ἰδεῖν ἀγαθωσύνην ἐν παντὶ μόχθῳ αὐτοῦ ᾧ ἐὰν μοχθῇ ὑπὸ τὸν ἥλιον ἀριθμὸν ἡμερῶν ζωῆς αὐτοῦ ὧν ἔδωκεν αὐτῷ ὁ θεός ὅτι αὐτὸ μερὶς αὐτοῦ
੧੮ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
19 καί γε πᾶς ὁ ἄνθρωπος ᾧ ἔδωκεν αὐτῷ ὁ θεὸς πλοῦτον καὶ ὑπάρχοντα καὶ ἐξουσίασεν αὐτὸν τοῦ φαγεῖν ἀπ’ αὐτοῦ καὶ τοῦ λαβεῖν τὸ μέρος αὐτοῦ καὶ τοῦ εὐφρανθῆναι ἐν μόχθῳ αὐτοῦ τοῦτο δόμα θεοῦ ἐστιν
੧੯ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
20 ὅτι οὐ πολλὰ μνησθήσεται τὰς ἡμέρας τῆς ζωῆς αὐτοῦ ὅτι ὁ θεὸς περισπᾷ αὐτὸν ἐν εὐφροσύνῃ καρδίας αὐτοῦ
੨੦ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।