< Πετρου Β΄ 3 >
1 Ταύτην ἤδη, ἀγαπητοί, δευτέραν ὑμῖν γράφω ἐπιστολήν, ἐν αἷς διεγείρω ὑμῶν ἐν ὑπομνήσει τὴν εἰλικρινῆ διάνοιαν,
੧ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
2 μνησθῆναι τῶν προειρημένων ῥημάτων ὑπὸ τῶν ἁγίων προφητῶν καὶ τῆς τῶν ἀποστόλων ὑμῶν ἐντολῆς τοῦ κυρίου καὶ σωτῆρος,
੨ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।
3 τοῦτο πρῶτον γινώσκοντες ὅτι ἐλεύσονται ἐπʼ ⸀ἐσχάτωντῶν ἡμερῶν ⸂ἐν ἐμπαιγμονῇ ἐμπαῖκται κατὰ τὰς ἰδίας ἐπιθυμίας αὐτῶν πορευόμενοι
੩ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।
4 καὶ λέγοντες· Ποῦ ἐστιν ἡ ἐπαγγελία τῆς παρουσίας αὐτοῦ; ἀφʼ ἧς γὰρ οἱ πατέρες ἐκοιμήθησαν, πάντα οὕτως διαμένει ἀπʼ ἀρχῆς κτίσεως.
੪ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।
5 λανθάνει γὰρ αὐτοὺς τοῦτο θέλοντας ὅτι οὐρανοὶ ἦσαν ἔκπαλαι καὶ γῆ ἐξ ὕδατος καὶ διʼ ὕδατος συνεστῶσα τῷ τοῦ θεοῦ λόγῳ,
੫ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
6 ⸂διʼ ὧν ὁ τότε κόσμος ὕδατι κατακλυσθεὶς ἀπώλετο·
੬ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।
7 οἱ δὲ νῦν οὐρανοὶ καὶ ἡ γῆ τῷ ⸀αὐτῷλόγῳ τεθησαυρισμένοι εἰσὶν πυρὶ τηρούμενοι εἰς ἡμέραν κρίσεως καὶ ἀπωλείας τῶν ἀσεβῶν ἀνθρώπων.
੭ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
8 Ἓν δὲ τοῦτο μὴ λανθανέτω ὑμᾶς, ἀγαπητοί, ὅτι μία ἡμέρα παρὰ κυρίῳ ὡς χίλια ἔτη καὶ χίλια ἔτη ὡς ἡμέρα μία.
੮ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
9 οὐ βραδύνει ⸀κύριοςτῆς ἐπαγγελίας, ὥς τινες βραδύτητα ἡγοῦνται, ἀλλὰ μακροθυμεῖ εἰς ⸀ὑμᾶς μὴ βουλόμενός τινας ἀπολέσθαι ἀλλὰ πάντας εἰς μετάνοιαν χωρῆσαι.
੯ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
10 ἥξει δὲ ⸀ἡμέρακυρίου ὡς ⸀κλέπτης ἐν ᾗ οἱ οὐρανοὶ ῥοιζηδὸν παρελεύσονται, στοιχεῖα δὲ καυσούμενα ⸀λυθήσεται καὶ γῆ καὶ τὰ ἐν αὐτῇ ἔργα ⸀εὑρεθήσεται
੧੦ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
11 Τούτων ⸀οὕτωςπάντων λυομένων ποταποὺς δεῖ ὑπάρχειν ὑμᾶς ἐν ἁγίαις ἀναστροφαῖς καὶ εὐσεβείαις,
੧੧ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
12 προσδοκῶντας καὶ σπεύδοντας τὴν παρουσίαν τῆς τοῦ θεοῦ ἡμέρας, διʼ ἣν οὐρανοὶ πυρούμενοι λυθήσονται καὶ στοιχεῖα καυσούμενα τήκεται·
੧੨ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
13 καινοὺς δὲ οὐρανοὺς καὶ γῆν καινὴν κατὰ τὸ ἐπάγγελμα αὐτοῦ προσδοκῶμεν, ἐν οἷς δικαιοσύνη κατοικεῖ.
੧੩ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।
14 Διό, ἀγαπητοί, ταῦτα προσδοκῶντες σπουδάσατε ἄσπιλοι καὶ ἀμώμητοι αὐτῷ εὑρεθῆναι ἐν εἰρήνῃ,
੧੪ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
15 καὶ τὴν τοῦ κυρίου ἡμῶν μακροθυμίαν σωτηρίαν ἡγεῖσθε, καθὼς καὶ ὁ ἀγαπητὸς ἡμῶν ἀδελφὸς Παῦλος κατὰ τὴν ⸂δοθεῖσαν αὐτῷ σοφίαν ἔγραψεν ὑμῖν,
੧੫ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।
16 ὡς καὶ ἐν πάσαις ⸀ταῖςἐπιστολαῖς λαλῶν ἐν αὐταῖς περὶ τούτων, ἐν ⸀αἷςἐστιν δυσνόητά τινα, ἃ οἱ ἀμαθεῖς καὶ ἀστήρικτοι ⸀στρεβλοῦσινὡς καὶ τὰς λοιπὰς γραφὰς πρὸς τὴν ἰδίαν αὐτῶν ἀπώλειαν.
੧੬ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
17 ὑμεῖς οὖν, ἀγαπητοί, προγινώσκοντες φυλάσσεσθε ἵνα μὴ τῇ τῶν ἀθέσμων πλάνῃ συναπαχθέντες ἐκπέσητε τοῦ ἰδίου στηριγμοῦ,
੧੭ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
18 αὐξάνετε δὲ ἐν χάριτι καὶ γνώσει τοῦ κυρίου ἡμῶν καὶ σωτῆρος Ἰησοῦ Χριστοῦ. αὐτῷ ἡ δόξα καὶ νῦν καὶ εἰς ἡμέραν αἰῶνος. ⸀ἀμήν (aiōn )
੧੮ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ। (aiōn )