< Κατα Λουκαν 9 >
1 συγκαλεσαμενοσ δε τουσ δωδεκα εδωκεν αυτοισ δυναμιν και εξουσιαν επι παντα τα δαιμονια και νοσουσ θεραπευειν
੧ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।
2 και απεστειλεν αυτουσ κηρυσσειν την βασιλειαν του θεου και ιασθαι τουσ ασθενουντασ
੨ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ।
3 και ειπεν προσ αυτουσ μηδεν αιρετε εισ την οδον μητε ραβδουσ μητε πηραν μητε αρτον μητε αργυριον μητε ανα δυο χιτωνασ εχειν
੩ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ।
4 και εισ ην αν οικιαν εισελθητε εκει μενετε και εκειθεν εξερχεσθε
੪ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੋ ਅਤੇ ਉੱਥੋਂ ਹੀ ਤੁਰੋ।
5 και οσοι εαν μη δεξωνται υμασ εξερχομενοι απο τησ πολεωσ εκεινησ και τον κονιορτον απο των ποδων υμων αποτιναξατε εισ μαρτυριον επ αυτουσ
੫ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।
6 εξερχομενοι δε διηρχοντο κατα τασ κωμασ ευαγγελιζομενοι και θεραπευοντεσ πανταχου
੬ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।
7 ηκουσεν δε ηρωδησ ο τετραρχησ τα γινομενα υπ αυτου παντα και διηπορει δια το λεγεσθαι υπο τινων οτι ιωαννησ εγηγερται εκ νεκρων
੭ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।
8 υπο τινων δε οτι ηλιασ εφανη αλλων δε οτι προφητησ εισ των αρχαιων ανεστη
੮ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।
9 και ειπεν ηρωδησ ιωαννην εγω απεκεφαλισα τισ δε εστιν ουτοσ περι ου εγω ακουω τοιαυτα και εζητει ιδειν αυτον
੯ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।
10 και υποστρεψαντεσ οι αποστολοι διηγησαντο αυτω οσα εποιησαν και παραλαβων αυτουσ υπεχωρησεν κατ ιδιαν εισ τοπον ερημον πολεωσ καλουμενησ βηθσαιδαν
੧੦ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।
11 οι δε οχλοι γνοντεσ ηκολουθησαν αυτω και δεξαμενοσ αυτουσ ελαλει αυτοισ περι τησ βασιλειασ του θεου και τουσ χρειαν εχοντασ θεραπειασ ιατο
੧੧ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।
12 η δε ημερα ηρξατο κλινειν προσελθοντεσ δε οι δωδεκα ειπον αυτω απολυσον τον οχλον ινα απελθοντεσ εισ τασ κυκλω κωμασ και τουσ αγρουσ καταλυσωσιν και ευρωσιν επισιτισμον οτι ωδε εν ερημω τοπω εσμεν
੧੨ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।
13 ειπεν δε προσ αυτουσ δοτε αυτοισ υμεισ φαγειν οι δε ειπον ουκ εισιν ημιν πλειον η πεντε αρτοι και ιχθυεσ δυο ει μητι πορευθεντεσ ημεισ αγορασωμεν εισ παντα τον λαον τουτον βρωματα
੧੩ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।
14 ησαν γαρ ωσει ανδρεσ πεντακισχιλιοι ειπεν δε προσ τουσ μαθητασ αυτου κατακλινατε αυτουσ κλισιασ ανα πεντηκοντα
੧੪ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।
15 και εποιησαν ουτωσ και ανεκλιναν απαντασ
੧੫ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ।
16 λαβων δε τουσ πεντε αρτουσ και τουσ δυο ιχθυασ αναβλεψασ εισ τον ουρανον ευλογησεν αυτουσ και κατεκλασεν και εδιδου τοισ μαθηταισ παρατιθεναι τω οχλω
੧੬ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।
17 και εφαγον και εχορτασθησαν παντεσ και ηρθη το περισσευσαν αυτοισ κλασματων κοφινοι δωδεκα
੧੭ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।
18 και εγενετο εν τω ειναι αυτον προσευχομενον καταμονασ συνησαν αυτω οι μαθηται και επηρωτησεν αυτουσ λεγων τινα με λεγουσιν οι οχλοι ειναι
੧੮ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
19 οι δε αποκριθεντεσ ειπον ιωαννην τον βαπτιστην αλλοι δε ηλιαν αλλοι δε οτι προφητησ τισ των αρχαιων ανεστη
੧੯ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।
20 ειπεν δε αυτοισ υμεισ δε τινα με λεγετε ειναι αποκριθεισ δε ο πετροσ ειπεν τον χριστον του θεου
੨੦ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ!
21 ο δε επιτιμησασ αυτοισ παρηγγειλεν μηδενι ειπειν τουτο
੨੧ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ!
