< Ψαλμοί 75 >

1 εἰς τὸ τέλος μὴ διαφθείρῃς ψαλμὸς τῷ Ασαφ ᾠδῆς ἐξομολογησόμεθά σοι ὁ θεός ἐξομολογησόμεθα καὶ ἐπικαλεσόμεθα τὸ ὄνομά σου
ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
2 διηγήσομαι πάντα τὰ θαυμάσιά σου ὅταν λάβω καιρόν ἐγὼ εὐθύτητας κρινῶ
ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।
3 ἐτάκη ἡ γῆ καὶ πάντες οἱ κατοικοῦντες ἐν αὐτῇ ἐγὼ ἐστερέωσα τοὺς στύλους αὐτῆς διάψαλμα
ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
4 εἶπα τοῖς παρανομοῦσιν μὴ παρανομεῖτε καὶ τοῖς ἁμαρτάνουσιν μὴ ὑψοῦτε κέρας
ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
5 μὴ ἐπαίρετε εἰς ὕψος τὸ κέρας ὑμῶν μὴ λαλεῖτε κατὰ τοῦ θεοῦ ἀδικίαν
ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
6 ὅτι οὔτε ἀπὸ ἐξόδων οὔτε ἀπὸ δυσμῶν οὔτε ἀπὸ ἐρήμων ὀρέων
ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
7 ὅτι ὁ θεὸς κριτής ἐστιν τοῦτον ταπεινοῖ καὶ τοῦτον ὑψοῖ
ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
8 ὅτι ποτήριον ἐν χειρὶ κυρίου οἴνου ἀκράτου πλῆρες κεράσματος καὶ ἔκλινεν ἐκ τούτου εἰς τοῦτο πλὴν ὁ τρυγίας αὐτοῦ οὐκ ἐξεκενώθη πίονται πάντες οἱ ἁμαρτωλοὶ τῆς γῆς
ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
9 ἐγὼ δὲ ἀγαλλιάσομαι εἰς τὸν αἰῶνα ψαλῶ τῷ θεῷ Ιακωβ
ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
10 καὶ πάντα τὰ κέρατα τῶν ἁμαρτωλῶν συγκλάσω καὶ ὑψωθήσεται τὰ κέρατα τοῦ δικαίου
੧੦ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।

< Ψαλμοί 75 >