< Κατα Ματθαιον 11 >
1 Καὶ ἐγένετο ὅτε ἐτέλεσεν ὁ Ἰησοῦς διατάσσων τοῖς δώδεκα μαθηταῖς αὐτοῦ, μετέβη ἐκεῖθεν τοῦ διδάσκειν καὶ κηρύσσειν ἐν ταῖς πόλεσιν αὐτῶν.
੧ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।
2 Ὁ δὲ Ἰωάννης ἀκούσας ἐν τῷ δεσμωτηρίῳ τὰ ἔργα τοῦ χριστοῦ πέμψας ⸀διὰτῶν μαθητῶν αὐτοῦ
੨ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
3 εἶπεν αὐτῷ· Σὺ εἶ ὁ ἐρχόμενος ἢ ἕτερον προσδοκῶμεν;
੩ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?
4 καὶ ἀποκριθεὶς ὁ Ἰησοῦς εἶπεν αὐτοῖς· Πορευθέντες ἀπαγγείλατε Ἰωάννῃ ἃ ἀκούετε καὶ βλέπετε·
੪ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,
5 τυφλοὶ ἀναβλέπουσιν καὶχωλοὶ περιπατοῦσιν, λεπροὶ καθαρίζονται καὶ κωφοὶ ἀκούουσιν, ⸀καὶ νεκροὶ ἐγείρονται καὶ πτωχοὶ εὐαγγελίζονται·
੫ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
6 καὶ μακάριός ἐστιν ὃς ⸀ἐὰνμὴ σκανδαλισθῇ ἐν ἐμοί.
੬ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
7 Τούτων δὲ πορευομένων ἤρξατο ὁ Ἰησοῦς λέγειν τοῖς ὄχλοις περὶ Ἰωάννου· Τί ἐξήλθατε εἰς τὴν ἔρημον θεάσασθαι; κάλαμον ὑπὸ ἀνέμου σαλευόμενον;
੭ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
8 ἀλλὰ τί ἐξήλθατε ἰδεῖν; ἄνθρωπον ἐν ⸀μαλακοῖςἠμφιεσμένον; ἰδοὺ οἱ τὰ μαλακὰ φοροῦντες ἐν τοῖς οἴκοις τῶν ⸀βασιλέων⸀εἰσίν
੮ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।
9 ἀλλὰ τί ἐξήλθατε⸂; προφήτην ἰδεῖν⸃; ναί, λέγω ὑμῖν, καὶ περισσότερον προφήτου.
੯ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
10 ⸀οὗτόςἐστιν περὶ οὗ γέγραπται· Ἰδοὺ ἐγὼ ἀποστέλλω τὸν ἄγγελόν μου πρὸ προσώπου σου, ὃς κατασκευάσει τὴν ὁδόν σου ἔμπροσθέν σου.
੧੦ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
11 ἀμὴν λέγω ὑμῖν, οὐκ ἐγήγερται ἐν γεννητοῖς γυναικῶν μείζων Ἰωάννου τοῦ βαπτιστοῦ· ὁ δὲ μικρότερος ἐν τῇ βασιλείᾳ τῶν οὐρανῶν μείζων αὐτοῦ ἐστιν.
੧੧ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
12 ἀπὸ δὲ τῶν ἡμερῶν Ἰωάννου τοῦ βαπτιστοῦ ἕως ἄρτι ἡ βασιλεία τῶν οὐρανῶν βιάζεται, καὶ βιασταὶ ἁρπάζουσιν αὐτήν.
੧੨ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
13 πάντες γὰρ οἱ προφῆται καὶ ὁ νόμος ἕως Ἰωάννου ἐπροφήτευσαν·
੧੩ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।
14 καὶ εἰ θέλετε δέξασθαι, αὐτός ἐστιν Ἠλίας ὁ μέλλων ἔρχεσθαι.
