< Ἔσδρας Βʹ 10 >
1 καὶ ἐπὶ τῶν σφραγιζόντων Νεεμιας υἱὸς Αχαλια καὶ Σεδεκιας
੧ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,
2 υἱὸς Σαραια καὶ Αζαρια καὶ Ιερμια
੨ਸਰਾਯਾਹ, ਅਜ਼ਰਯਾਹ, ਯਿਰਮਿਯਾਹ
੪ਹੱਟੂਸ਼, ਸ਼ਬਨਯਾਹ ਅਤੇ ਮੱਲੂਕ,
੭ਮਸ਼ੁੱਲਾਮ, ਅਬਿਯਾਹ, ਮੀਯਾਮੀਨ,
8 Μααζια Βελγαι Σαμαια οὗτοι ἱερεῖς
੮ਮਅਜ਼ਯਾਹ, ਬਿਲਗਈ ਅਤੇ ਸ਼ਮਅਯਾਹ, ਇਹ ਜਾਜਕ ਸਨ।
9 καὶ οἱ Λευῖται Ἰησοῦς υἱὸς Αζανια Βαναιου ἀπὸ υἱῶν Ηναδαδ Καδμιηλ
੯ਲੇਵੀ ਇਹ ਸਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਪੁੱਤਰਾਂ ਵਿੱਚੋਂ ਬਿੰਨੂਈ, ਕਦਮੀਏਲ,
10 καὶ οἱ ἀδελφοὶ αὐτοῦ Σαβανια Ωδουια Καλιτα Φελεϊα Αναν
੧੦ਅਤੇ ਉਨ੍ਹਾਂ ਦੇ ਭਰਾ ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਾਨਾਨ,
੧੨ਜ਼ੱਕੂਰ, ਸ਼ੇਰੇਬਯਾਹ, ਸ਼ਬਨਯਾਹ,
੧੩ਹੋਦੀਯਾਹ, ਬਾਨੀ ਅਤੇ ਬਨੀਨੂ।
14 ἄρχοντες τοῦ λαοῦ Φορος Φααθμωαβ Ηλαμ Ζαθουια υἱοὶ
੧੪ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ,
੧੭ਅਟੇਰ, ਹਿਜ਼ਕੀਯਾਹ, ਅੱਜ਼ੂਰ,
੧੮ਹੋਦੀਯਾਹ, ਹਾਸ਼ੁਮ, ਬੇਸਾਈ,
੨੦ਮਗਪੀਆਸ਼, ਮਸ਼ੁੱਲਾਮ, ਹੇਜ਼ੀਰ,
21 Μεσωζεβηλ Σαδδουκ Ιεδδουα
੨੧ਮਸ਼ੇਜ਼ਬੇਲ, ਸਾਦੋਕ, ਯੱਦੂਆ,
੨੪ਹੱਲੋਹੇਸ਼, ਪਿਲਹਾ, ਸ਼ੋਬੇਕ,
੨੫ਰਹੂਮ, ਹਸ਼ਬਨਾਹ, ਮਅਸੇਯਾਹ,
੨੭ਮੱਲੂਕ, ਹਾਰੀਮ ਅਤੇ ਬਆਨਾਹ।
28 καὶ οἱ κατάλοιποι τοῦ λαοῦ οἱ ἱερεῖς οἱ Λευῖται οἱ πυλωροί οἱ ᾄδοντες οἱ ναθινιμ καὶ πᾶς ὁ προσπορευόμενος ἀπὸ λαῶν τῆς γῆς πρὸς νόμον τοῦ θεοῦ γυναῖκες αὐτῶν υἱοὶ αὐτῶν θυγατέρες αὐτῶν πᾶς ὁ εἰδὼς καὶ συνίων
੨੮ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,
29 ἐνίσχυον ἐπὶ τοὺς ἀδελφοὺς αὐτῶν κατηράσαντο αὐτοὺς καὶ εἰσήλθοσαν ἐν ἀρᾷ καὶ ἐν ὅρκῳ τοῦ πορεύεσθαι ἐν νόμῳ τοῦ θεοῦ ὃς ἐδόθη ἐν χειρὶ Μωυσῆ δούλου τοῦ θεοῦ καὶ φυλάσσεσθαι καὶ ποιεῖν πάσας τὰς ἐντολὰς κυρίου ἡμῶν καὶ κρίματα αὐτοῦ
੨੯ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
30 καὶ τοῦ μὴ δοῦναι θυγατέρας ἡμῶν τοῖς λαοῖς τῆς γῆς καὶ τὰς θυγατέρας αὐτῶν οὐ λημψόμεθα τοῖς υἱοῖς ἡμῶν
੩੦ਅਸੀਂ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ ਅਤੇ ਨਾ ਹੀ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ,
31 καὶ λαοὶ τῆς γῆς οἱ φέροντες τοὺς ἀγορασμοὺς καὶ πᾶσαν πρᾶσιν ἐν ἡμέρᾳ τοῦ σαββάτου ἀποδόσθαι οὐκ ἀγορῶμεν παρ’ αὐτῶν ἐν σαββάτῳ καὶ ἐν ἡμέρᾳ ἁγίᾳ καὶ ἀνήσομεν τὸ ἔτος τὸ ἕβδομον καὶ ἀπαίτησιν πάσης χειρός
੩੧ਜੇਕਰ ਇਸ ਦੇਸ਼ ਦੇ ਲੋਕ ਸਬਤ ਦੇ ਦਿਨ ਵੇਚਣ ਲਈ ਕੋਈ ਮਾਲ ਜਾਂ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਜਾਂ ਪਵਿੱਤਰ ਦਿਨ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਲਵਾਂਗੇ, ਹਰੇਕ ਸੱਤਵੇਂ ਸਾਲ ਭੂਮੀ ਖ਼ਾਲੀ ਛੱਡ ਦਿਆਂਗੇ ਅਤੇ ਆਪਣੇ ਕਰਜੇ ਦੀ ਉਗਰਾਹੀ ਵੀ ਛੱਡ ਦਿਆਂਗੇ।
