< Ῥούθ 4 >
1 καὶ Βοος ἀνέβη ἐπὶ τὴν πύλην καὶ ἐκάθισεν ἐκεῖ καὶ ἰδοὺ ὁ ἀγχιστευτὴς παρεπορεύετο ὃν εἶπεν Βοος καὶ εἶπεν πρὸς αὐτὸν Βοος ἐκκλίνας κάθισον ὧδε κρύφιε καὶ ἐξέκλινεν καὶ ἐκάθισεν
੧ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ,” ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ।
2 καὶ ἔλαβεν Βοος δέκα ἄνδρας ἀπὸ τῶν πρεσβυτέρων τῆς πόλεως καὶ εἶπεν καθίσατε ὧδε καὶ ἐκάθισαν
੨ਤਦ ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, ਇੱਥੇ ਬੈਠੋ, ਤਾਂ ਉਹ ਬੈਠ ਗਏ।
3 καὶ εἶπεν Βοος τῷ ἀγχιστεῖ τὴν μερίδα τοῦ ἀγροῦ ἥ ἐστιν τοῦ ἀδελφοῦ ἡμῶν τοῦ Αβιμελεχ ἣ δέδοται Νωεμιν τῇ ἐπιστρεφούσῃ ἐξ ἀγροῦ Μωαβ
੩ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ।
4 κἀγὼ εἶπα ἀποκαλύψω τὸ οὖς σου λέγων κτῆσαι ἐναντίον τῶν καθημένων καὶ ἐναντίον τῶν πρεσβυτέρων τοῦ λαοῦ μου εἰ ἀγχιστεύεις ἀγχίστευε εἰ δὲ μὴ ἀγχιστεύεις ἀνάγγειλόν μοι καὶ γνώσομαι ὅτι οὐκ ἔστιν πάρεξ σοῦ τοῦ ἀγχιστεῦσαι κἀγώ εἰμι μετὰ σέ ὁ δὲ εἶπεν ἐγώ εἰμι ἀγχιστεύσω
੪ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇਂ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”
5 καὶ εἶπεν Βοος ἐν ἡμέρᾳ τοῦ κτήσασθαί σε τὸν ἀγρὸν ἐκ χειρὸς Νωεμιν καὶ παρὰ Ρουθ τῆς Μωαβίτιδος γυναικὸς τοῦ τεθνηκότος καὶ αὐτὴν κτήσασθαί σε δεῖ ὥστε ἀναστῆσαι τὸ ὄνομα τοῦ τεθνηκότος ἐπὶ τῆς κληρονομίας αὐτοῦ
੫ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”
6 καὶ εἶπεν ὁ ἀγχιστεύς οὐ δυνήσομαι ἀγχιστεῦσαι ἐμαυτῷ μήποτε διαφθείρω τὴν κληρονομίαν μου ἀγχίστευσον σεαυτῷ τὴν ἀγχιστείαν μου ὅτι οὐ δυνήσομαι ἀγχιστεῦσαι
੬ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
7 καὶ τοῦτο τὸ δικαίωμα ἔμπροσθεν ἐν τῷ Ισραηλ ἐπὶ τὴν ἀγχιστείαν καὶ ἐπὶ τὸ ἀντάλλαγμα τοῦ στῆσαι πᾶν λόγον καὶ ὑπελύετο ὁ ἀνὴρ τὸ ὑπόδημα αὐτοῦ καὶ ἐδίδου τῷ πλησίον αὐτοῦ τῷ ἀγχιστεύοντι τὴν ἀγχιστείαν αὐτοῦ καὶ τοῦτο ἦν μαρτύριον ἐν Ισραηλ
੭ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।
8 καὶ εἶπεν ὁ ἀγχιστεὺς τῷ Βοος κτῆσαι σεαυτῷ τὴν ἀγχιστείαν μου καὶ ὑπελύσατο τὸ ὑπόδημα αὐτοῦ καὶ ἔδωκεν αὐτῷ
੮ਤਦ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, “ਤੂੰ ਹੀ ਉਹ ਨੂੰ ਖਰੀਦ ਲੈ ਅਤੇ ਉਸ ਨੇ ਆਪਣੀ ਜੁੱਤੀ ਲਾਹ ਦਿੱਤੀ।”
9 καὶ εἶπεν Βοος τοῖς πρεσβυτέροις καὶ παντὶ τῷ λαῷ μάρτυρες ὑμεῖς σήμερον ὅτι κέκτημαι πάντα τὰ τοῦ Αβιμελεχ καὶ πάντα ὅσα ὑπάρχει τῷ Χελαιων καὶ τῷ Μααλων ἐκ χειρὸς Νωεμιν
੯ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ।
