< Ἐσθήρ 8 >
1 καὶ ἐν αὐτῇ τῇ ἡμέρᾳ ὁ βασιλεὺς Ἀρταξέρξης ἐδωρήσατο Εσθηρ ὅσα ὑπῆρχεν Αμαν τῷ διαβόλῳ καὶ Μαρδοχαῖος προσεκλήθη ὑπὸ τοῦ βασιλέως ὑπέδειξεν γὰρ Εσθηρ ὅτι ἐνοικείωται αὐτῇ
੧ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।
2 ἔλαβεν δὲ ὁ βασιλεὺς τὸν δακτύλιον ὃν ἀφείλατο Αμαν καὶ ἔδωκεν αὐτὸν Μαρδοχαίῳ καὶ κατέστησεν Εσθηρ Μαρδοχαῖον ἐπὶ πάντων τῶν Αμαν
੨ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
3 καὶ προσθεῖσα ἐλάλησεν πρὸς τὸν βασιλέα καὶ προσέπεσεν πρὸς τοὺς πόδας αὐτοῦ καὶ ἠξίου ἀφελεῖν τὴν Αμαν κακίαν καὶ ὅσα ἐποίησεν τοῖς Ιουδαίοις
੩ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।
4 ἐξέτεινεν δὲ ὁ βασιλεὺς Εσθηρ τὴν ῥάβδον τὴν χρυσῆν ἐξηγέρθη δὲ Εσθηρ παρεστηκέναι τῷ βασιλεῖ
੪ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।
5 καὶ εἶπεν Εσθηρ εἰ δοκεῖ σοι καὶ εὗρον χάριν πεμφθήτω ἀποστραφῆναι τὰ γράμματα τὰ ἀπεσταλμένα ὑπὸ Αμαν τὰ γραφέντα ἀπολέσθαι τοὺς Ιουδαίους οἵ εἰσιν ἐν τῇ βασιλείᾳ σου
੫ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।
6 πῶς γὰρ δυνήσομαι ἰδεῖν τὴν κάκωσιν τοῦ λαοῦ μου καὶ πῶς δυνήσομαι σωθῆναι ἐν τῇ ἀπωλείᾳ τῆς πατρίδος μου
੬ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
7 καὶ εἶπεν ὁ βασιλεὺς πρὸς Εσθηρ εἰ πάντα τὰ ὑπάρχοντα Αμαν ἔδωκα καὶ ἐχαρισάμην σοι καὶ αὐτὸν ἐκρέμασα ἐπὶ ξύλου ὅτι τὰς χεῖρας ἐπήνεγκε τοῖς Ιουδαίοις τί ἔτι ἐπιζητεῖς
੭ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।
8 γράψατε καὶ ὑμεῖς ἐκ τοῦ ὀνόματός μου ὡς δοκεῖ ὑμῖν καὶ σφραγίσατε τῷ δακτυλίῳ μου ὅσα γὰρ γράφεται τοῦ βασιλέως ἐπιτάξαντος καὶ σφραγισθῇ τῷ δακτυλίῳ μου οὐκ ἔστιν αὐτοῖς ἀντειπεῖν
੮ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
9 ἐκλήθησαν δὲ οἱ γραμματεῖς ἐν τῷ πρώτῳ μηνί ὅς ἐστι Νισα τρίτῃ καὶ εἰκάδι τοῦ αὐτοῦ ἔτους καὶ ἐγράφη τοῖς Ιουδαίοις ὅσα ἐνετείλατο τοῖς οἰκονόμοις καὶ τοῖς ἄρχουσιν τῶν σατραπῶν ἀπὸ τῆς Ἰνδικῆς ἕως τῆς Αἰθιοπίας ἑκατὸν εἴκοσι ἑπτὰ σατραπείαις κατὰ χώραν καὶ χώραν κατὰ τὴν ἑαυτῶν λέξιν
੯ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।
10 ἐγράφη δὲ διὰ τοῦ βασιλέως καὶ ἐσφραγίσθη τῷ δακτυλίῳ αὐτοῦ καὶ ἐξαπέστειλαν τὰ γράμματα διὰ βιβλιαφόρων
੧੦ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
11 ὡς ἐπέταξεν αὐτοῖς χρῆσθαι τοῖς νόμοις αὐτῶν ἐν πάσῃ πόλει βοηθῆσαί τε αὑτοῖς καὶ χρῆσθαι τοῖς ἀντιδίκοις αὐτῶν καὶ τοῖς ἀντικειμένοις αὐτῶν ὡς βούλονται
੧੧ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।
12 ἐν ἡμέρᾳ μιᾷ ἐν πάσῃ τῇ βασιλείᾳ Ἀρταξέρξου τῇ τρισκαιδεκάτῃ τοῦ δωδεκάτου μηνός ὅς ἐστιν Αδαρ
੧੨ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।
13 τὰ δὲ ἀντίγραφα ἐκτιθέσθωσαν ὀφθαλμοφανῶς ἐν πάσῃ τῇ βασιλείᾳ ἑτοίμους τε εἶναι πάντας τοὺς Ιουδαίους εἰς ταύτην τὴν ἡμέραν πολεμῆσαι αὐτῶν τοὺς ὑπεναντίους
੧੩ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
14 οἱ μὲν οὖν ἱππεῖς ἐξῆλθον σπεύδοντες τὰ ὑπὸ τοῦ βασιλέως λεγόμενα ἐπιτελεῖν ἐξετέθη δὲ τὸ πρόσταγμα καὶ ἐν Σούσοις
੧੪ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।
15 ὁ δὲ Μαρδοχαῖος ἐξῆλθεν ἐστολισμένος τὴν βασιλικὴν στολὴν καὶ στέφανον ἔχων χρυσοῦν καὶ διάδημα βύσσινον πορφυροῦν ἰδόντες δὲ οἱ ἐν Σούσοις ἐχάρησαν
੧੫ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।
16 τοῖς δὲ Ιουδαίοις ἐγένετο φῶς καὶ εὐφροσύνη
੧੬ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।
17 κατὰ πόλιν καὶ χώραν οὗ ἂν ἐξετέθη τὸ πρόσταγμα οὗ ἂν ἐξετέθη τὸ ἔκθεμα χαρὰ καὶ εὐφροσύνη τοῖς Ιουδαίοις κώθων καὶ εὐφροσύνη καὶ πολλοὶ τῶν ἐθνῶν περιετέμοντο καὶ ιουδάιζον διὰ τὸν φόβον τῶν Ιουδαίων
੧੭ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ ।