< Γένεσις 36 >
1 αὗται δὲ αἱ γενέσεις Ησαυ αὐτός ἐστιν Εδωμ
੧ਏਸਾਓ ਅਰਥਾਤ ਅਦੋਮ ਦੀ ਵੰਸ਼ਾਵਲੀ ਇਹ ਹੈ।
2 Ησαυ δὲ ἔλαβεν γυναῖκας ἑαυτῷ ἀπὸ τῶν θυγατέρων τῶν Χαναναίων τὴν Αδα θυγατέρα Αιλων τοῦ Χετταίου καὶ τὴν Ελιβεμα θυγατέρα Ανα τοῦ υἱοῦ Σεβεγων τοῦ Ευαίου
੨ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ
3 καὶ τὴν Βασεμμαθ θυγατέρα Ισμαηλ ἀδελφὴν Ναβαιωθ
੩ਅਤੇ ਬਾਸਮਥ ਨੂੰ ਜਿਹੜੀ ਇਸਮਾਏਲ ਦੀ ਧੀ ਸੀ ਅਤੇ ਨਬਾਯੋਤ ਦੀ ਭੈਣ ਸੀ।
4 ἔτεκεν δὲ Αδα τῷ Ησαυ τὸν Ελιφας καὶ Βασεμμαθ ἔτεκεν τὸν Ραγουηλ
੪ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ
5 καὶ Ελιβεμα ἔτεκεν τὸν Ιεους καὶ τὸν Ιεγλομ καὶ τὸν Κορε οὗτοι υἱοὶ Ησαυ οἳ ἐγένοντο αὐτῷ ἐν γῇ Χανααν
੫ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।
6 ἔλαβεν δὲ Ησαυ τὰς γυναῖκας αὐτοῦ καὶ τοὺς υἱοὺς καὶ τὰς θυγατέρας καὶ πάντα τὰ σώματα τοῦ οἴκου αὐτοῦ καὶ πάντα τὰ ὑπάρχοντα καὶ πάντα τὰ κτήνη καὶ πάντα ὅσα ἐκτήσατο καὶ ὅσα περιεποιήσατο ἐν γῇ Χανααν καὶ ἐπορεύθη ἐκ γῆς Χανααν ἀπὸ προσώπου Ιακωβ τοῦ ἀδελφοῦ αὐτοῦ
੬ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।
7 ἦν γὰρ αὐτῶν τὰ ὑπάρχοντα πολλὰ τοῦ οἰκεῖν ἅμα καὶ οὐκ ἐδύνατο ἡ γῆ τῆς παροικήσεως αὐτῶν φέρειν αὐτοὺς ἀπὸ τοῦ πλήθους τῶν ὑπαρχόντων αὐτῶν
੭ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।
8 ᾤκησεν δὲ Ησαυ ἐν τῷ ὄρει Σηιρ Ησαυ αὐτός ἐστιν Εδωμ
੮ਏਸਾਓ ਸੇਈਰ ਦੇ ਪਰਬਤ ਵਿੱਚ ਰਹਿਣ ਲੱਗਾ, ਇਹੋ ਹੀ ਅਦੋਮ ਹੈ।
9 αὗται δὲ αἱ γενέσεις Ησαυ πατρὸς Εδωμ ἐν τῷ ὄρει Σηιρ
੯ਇਹ ਏਸਾਓ ਦੀ ਵੰਸ਼ਾਵਲੀ ਹੈ, ਜਿਹੜਾ ਅਦੋਮੀਆਂ ਦਾ ਪਿਤਾ ਸੇਈਰ ਦੇ ਪਰਬਤ ਵਿੱਚ ਸੀ।
10 καὶ ταῦτα τὰ ὀνόματα τῶν υἱῶν Ησαυ Ελιφας υἱὸς Αδας γυναικὸς Ησαυ καὶ Ραγουηλ υἱὸς Βασεμμαθ γυναικὸς Ησαυ
੧੦ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ
11 ἐγένοντο δὲ υἱοὶ Ελιφας Θαιμαν Ωμαρ Σωφαρ Γοθομ καὶ Κενεζ
੧੧ਅਤੇ ਅਲੀਫਾਜ਼ ਦੇ ਪੁੱਤਰ ਤੇਮਾਨ, ਓਮਾਰ, ਸਫੋ, ਗਾਤਾਮ ਅਤੇ ਕਨਜ਼ ਸਨ।
12 Θαμνα δὲ ἦν παλλακὴ Ελιφας τοῦ υἱοῦ Ησαυ καὶ ἔτεκεν τῷ Ελιφας τὸν Αμαληκ οὗτοι υἱοὶ Αδας γυναικὸς Ησαυ
੧੨ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ।
13 οὗτοι δὲ υἱοὶ Ραγουηλ Ναχοθ Ζαρε Σομε καὶ Μοζε οὗτοι ἦσαν υἱοὶ Βασεμμαθ γυναικὸς Ησαυ
੧੩ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
14 οὗτοι δὲ ἦσαν υἱοὶ Ελιβεμας θυγατρὸς Ανα τοῦ υἱοῦ Σεβεγων γυναικὸς Ησαυ ἔτεκεν δὲ τῷ Ησαυ τὸν Ιεους καὶ τὸν Ιεγλομ καὶ τὸν Κορε
੧੪ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।
15 οὗτοι ἡγεμόνες υἱοὶ Ησαυ υἱοὶ Ελιφας πρωτοτόκου Ησαυ ἡγεμὼν Θαιμαν ἡγεμὼν Ωμαρ ἡγεμὼν Σωφαρ ἡγεμὼν Κενεζ
੧੫ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼,
16 ἡγεμὼν Κορε ἡγεμὼν Γοθομ ἡγεμὼν Αμαληκ οὗτοι ἡγεμόνες Ελιφας ἐν γῇ Ιδουμαίᾳ οὗτοι υἱοὶ Αδας
੧੬ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ। ਇਹ ਆਦਾਹ ਦੇ ਪੁੱਤਰ ਸਨ।
17 καὶ οὗτοι υἱοὶ Ραγουηλ υἱοῦ Ησαυ ἡγεμὼν Ναχοθ ἡγεμὼν Ζαρε ἡγεμὼν Σομε ἡγεμὼν Μοζε οὗτοι ἡγεμόνες Ραγουηλ ἐν γῇ Εδωμ οὗτοι υἱοὶ Βασεμμαθ γυναικὸς Ησαυ
੧੭ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
18 οὗτοι δὲ υἱοὶ Ελιβεμας γυναικὸς Ησαυ ἡγεμὼν Ιεους ἡγεμὼν Ιεγλομ ἡγεμὼν Κορε οὗτοι ἡγεμόνες Ελιβεμας
੧੮ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।
19 οὗτοι υἱοὶ Ησαυ καὶ οὗτοι ἡγεμόνες αὐτῶν οὗτοί εἰσιν υἱοὶ Εδωμ
੧੯ਇਹ ਏਸਾਓ ਅਰਥਾਤ ਅਦੋਮ ਦੇ ਪੁੱਤਰ ਸਨ ਅਤੇ ਇਹ ਹੀ ਉਨ੍ਹਾਂ ਦੇ ਮੁਖੀਏ ਸਨ।
20 οὗτοι δὲ υἱοὶ Σηιρ τοῦ Χορραίου τοῦ κατοικοῦντος τὴν γῆν Λωταν Σωβαλ Σεβεγων Ανα
੨੦ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
21 καὶ Δησων καὶ Ασαρ καὶ Ρισων οὗτοι ἡγεμόνες τοῦ Χορραίου τοῦ υἱοῦ Σηιρ ἐν τῇ γῇ Εδωμ
੨੧ਦੀਸ਼ੋਨ, ਏਸਰ ਅਤੇ ਦੀਸ਼ਾਨ। ਅਦੋਮ ਦੇਸ਼ ਵਿੱਚ ਸੇਈਰ ਦੇ ਹੋਰੀ ਜਾਤੀ ਵਿੱਚੋਂ ਇਹ ਹੀ ਮੁਖੀਏ ਹੋਏ।