22 ειπων οτι δει τον υιον του ανθρωπου πολλα παθειν και αποδοκιμασθηναι απο των πρεσβυτερων και αρχιερεων και γραμματεων και αποκτανθηναι και τη τριτη ημερα αναστηναι
੨੨ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
23 ελεγεν δε προσ παντασ ει τισ θελει οπισω μου ελθειν απαρνησασθω εαυτον και αρατω τον σταυρον αυτου και ακολουθειτω μοι
੨੩ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
24 οσ γαρ εαν θελη την ψυχην αυτου σωσαι απολεσει αυτην οσ δ αν απολεση την ψυχην αυτου ενεκεν εμου ουτοσ σωσει αυτην
੨੪ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
25 τι γαρ ωφελειται ανθρωποσ κερδησασ τον κοσμον ολον εαυτον δε απολεσασ η ζημιωθεισ
੨੫ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?
26 οσ γαρ αν επαισχυνθη με και τουσ εμουσ λογουσ τουτον ο υιοσ του ανθρωπου επαισχυνθησεται οταν ελθη εν τη δοξη αυτου και του πατροσ και των αγιων αγγελων
੨੬ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ।
27 λεγω δε υμιν αληθωσ εισιν τινεσ των ωδε εστωτων οι ου μη γευσωνται θανατου εωσ αν ιδωσιν την βασιλειαν του θεου
੨੭ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।
28 εγενετο δε μετα τουσ λογουσ τουτουσ ωσει ημεραι οκτω και παραλαβων πετρον και ιωαννην και ιακωβον ανεβη εισ το οροσ προσευξασθαι
੨੮ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।
29 και εγενετο εν τω προσευχεσθαι αυτον το ειδοσ του προσωπου αυτου ετερον και ο ιματισμοσ αυτου λευκοσ εξαστραπτων
੨੯ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।
30 και ιδου ανδρεσ δυο συνελαλουν αυτω οιτινεσ ησαν μωσησ και ηλιασ
੩੦ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ।
31 οι οφθεντεσ εν δοξη ελεγον την εξοδον αυτου ην εμελλεν πληρουν εν ιερουσαλημ
੩੧ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ।
32 ο δε πετροσ και οι συν αυτω ησαν βεβαρημενοι υπνω διαγρηγορησαντεσ δε ειδον την δοξαν αυτου και τουσ δυο ανδρασ τουσ συνεστωτασ αυτω
੩੨ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ।
33 και εγενετο εν τω διαχωριζεσθαι αυτουσ απ αυτου ειπεν πετροσ προσ τον ιησουν επιστατα καλον εστιν ημασ ωδε ειναι και ποιησωμεν σκηνασ τρεισ μιαν σοι και μιαν μωση και μιαν ηλια μη ειδωσ ο λεγει
੩੩ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।
34 ταυτα δε αυτου λεγοντοσ εγενετο νεφελη και επεσκιασεν αυτουσ εφοβηθησαν δε εν τω εκεινουσ εισελθειν εισ την νεφελην
੩੪ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ।
35 και φωνη εγενετο εκ τησ νεφελησ λεγουσα ουτοσ εστιν ο υιοσ μου ο αγαπητοσ αυτου ακουετε
੩੫ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ।
36 και εν τω γενεσθαι την φωνην ευρεθη ο ιησουσ μονοσ και αυτοι εσιγησαν και ουδενι απηγγειλαν εν εκειναισ ταισ ημεραισ ουδεν ων εωρακασιν
੩੬ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।
37 εγενετο δε εν τη εξησ ημερα κατελθοντων αυτων απο του ορουσ συνηντησεν αυτω οχλοσ πολυσ
੩੭ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ।
38 και ιδου ανηρ απο του οχλου ανεβοησεν λεγων διδασκαλε δεομαι σου επιβλεψαι επι τον υιον μου οτι μονογενησ εστιν μοι
੩੮ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ।
39 και ιδου πνευμα λαμβανει αυτον και εξαιφνησ κραζει και σπαρασσει αυτον μετα αφρου και μογισ αποχωρει απ αυτου συντριβον αυτον
੩੯ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।
40 και εδεηθην των μαθητων σου ινα εκβαλωσιν αυτο και ουκ ηδυνηθησαν
੪੦ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ।
41 αποκριθεισ δε ο ιησουσ ειπεν ω γενεα απιστοσ και διεστραμμενη εωσ ποτε εσομαι προσ υμασ και ανεξομαι υμων προσαγαγε τον υιον σου ωδε
੪੧ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।
42 ετι δε προσερχομενου αυτου ερρηξεν αυτον το δαιμονιον και συνεσπαραξεν επετιμησεν δε ο ιησουσ τω πνευματι τω ακαθαρτω και ιασατο τον παιδα και απεδωκεν αυτον τω πατρι αυτου