32 καὶ στήσομεν ἐφ’ ἡμᾶς ἐντολὰς δοῦναι ἐφ’ ἡμᾶς τρίτον τοῦ διδράχμου κατ’ ἐνιαυτὸν εἰς δουλείαν οἴκου θεοῦ ἡμῶν
੩੨ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,
33 εἰς ἄρτους τοῦ προσώπου καὶ θυσίαν τοῦ ἐνδελεχισμοῦ καὶ εἰς ὁλοκαύτωμα τοῦ ἐνδελεχισμοῦ τῶν σαββάτων τῶν νουμηνιῶν εἰς τὰς ἑορτὰς καὶ εἰς τὰ ἅγια καὶ τὰ περὶ ἁμαρτίας ἐξιλάσασθαι περὶ Ισραηλ καὶ εἰς ἔργα οἴκου θεοῦ ἡμῶν
੩੩ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।
34 καὶ κλήρους ἐβάλομεν περὶ κλήρου ξυλοφορίας οἱ ἱερεῖς καὶ οἱ Λευῖται καὶ ὁ λαός ἐνέγκαι εἰς οἶκον θεοῦ ἡμῶν εἰς οἶκον πατριῶν ἡμῶν εἰς καιροὺς ἀπὸ χρόνων ἐνιαυτὸν κατ’ ἐνιαυτόν ἐκκαῦσαι ἐπὶ τὸ θυσιαστήριον κυρίου θεοῦ ἡμῶν ὡς γέγραπται ἐν τῷ νόμῳ
੩੪ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।
35 καὶ ἐνέγκαι τὰ πρωτογενήματα τῆς γῆς ἡμῶν καὶ πρωτογενήματα καρποῦ παντὸς ξύλου ἐνιαυτὸν κατ’ ἐνιαυτὸν εἰς οἶκον κυρίου
੩੫ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਹੋਵਾਹ ਦੇ ਭਵਨ ਵਿੱਚ ਲੈ ਆਵਾਂਗੇ,
36 καὶ τὰ πρωτότοκα υἱῶν ἡμῶν καὶ κτηνῶν ἡμῶν ὡς γέγραπται ἐν τῷ νόμῳ καὶ τὰ πρωτότοκα βοῶν ἡμῶν καὶ ποιμνίων ἡμῶν ἐνέγκαι εἰς οἶκον θεοῦ ἡμῶν τοῖς ἱερεῦσιν τοῖς λειτουργοῦσιν ἐν οἴκῳ θεοῦ ἡμῶν
੩੬ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।
37 καὶ τὴν ἀπαρχὴν σίτων ἡμῶν καὶ τὸν καρπὸν παντὸς ξύλου οἴνου καὶ ἐλαίου οἴσομεν τοῖς ἱερεῦσιν εἰς γαζοφυλάκιον οἴκου τοῦ θεοῦ καὶ δεκάτην γῆς ἡμῶν τοῖς Λευίταις καὶ αὐτοὶ οἱ Λευῖται δεκατοῦντες ἐν πάσαις πόλεσιν δουλείας ἡμῶν
੩੭ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
38 καὶ ἔσται ὁ ἱερεὺς υἱὸς Ααρων μετὰ τοῦ Λευίτου ἐν τῇ δεκάτῃ τοῦ Λευίτου καὶ οἱ Λευῖται ἀνοίσουσιν τὴν δεκάτην τῆς δεκάτης εἰς οἶκον θεοῦ ἡμῶν εἰς τὰ γαζοφυλάκια εἰς οἶκον τοῦ θεοῦ
੩੮ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,
39 ὅτι εἰς τοὺς θησαυροὺς εἰσοίσουσιν οἱ υἱοὶ Ισραηλ καὶ οἱ υἱοὶ τοῦ Λευι τὰς ἀπαρχὰς τοῦ σίτου καὶ τοῦ οἴνου καὶ τοῦ ἐλαίου καὶ ἐκεῖ σκεύη τὰ ἅγια καὶ οἱ ἱερεῖς οἱ λειτουργοὶ καὶ οἱ πυλωροὶ καὶ οἱ ᾄδοντες καὶ οὐκ ἐγκαταλείψομεν τὸν οἶκον τοῦ θεοῦ ἡμῶν
੩੯ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”