< Προς Γαλατας 3 >
1 Ὦ ἀνόητοι Γαλάται, τίς ὑμᾶς ⸀ἐβάσκανεν οἷς κατʼ ὀφθαλμοὺς Ἰησοῦς Χριστὸς ⸀προεγράφηἐσταυρωμένος;
੧ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?
2 τοῦτο μόνον θέλω μαθεῖν ἀφʼ ὑμῶν, ἐξ ἔργων νόμου τὸ πνεῦμα ἐλάβετε ἢ ἐξ ἀκοῆς πίστεως;
੨ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?
3 οὕτως ἀνόητοί ἐστε; ἐναρξάμενοι πνεύματι νῦν σαρκὶ ἐπιτελεῖσθε;
੩ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ?
4 τοσαῦτα ἐπάθετε εἰκῇ; εἴ γε καὶ εἰκῇ.
੪ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ!
5 ὁ οὖν ἐπιχορηγῶν ὑμῖν τὸ πνεῦμα καὶ ἐνεργῶν δυνάμεις ἐν ὑμῖν ἐξ ἔργων νόμου ἢ ἐξ ἀκοῆς πίστεως;
੫ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
6 καθὼς Ἀβραὰμ ἐπίστευσεν τῷ θεῷ, καὶ ἐλογίσθη αὐτῷ εἰς δικαιοσύνην.
੬ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।
7 Γινώσκετε ἄρα ὅτι οἱ ἐκ πίστεως, οὗτοι ⸂υἱοί εἰσιν Ἀβραάμ.
੭ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ।
8 προϊδοῦσα δὲ ἡ γραφὴ ὅτι ἐκ πίστεως δικαιοῖ τὰ ἔθνη ὁ θεὸς προευηγγελίσατο τῷ Ἀβραὰμ ὅτι Ἐνευλογηθήσονται ἐν σοὶ πάντα τὰ ἔθνη.
੮ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ ।
9 ὥστε οἱ ἐκ πίστεως εὐλογοῦνται σὺν τῷ πιστῷ Ἀβραάμ.
੯ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।
10 Ὅσοι γὰρ ἐξ ἔργων νόμου εἰσὶν ὑπὸ κατάραν εἰσίν, γέγραπται γὰρ ⸀ὅτιἘπικατάρατος πᾶς ὃς οὐκ ⸀ἐμμένειπᾶσιν τοῖς γεγραμμένοις ἐν τῷ βιβλίῳ τοῦ νόμου τοῦ ποιῆσαι αὐτά.
੧੦ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।
11 ὅτι δὲ ἐν νόμῳ οὐδεὶς δικαιοῦται παρὰ τῷ θεῷ δῆλον, ὅτι Ὁ δίκαιος ἐκ πίστεως ζήσεται,
੧੧ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।
12 ὁ δὲ νόμος οὐκ ἔστιν ἐκ πίστεως, ἀλλʼ· Ὁ ποιήσας ⸀αὐτὰζήσεται ἐν αὐτοῖς.
੧੨ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।
13 Χριστὸς ἡμᾶς ἐξηγόρασεν ἐκ τῆς κατάρας τοῦ νόμου γενόμενος ὑπὲρ ἡμῶν κατάρα, ⸂ὅτι γέγραπται· Ἐπικατάρατος πᾶς ὁ κρεμάμενος ἐπὶ ξύλου,
੧੩ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
14 ἵνα εἰς τὰ ἔθνη ἡ εὐλογία τοῦ Ἀβραὰμ γένηται ἐν ⸂Χριστῷ Ἰησοῦ, ἵνα τὴν ἐπαγγελίαν τοῦ πνεύματος λάβωμεν διὰ τῆς πίστεως.
੧੪ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ।
15 Ἀδελφοί, κατὰ ἄνθρωπον λέγω· ὅμως ἀνθρώπου κεκυρωμένην διαθήκην οὐδεὶς ἀθετεῖ ἢ ἐπιδιατάσσεται.