22 ἐγένοντο δὲ υἱοὶ Λωταν Χορρι καὶ Αιμαν ἀδελφὴ δὲ Λωταν Θαμνα
੨੨ਲੋਤਾਨ ਦੇ ਪੁੱਤਰ ਹੋਰੀ ਅਤੇ ਹੋਮਾਮ ਸਨ ਅਤੇ ਤਿਮਨਾ ਲੋਤਾਨ ਦੀ ਭੈਣ ਸੀ।
23 οὗτοι δὲ υἱοὶ Σωβαλ Γωλων καὶ Μαναχαθ καὶ Γαιβηλ Σωφ καὶ Ωμαν
੨੩ਸ਼ੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ।
24 καὶ οὗτοι υἱοὶ Σεβεγων Αιε καὶ Ωναν οὗτός ἐστιν ὁ Ωνας ὃς εὗρεν τὸν Ιαμιν ἐν τῇ ἐρήμῳ ὅτε ἔνεμεν τὰ ὑποζύγια Σεβεγων τοῦ πατρὸς αὐτοῦ
੨੪ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।
25 οὗτοι δὲ υἱοὶ Ανα Δησων καὶ Ελιβεμα θυγάτηρ Ανα
੨੫ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ।
26 οὗτοι δὲ υἱοὶ Δησων Αμαδα καὶ Ασβαν καὶ Ιεθραν καὶ Χαρραν
੨੬ਇਹ ਦੀਸ਼ੋਨ ਦੇ ਪੁੱਤਰ ਸਨ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
27 οὗτοι δὲ υἱοὶ Ασαρ Βαλααν καὶ Ζουκαμ καὶ Ιωυκαμ καὶ Ουκαν
੨੭ਏਸਰ ਦੇ ਪੁੱਤਰ ਇਹ ਸਨ: ਬਿਲਹਾਨ, ਜਾਵਾਨ ਅਤੇ ਅਕਾਨ।
28 οὗτοι δὲ υἱοὶ Ρισων Ως καὶ Αραμ
੨੮ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ।
29 οὗτοι ἡγεμόνες Χορρι ἡγεμὼν Λωταν ἡγεμὼν Σωβαλ ἡγεμὼν Σεβεγων ἡγεμὼν Ανα
੨੯ਹੋਰੀਆਂ ਦੇ ਮੁਖੀਏ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,
30 ἡγεμὼν Δησων ἡγεμὼν Ασαρ ἡγεμὼν Ρισων οὗτοι ἡγεμόνες Χορρι ἐν ταῖς ἡγεμονίαις αὐτῶν ἐν γῇ Εδωμ
੩੦ਦੀਸ਼ੋਨ, ਏਸਰ ਅਤੇ ਦੀਸ਼ਾਨ, ਇਹ ਹੋਰੀਆਂ ਦੇ ਮੁਖੀਏ ਸਨ ਜੋ ਸੇਈਰ ਦੇ ਦੇਸ਼ ਵਿੱਚ ਹੋਏ।
31 καὶ οὗτοι οἱ βασιλεῖς οἱ βασιλεύσαντες ἐν Εδωμ πρὸ τοῦ βασιλεῦσαι βασιλέα ἐν Ισραηλ
੩੧ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।
32 καὶ ἐβασίλευσεν ἐν Εδωμ Βαλακ υἱὸς τοῦ Βεωρ καὶ ὄνομα τῇ πόλει αὐτοῦ Δενναβα
੩੨ਬਓਰ ਦਾ ਪੁੱਤਰ ਬਲਾ ਅਦੋਮ ਉੱਤੇ ਰਾਜ ਕਰਦਾ ਸੀ ਅਤੇ ਉਸ ਦੇ ਨਗਰ ਦਾ ਨਾਮ ਦਿਨਹਾਬਾਹ ਸੀ।
33 ἀπέθανεν δὲ Βαλακ καὶ ἐβασίλευσεν ἀντ’ αὐτοῦ Ιωβαβ υἱὸς Ζαρα ἐκ Βοσορρας
੩੩ਬਲਾ ਮਰ ਗਿਆ ਅਤੇ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਦਾ ਵਾਸੀ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