੪੨ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ।
43 εξεπλησσοντο δε παντεσ επι τη μεγαλειοτητι του θεου παντων δε θαυμαζοντων επι πασιν οισ εποιησεν ο ιησουσ ειπεν προσ τουσ μαθητασ αυτου
੪੩ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
44 θεσθε υμεισ εισ τα ωτα υμων τουσ λογουσ τουτουσ ο γαρ υιοσ του ανθρωπου μελλει παραδιδοσθαι εισ χειρασ ανθρωπων
੪੪ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।
45 οι δε ηγνοουν το ρημα τουτο και ην παρακεκαλυμμενον απ αυτων ινα μη αισθωνται αυτο και εφοβουντο ερωτησαι αυτον περι του ρηματοσ τουτου
੪੫ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।
46 εισηλθεν δε διαλογισμοσ εν αυτοισ το τισ αν ειη μειζων αυτων
੪੬ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
47 ο δε ιησουσ ιδων τον διαλογισμον τησ καρδιασ αυτων επιλαβομενοσ παιδιου εστησεν αυτο παρ εαυτω
੪੭ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।
48 και ειπεν αυτοισ οσ εαν δεξηται τουτο το παιδιον επι τω ονοματι μου εμε δεχεται και οσ εαν εμε δεξηται δεχεται τον αποστειλαντα με ο γαρ μικροτεροσ εν πασιν υμιν υπαρχων ουτοσ εσται μεγασ
੪੮ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।
49 αποκριθεισ δε ο ιωαννησ ειπεν επιστατα ειδομεν τινα επι τω ονοματι σου εκβαλλοντα δαιμονια και εκωλυσαμεν αυτον οτι ουκ ακολουθει μεθ ημων
੪੯ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।
50 και ειπεν προσ αυτον ο ιησουσ μη κωλυετε οσ γαρ ουκ εστιν καθ ημων υπερ ημων εστιν
੫੦ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।
51 εγενετο δε εν τω συμπληρουσθαι τασ ημερασ τησ αναληψεωσ αυτου και αυτοσ το προσωπον αυτου εστηριξεν του πορευεσθαι εισ ιερουσαλημ
੫੧ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।
52 και απεστειλεν αγγελουσ προ προσωπου αυτου και πορευθεντεσ εισηλθον εισ κωμην σαμαρειτων ωστε ετοιμασαι αυτω
੫੨ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।
53 και ουκ εδεξαντο αυτον οτι το προσωπον αυτου ην πορευομενον εισ ιερουσαλημ
੫੩ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ।
54 ιδοντεσ δε οι μαθηται αυτου ιακωβοσ και ιωαννησ ειπον κυριε θελεισ ειπωμεν πυρ καταβηναι απο του ουρανου και αναλωσαι αυτουσ ωσ και ηλιασ εποιησεν
੫੪ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?
55 στραφεισ δε επετιμησεν αυτοισ και ειπεν ουκ οιδατε οιου πνευματοσ εστε υμεισ
੫੫ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ।
56 ο γαρ υιοσ του ανθρωπου ουκ ηλθεν ψυχασ ανθρωπων απολεσαι αλλα σωσαι και επορευθησαν εισ ετεραν κωμην
੫੬ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।
57 εγενετο δε πορευομενων αυτων εν τη οδω ειπεν τισ προσ αυτον ακολουθησω σοι οπου αν απερχη κυριε
੫੭ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
58 και ειπεν αυτω ο ιησουσ αι αλωπεκεσ φωλεουσ εχουσιν και τα πετεινα του ουρανου κατασκηνωσεισ ο δε υιοσ του ανθρωπου ουκ εχει που την κεφαλην κλινη
੫੮ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।
59 ειπεν δε προσ ετερον ακολουθει μοι ο δε ειπεν κυριε επιτρεψον μοι απελθοντι πρωτον θαψαι τον πατερα μου
੫੯ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ ਮੇਰੇ ਮਗਰ ਚੱਲਿਆ ਆ ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
60 ειπεν δε αυτω ο ιησουσ αφεσ τουσ νεκρουσ θαψαι τουσ εαυτων νεκρουσ συ δε απελθων διαγγελλε την βασιλειαν του θεου
੬੦ਉਸ ਨੇ ਉਸ ਨੂੰ ਆਖਿਆ, ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।
61 ειπεν δε και ετεροσ ακολουθησω σοι κυριε πρωτον δε επιτρεψον μοι αποταξασθαι τοισ εισ τον οικον μου
੬੧ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ।
62 ειπεν δε ο ιησουσ προσ αυτον ουδεισ επιβαλων την χειρα αυτου επ αροτρον και βλεπων εισ τα οπισω ευθετοσ εστιν εισ την βασιλειαν του θεου
੬੨ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।