੧੫ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।
16 τῷ δὲ Ἀβραὰμ ἐρρέθησαν αἱ ἐπαγγελίαι καὶ τῷ σπέρματι αὐτοῦ· οὐ λέγει· Καὶ τοῖς σπέρμασιν, ὡς ἐπὶ πολλῶν, ἀλλʼ ὡς ἐφʼ ἑνός· Καὶ τῷ σπέρματί σου, ὅς ἐστιν Χριστός.
੧੬ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ।
17 τοῦτο δὲ λέγω· διαθήκην προκεκυρωμένην ὑπὸ τοῦ ⸀θεοῦὁ μετὰ ⸂τετρακόσια καὶ τριάκοντα ἔτη γεγονὼς νόμος οὐκ ἀκυροῖ, εἰς τὸ καταργῆσαι τὴν ἐπαγγελίαν.
੧੭ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।
18 εἰ γὰρ ἐκ νόμου ἡ κληρονομία, οὐκέτι ἐξ ἐπαγγελίας· τῷ δὲ Ἀβραὰμ διʼ ἐπαγγελίας κεχάρισται ὁ θεός.
੧੮ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ।
19 Τί οὖν ὁ νόμος; τῶν παραβάσεων χάριν προσετέθη, ἄχρις ⸀οὗἔλθῃ τὸ σπέρμα ᾧ ἐπήγγελται, διαταγεὶς διʼ ἀγγέλων ἐν χειρὶ μεσίτου·
੧੯ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।
20 ὁ δὲ μεσίτης ἑνὸς οὐκ ἔστιν, ὁ δὲ θεὸς εἷς ἐστιν.
੨੦ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ।
21 Ὁ οὖν νόμος κατὰ τῶν ἐπαγγελιῶν τοῦ θεοῦ; μὴ γένοιτο· εἰ γὰρ ἐδόθη νόμος ὁ δυνάμενος ζῳοποιῆσαι, ὄντως ⸂ἐκ νόμου ἂν ἦν ἡ δικαιοσύνη.
੨੧ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ।
22 ἀλλὰ συνέκλεισεν ἡ γραφὴ τὰ πάντα ὑπὸ ἁμαρτίαν ἵνα ἡ ἐπαγγελία ἐκ πίστεως Ἰησοῦ Χριστοῦ δοθῇ τοῖς πιστεύουσιν.
੨੨ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
23 Πρὸ τοῦ δὲ ἐλθεῖν τὴν πίστιν ὑπὸ νόμον ἐφρουρούμεθα ⸀συγκλειόμενοιεἰς τὴν μέλλουσαν πίστιν ἀποκαλυφθῆναι.
੨੩ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ।
24 ὥστε ὁ νόμος παιδαγωγὸς ἡμῶν γέγονεν εἰς Χριστόν, ἵνα ἐκ πίστεως δικαιωθῶμεν·
੨੪ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।
25 ἐλθούσης δὲ τῆς πίστεως οὐκέτι ὑπὸ παιδαγωγόν ἐσμεν.
੨੫ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।
26 πάντες γὰρ υἱοὶ θεοῦ ἐστε διὰ τῆς πίστεως ἐν Χριστῷ Ἰησοῦ.
੨੬ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ।
27 ὅσοι γὰρ εἰς Χριστὸν ἐβαπτίσθητε, Χριστὸν ἐνεδύσασθε·
੨੭ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
28 οὐκ ἔνι Ἰουδαῖος οὐδὲ Ἕλλην, οὐκ ἔνι δοῦλος οὐδὲ ἐλεύθερος, οὐκ ἔνι ἄρσεν καὶ θῆλυ· ⸀πάντεςγὰρ ὑμεῖς εἷς ἐστε ἐν Χριστῷ Ἰησοῦ.
੨੮ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
29 εἰ δὲ ὑμεῖς Χριστοῦ, ἄρα τοῦ Ἀβραὰμ σπέρμα ἐστέ, ⸀κατʼἐπαγγελίαν κληρονόμοι.
੨੯ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।