34 ἀπέθανεν δὲ Ιωβαβ καὶ ἐβασίλευσεν ἀντ’ αὐτοῦ Ασομ ἐκ τῆς γῆς Θαιμανων
੩੪ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੂਸ਼ਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
35 ἀπέθανεν δὲ Ασομ καὶ ἐβασίλευσεν ἀντ’ αὐτοῦ Αδαδ υἱὸς Βαραδ ὁ ἐκκόψας Μαδιαμ ἐν τῷ πεδίῳ Μωαβ καὶ ὄνομα τῇ πόλει αὐτοῦ Γεθθαιμ
੩੫ਹੂਸ਼ਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
36 ἀπέθανεν δὲ Αδαδ καὶ ἐβασίλευσεν ἀντ’ αὐτοῦ Σαμαλα ἐκ Μασεκκας
੩੬ਹਦਦ ਮਰ ਗਿਆ ਤਾਂ ਉਸ ਦੇ ਸਥਾਨ ਤੇ ਮਸਰੇਕਾਹ ਵਾਸੀ ਸਮਲਾਹ ਰਾਜ ਕਰਨ ਲੱਗਾ।
37 ἀπέθανεν δὲ Σαμαλα καὶ ἐβασίλευσεν ἀντ’ αὐτοῦ Σαουλ ἐκ Ροωβωθ τῆς παρὰ ποταμόν
੩੭ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸ਼ਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ।
38 ἀπέθανεν δὲ Σαουλ καὶ ἐβασίλευσεν ἀντ’ αὐτοῦ Βαλαεννων υἱὸς Αχοβωρ
੩੮ਸ਼ਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ।
39 ἀπέθανεν δὲ Βαλαεννων υἱὸς Αχοβωρ καὶ ἐβασίλευσεν ἀντ’ αὐτοῦ Αραδ υἱὸς Βαραδ καὶ ὄνομα τῇ πόλει αὐτοῦ Φογωρ ὄνομα δὲ τῇ γυναικὶ αὐτοῦ Μαιτεβεηλ θυγάτηρ Ματραιθ υἱοῦ Μαιζοοβ
੩੯ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।
40 ταῦτα τὰ ὀνόματα τῶν ἡγεμόνων Ησαυ ἐν ταῖς φυλαῖς αὐτῶν κατὰ τόπον αὐτῶν ἐν ταῖς χώραις αὐτῶν καὶ ἐν τοῖς ἔθνεσιν αὐτῶν ἡγεμὼν Θαμνα ἡγεμὼν Γωλα ἡγεμὼν Ιεθερ
੪੦ਏਸਾਓ ਦੇ ਮੁਖੀਆਂ ਦੇ ਨਾਮ ਉਨ੍ਹਾਂ ਦੇ ਘਰਾਣਿਆਂ ਅਤੇ ਸਥਾਨਾਂ ਦੇ ਨਾਮਾਂ ਅਨੁਸਾਰ ਇਹ ਸਨ, ਤਿਮਨਾ, ਅਲਵਾਹ, ਯਥੇਥ,
41 ἡγεμὼν Ελιβεμας ἡγεμὼν Ηλας ἡγεμὼν Φινων
੪੧ਆਹਾਲੀਬਾਮਾਹ, ਏਲਾਹ, ਪੀਨੋਨ,
42 ἡγεμὼν Κενεζ ἡγεμὼν Θαιμαν ἡγεμὼν Μαζαρ
੪੨ਕਨਜ਼, ਤੇਮਾਨ, ਮਿਬਸਾਰ
43 ἡγεμὼν Μεγεδιηλ ἡγεμὼν Ζαφωιμ οὗτοι ἡγεμόνες Εδωμ ἐν ταῖς κατῳκοδομημέναις ἐν τῇ γῇ τῆς κτήσεως αὐτῶν οὗτος Ησαυ πατὴρ Εδωμ
੪੩ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ।