< Προς Κορινθιους Α΄ 5 >
1 Γενικώς ακούεται ότι είναι μεταξύ σας πορνεία, και τοιαύτη πορνεία, ήτις ουδέ μεταξύ των εθνών ονομάζεται, ώστε να έχη τις την γυναίκα του πατρός αυτού.
੧ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।
2 Και σεις είσθε πεφυσιωμένοι, και δεν επενθήσατε μάλλον, διά να εκβληθή εκ μέσου υμών ο πράξας το έργον τούτο.
੨ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ?
3 Διότι εγώ ως απών κατά το σώμα, παρών όμως κατά το πνεύμα, έκρινα ήδη ως παρών τον ούτω πράξαντα τούτο,
੩ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ।
4 εν τω ονόματι του Κυρίου ημών Ιησού Χριστού αφού συναχθήτε σεις και το εμόν πνεύμα με την δύναμιν του Κυρίου ημών Ιησού Χριστού
੪ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।
5 να παραδώσητε τον τοιούτον εις τον Σατανάν προς όλεθρον της σαρκός, διά να σωθή το πνεύμα αυτού εν τη ημέρα του Κυρίου Ιησού.
੫ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।
6 Δεν είναι καλόν το καύχημά σας. Δεν εξεύρετε ότι ολίγη ζύμη κάμνει όλον το φύραμα ένζυμον;
੬ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?
7 Καθαρίσθητε λοιπόν από της παλαιάς ζύμης, διά να ήσθε νέον φύραμα, καθώς είσθε άζυμοι. Διότι το πάσχα ημών εθυσιάσθη υπέρ ημών, ο Χριστός·
੭ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।
8 ώστε ας εορτάζωμεν ουχί με ζύμην παλαιάν, ουδέ με ζύμην κακίας και πονηρίας, αλλά με άζυμα ειλικρινείας και αληθείας.
੮ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ।
9 Σας έγραψα εν τη επιστολή να μη συναναστρέφησθε με πόρνους,
੯ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ।
10 και ουχί διόλου με τους πόρνους του κόσμου τούτου ή με τους πλεονέκτας ή άρπαγας ή ειδωλολάτρας· επειδή τότε πρέπει να εξέλθητε από του κόσμου.
੧੦ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ।
11 Αλλά τώρα σας έγραψα να μη συναναστρέφησθε, εάν τις αδελφός ονομαζόμενος ήναι πόρνος ή πλεονέκτης ή ειδωλολάτρης ή λοίδορος ή μέθυσος ή άρπαξ· με τον τοιούτον μηδέ να συντρώγητε.
੧੧ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।
12 Διότι τι με μέλει να κρίνω και τους έξω; δεν κρίνετε σεις τους έσω;
੧੨ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?
13 Τους δε έξω ο Θεός θέλει κρίνει. Όθεν εκβάλετε τον κακόν εκ μέσου υμών.
੧੩ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।