10 καί γε Ρουθ τὴν Μωαβῖτιν τὴν γυναῖκα Μααλων κέκτημαι ἐμαυτῷ εἰς γυναῖκα τοῦ ἀναστῆσαι τὸ ὄνομα τοῦ τεθνηκότος ἐπὶ τῆς κληρονομίας αὐτοῦ καὶ οὐκ ἐξολεθρευθήσεται τὸ ὄνομα τοῦ τεθνηκότος ἐκ τῶν ἀδελφῶν αὐτοῦ καὶ ἐκ τῆς φυλῆς λαοῦ αὐτοῦ μάρτυρες ὑμεῖς σήμερον
੧੦ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”
11 καὶ εἴποσαν πᾶς ὁ λαὸς οἱ ἐν τῇ πύλῃ μάρτυρες καὶ οἱ πρεσβύτεροι εἴποσαν δῴη κύριος τὴν γυναῖκά σου τὴν εἰσπορευομένην εἰς τὸν οἶκόν σου ὡς Ραχηλ καὶ ὡς Λειαν αἳ ᾠκοδόμησαν ἀμφότεραι τὸν οἶκον Ισραηλ καὶ ἐποίησαν δύναμιν ἐν Εφραθα καὶ ἔσται ὄνομα ἐν Βαιθλεεμ
੧੧ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।
12 καὶ γένοιτο ὁ οἶκός σου ὡς ὁ οἶκος Φαρες ὃν ἔτεκεν Θαμαρ τῷ Ιουδα ἐκ τοῦ σπέρματος οὗ δώσει κύριός σοι ἐκ τῆς παιδίσκης ταύτης
੧੨ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਪਰਸ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।”
13 καὶ ἔλαβεν Βοος τὴν Ρουθ καὶ ἐγενήθη αὐτῷ εἰς γυναῖκα καὶ εἰσῆλθεν πρὸς αὐτήν καὶ ἔδωκεν αὐτῇ κύριος κύησιν καὶ ἔτεκεν υἱόν
੧੩ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।
14 καὶ εἶπαν αἱ γυναῖκες πρὸς Νωεμιν εὐλογητὸς κύριος ὃς οὐ κατέλυσέ σοι σήμερον τὸν ἀγχιστέα καὶ καλέσαι τὸ ὄνομά σου ἐν Ισραηλ
੧੪ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, “ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ,
15 καὶ ἔσται σοι εἰς ἐπιστρέφοντα ψυχὴν καὶ τοῦ διαθρέψαι τὴν πολιάν σου ὅτι ἡ νύμφη σου ἡ ἀγαπήσασά σε ἔτεκεν αὐτόν ἥ ἐστιν ἀγαθή σοι ὑπὲρ ἑπτὰ υἱούς
੧੫ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।”
16 καὶ ἔλαβεν Νωεμιν τὸ παιδίον καὶ ἔθηκεν εἰς τὸν κόλπον αὐτῆς καὶ ἐγενήθη αὐτῷ εἰς τιθηνόν
੧੬ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ।
17 καὶ ἐκάλεσαν αὐτοῦ αἱ γείτονες ὄνομα λέγουσαι ἐτέχθη υἱὸς τῇ Νωεμιν καὶ ἐκάλεσαν τὸ ὄνομα αὐτοῦ Ωβηδ οὗτος πατὴρ Ιεσσαι πατρὸς Δαυιδ
੧੭ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।
18 καὶ αὗται αἱ γενέσεις Φαρες Φαρες ἐγέννησεν τὸν Εσρων
੧੮ਪਰਸ ਦੀ ਕੁਲਪੱਤ੍ਰੀ ਇਹ ਹੈ, ਪਰਸ ਤੋਂ ਹਸਰੋਨ ਜੰਮਿਆ,
19 Εσρων δὲ ἐγέννησεν τὸν Αρραν καὶ Αρραν ἐγέννησεν τὸν Αμιναδαβ
੧੯ਹਸਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅੰਮੀਨਾਦਾਬ ਜੰਮਿਆ
20 καὶ Αμιναδαβ ἐγέννησεν τὸν Ναασσων καὶ Ναασσων ἐγέννησεν τὸν Σαλμαν
੨੦ਅਤੇ ਅੰਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਸ਼ੋਨ ਤੋਂ ਸਲਮੋਨ ਜੰਮਿਆ
21 καὶ Σαλμαν ἐγέννησεν τὸν Βοος καὶ Βοος ἐγέννησεν τὸν Ωβηδ
੨੧ਅਤੇ ਸਲਮੋਨ ਤੋਂ ਬੋਅਜ਼ ਜੰਮਿਆ, ਬੋਅਜ਼ ਤੋਂ ਓਬੇਦ ਜੰਮਿਆ
22 καὶ Ωβηδ ἐγέννησεν τὸν Ιεσσαι καὶ Ιεσσαι ἐγέννησεν τὸν Δαυιδ
੨੨ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।