੧੪ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।
੧੫ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
16 Τίνι δὲ ὁμοιώσω τὴν γενεὰν ταύτην; ὁμοία ἐστὶν παιδίοις ⸂καθημένοις ἐν ταῖς ἀγοραῖς ἃ προσφωνοῦντα τοῖς ἑτέροις
੧੬ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
17 ⸀λέγουσιν Ηὐλήσαμεν ὑμῖν καὶ οὐκ ὠρχήσασθε· ⸀ἐθρηνήσαμεν καὶ οὐκ ἐκόψασθε·
੧੭ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।
18 ἦλθεν γὰρ Ἰωάννης μήτε ἐσθίων μήτε πίνων, καὶ λέγουσιν· Δαιμόνιον ἔχει·
੧੮ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।
19 ἦλθεν ὁ υἱὸς τοῦ ἀνθρώπου ἐσθίων καὶ πίνων, καὶ λέγουσιν· Ἰδοὺ ἄνθρωπος φάγος καὶ οἰνοπότης, τελωνῶν φίλος καὶ ἁμαρτωλῶν. καὶ ἐδικαιώθη ἡ σοφία ἀπὸ τῶν ⸀ἔργωναὐτῆς.
੧੯ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
20 Τότε ⸀ἤρξατοὀνειδίζειν τὰς πόλεις ἐν αἷς ἐγένοντο αἱ πλεῖσται δυνάμεις αὐτοῦ, ὅτι οὐ μετενόησαν·
੨੦ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
21 Οὐαί σοι, Χοραζίν· οὐαί σοι, Βηθσαϊδά· ὅτι εἰ ἐν Τύρῳ καὶ Σιδῶνι ἐγένοντο αἱ δυνάμεις αἱ γενόμεναι ἐν ὑμῖν, πάλαι ἂν ἐν σάκκῳ καὶ σποδῷ μετενόησαν.
੨੧ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!
22 πλὴν λέγω ὑμῖν, Τύρῳ καὶ Σιδῶνι ἀνεκτότερον ἔσται ἐν ἡμέρᾳ κρίσεως ἢ ὑμῖν.
੨੨ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।
23 καὶ σύ, Καφαρναούμ, ⸂μὴ ἕως οὐρανοῦ ὑψωθήσῃ; ἕως ᾅδου ⸀καταβήσῃ ὅτι εἰ ἐν Σοδόμοις ⸀ἐγενήθησαναἱ δυνάμεις αἱ γενόμεναι ἐν σοί, ⸀ἔμεινενἂν μέχρι τῆς σήμερον. (Hadēs )
੨੩ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। (Hadēs )
24 πλὴν λέγω ὑμῖν ὅτι γῇ Σοδόμων ἀνεκτότερον ἔσται ἐν ἡμέρᾳ κρίσεως ἢ σοί.
੨੪ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
25 Ἐν ἐκείνῳ τῷ καιρῷ ἀποκριθεὶς ὁ Ἰησοῦς εἶπεν· Ἐξομολογοῦμαί σοι, πάτερ κύριε τοῦ οὐρανοῦ καὶ τῆς γῆς, ὅτι ⸀ἔκρυψαςταῦτα ἀπὸ σοφῶν καὶ συνετῶν, καὶ ἀπεκάλυψας αὐτὰ νηπίοις·
੨੫ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
26 ναί, ὁ πατήρ, ὅτι οὕτως ⸂εὐδοκία ἐγένετο ἔμπροσθέν σου.
੨੬ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।
27 Πάντα μοι παρεδόθη ὑπὸ τοῦ πατρός μου, καὶ οὐδεὶς ἐπιγινώσκει τὸν υἱὸν εἰ μὴ ὁ πατήρ, οὐδὲ τὸν πατέρα τις ἐπιγινώσκει εἰ μὴ ὁ υἱὸς καὶ ᾧ ἐὰν βούληται ὁ υἱὸς ἀποκαλύψαι.
੨੭ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
28 Δεῦτε πρός με πάντες οἱ κοπιῶντες καὶ πεφορτισμένοι, κἀγὼ ἀναπαύσω ὑμᾶς.
੨੮ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
29 ἄρατε τὸν ζυγόν μου ἐφʼ ὑμᾶς καὶ μάθετε ἀπʼ ἐμοῦ, ὅτι πραΰς εἰμι καὶ ταπεινὸς τῇ καρδίᾳ, καὶ εὑρήσετε ἀνάπαυσιν ταῖς ψυχαῖς ὑμῶν·
੨੯ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
30 ὁ γὰρ ζυγός μου χρηστὸς καὶ τὸ φορτίον μου ἐλαφρόν ἐστιν.
੩੦ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।