< Προς Κορινθιους Α΄ 8 >
1 Περί δε των ειδωλοθύτων, εξεύρομεν ότι πάντες έχομεν γνώσιν, η γνώσις όμως φυσιοί, η δε αγάπη οικοδομεί.
੧ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।
2 Και εάν τις νομίζη ότι εξεύρει τι, δεν έμαθεν έτι ουδέν καθώς πρέπει να μάθη·
੨ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ।
3 αλλ' εάν τις αγαπά τον Θεόν, ούτος γνωρίζεται υπ' αυτού.
੩ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।
4 Περί της βρώσεως λοιπόν των ειδωλοθύτων, εξεύρομεν ότι το είδωλον είναι ουδέν εν τω κόσμω, και ότι δεν υπάρχει ουδείς άλλος Θεός ειμή εις.
੪ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।
5 Διότι αν και ήναι λεγόμενοι θεοί είτε εν τω ουρανώ είτε επί της γης, καθώς και είναι θεοί πολλοί και κύριοι πολλοί,
੫ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।
6 αλλ' εις ημάς είναι εις Θεός ο Πατήρ, εξ ου τα πάντα και ημείς εις αυτόν, και εις Κύριος Ιησούς Χριστός, δι' ου τα πάντα και ημείς δι' αυτού.
੬ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।
7 Αλλά δεν είναι εις πάντας η γνώσις αύτη· τινές δε διά την συνείδησιν του ειδώλου έως σήμερον τρώγουσι το ειδωλόθυτον ως ειδωλόθυτον, και η συνείδησις αυτών ασθενής ούσα μολύνεται.
੭ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।
8 το φαγητόν όμως δεν συνιστά ημάς εις τον Θεόν· διότι ούτε εάν φάγωμεν περισσεύομεν, ούτε εάν δεν φάγωμεν ελαττούμεθα.
੮ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।
9 Πλην προσέχετε μήπως αύτη η εξουσία σας γείνη πρόσκομμα εις τους ασθενείς.
੯ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ।
10 Διότι εάν τις ίδη σε, τον έχοντα γνώσιν, ότι κάθησαι εις τράπεζαν εντός ναού ειδώλων, δεν θέλει ενθαρρυνθή η συνείδησις αυτού, ασθενούντος, εις το να τρώγη τα ειδωλόθυτα;
੧੦ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?
11 Και διά την γνώσιν σου θέλει απολεσθή ο ασθενής αδελφός, διά τον οποίον ο Χριστός απέθανεν.
੧੧ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ।
12 Αμαρτάνοντες δε ούτως εις τους αδελφούς και προσβάλλοντες την ασθενή συνείδησιν αυτών, εις τον Χριστόν αμαρτάνετε.
੧੨ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ।
13 Διά τούτο, εάν το φαγητόν σκανδαλίζη τον αδελφόν μου, δεν θέλω φάγει κρέας εις τον αιώνα, διά να μη σκανδαλίσω τον αδελφόν μου. (aiōn )
੧੩ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ। (aiōn )