< Πετρου Α΄ 5 >
1 Τους μεταξύ σας πρεσβυτέρους παρακαλώ εγώ ο συμπρεσβύτερος και μάρτυς των παθημάτων τον Χριστού, ο και κοινωνός της δόξης, ήτις μέλλει να αποκαλυφθή,
੧ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
2 ποιμάνατε το μεταξύ σας ποίμνιον του Θεού, επισκοπούντες μη αναγκαστικώς αλλ' εκουσίως, μηδέ αισχροκερδώς αλλά προθύμως,
੨ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
3 μηδέ ως κατακυριεύοντες την κληρονομίαν του Θεού, αλλά τύποι γινόμενοι του ποιμνίου.
੩ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ
4 Και όταν φανερωθή ο αρχιποιμήν, θέλετε λάβει τον αμαράντινον στέφανον της δόξης.
੪ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
5 Ομοίως οι νεώτεροι υποτάχθητε εις τους πρεσβυτέρους. Πάντες δε υποτασσόμενοι εις αλλήλους ενδύθητε την ταπεινοφροσύνην· διότι ο Θεός αντιτάσσεται εις τους υπερηφάνους, εις δε τους ταπεινούς δίδει χάριν.
੫ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
6 Ταπεινώθητε λοιπόν υπό την κραταιάν χείρα του Θεού, διά να σας υψώση εν καιρώ,
੬ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ
7 και πάσαν την μέριμναν υμών ρίψατε επ' αυτόν, διότι αυτός φροντίζει περί υμών.
੭ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
8 Εγκρατεύθητε, αγρυπνήσατε· διότι ο αντίδικός σας διάβολος ως λέων ωρυόμενος περιέρχεται ζητών τίνα να καταπίη·
੮ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
9 εις τον οποίον αντιστάθητε μένοντες στερεοί εις την πίστιν, εξεύροντες ότι τα αυτά παθήματα γίνονται εις τους αδελφούς σας τους εν τω κόσμω.
੯ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
10 Ο δε Θεός πάσης χάριτος, όστις εκάλεσεν ημάς εις την αιώνιον αυτού δόξαν διά του Χριστού Ιησού, αφού πάθητε ολίγον, αυτός να σας τελειοποιήση, στηρίξη, ενισχύση, θεμελιώση. (aiōnios )
੧੦ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ (aiōnios )
11 Εις αυτόν είη η δόξα και το κράτος εις τους αιώνας των αιώνων· αμήν. (aiōn )
੧੧ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ। (aiōn )
12 Σας έγραψα εν βραχυλογία διά του Σιλουανού του πιστού αδελφού, ως φρονώ, προτρέπων και επιμαρτυρών ότι αύτη είναι η αληθινή χάρις του Θεού, εις την οποίαν στέκεσθε.
੧੨ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ
13 Σας ασπάζεται η εν Βαβυλώνι συνεκλεκτή εκκλησία και Μάρκος, ο υιός μου.
੧੩ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ
14 Ασπάσθητε αλλήλους εν φιλήματι αγάπης. Ειρήνη εις πάντας υμάς τους εν Χριστώ Ιησού· αμήν.
੧੪ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ।