< Προς Τιμοθεον Α΄ 6 >
1 Ὅσοι εἰσὶν ὑπὸ ζυγὸν δοῦλοι, τοὺς ἰδίους δεσπότας πάσης τιμῆς ἀξίους ἡγείσθωσαν, ἵνα μὴ τὸ ὄνομα τοῦ θεοῦ καὶ ἡ διδασκαλία βλασφημῆται.
੧ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।
2 οἱ δὲ πιστοὺς ἔχοντες δεσπότας μὴ καταφρονείτωσαν, ὅτι ἀδελφοί εἰσιν· ἀλλὰ μᾶλλον δουλευέτωσαν, ὅτι πιστοί εἰσιν καὶ ἀγαπητοὶ οἱ τῆς εὐεργεσίας ἀντιλαμβανόμενοι. Ταῦτα δίδασκε καὶ παρακάλει.
੨ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ। ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।
3 εἴ τις ἑτεροδιδασκαλεῖ καὶ μὴ προσέρχεται ὑγιαίνουσιν λόγοις τοῖς τοῦ κυρίου ἡμῶν Ἰησοῦ Χριστοῦ καὶ τῇ κατ᾽ εὐσέβειαν διδασκαλίᾳ,
੩ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
4 τετύφωται μηδὲν ἐπιστάμενος ἀλλὰ νοσῶν περὶ ζητήσεις καὶ λογομαχίας, ἐξ ὧν γίνεται φθόνος, ἔρις, βλασφημίαι, ὑπόνοιαι πονηραί,
੪ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ।
5 διαπαρατριβαὶ διεφθαρμένων ἀνθρώπων τὸν νοῦν καὶ ἀπεστερημένων τῆς ἀληθείας, νομιζόντων πορισμὸν εἶναι τὴν εὐσέβειαν (Ἀφίστασο ἀπὸ τῶν τοιούτων. *K*)
੫ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।
6 Ἔστιν δὲ πορισμὸς μέγας ἡ εὐσέβεια μετὰ αὐταρκείας.
੬ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।
7 οὐδὲν γὰρ εἰσηνέγκαμεν εἰς τὸν κόσμον, (δῆλον *K*) ὅτι οὐδὲ ἐξενεγκεῖν τι δυνάμεθα·
੭ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।
8 ἔχοντες δὲ διατροφὰς καὶ σκεπάσματα, τούτοις ἀρκεσθησόμεθα.
੮ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
9 Οἱ δὲ βουλόμενοι πλουτεῖν ἐμπίπτουσιν εἰς πειρασμὸν καὶ παγίδα καὶ ἐπιθυμίας πολλὰς ἀνοήτους καὶ βλαβεράς, αἵτινες βυθίζουσιν τοὺς ἀνθρώπους εἰς ὄλεθρον καὶ ἀπώλειαν.
੯ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
10 ῥίζα γὰρ πάντων τῶν κακῶν ἐστιν ἡ φιλαργυρία, ἧς τινες ὀρεγόμενοι ἀπεπλανήθησαν ἀπὸ τῆς πίστεως καὶ ἑαυτοὺς περιέπειραν ὀδύναις πολλαῖς.
੧੦ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
11 Σὺ δέ, ὦ ἄνθρωπε (τοῦ *k*) θεοῦ, ταῦτα φεῦγε, δίωκε δὲ δικαιοσύνην, εὐσέβειαν, πίστιν, ἀγάπην, ὑπομονήν, (πραϋπαθίαν· *N(K)O*)
੧੧ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
12 ἀγωνίζου τὸν καλὸν ἀγῶνα τῆς πίστεως, ἐπιλαβοῦ τῆς αἰωνίου ζωῆς εἰς ἣν (καὶ *k*) ἐκλήθης καὶ ὡμολόγησας τὴν καλὴν ὁμολογίαν ἐνώπιον πολλῶν μαρτύρων. (aiōnios )
੧੨ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। (aiōnios )
13 Παραγγέλλω σοι ἐνώπιον τοῦ θεοῦ τοῦ (ζῳογονοῦντος *N(k)O*) τὰ πάντα καὶ Χριστοῦ Ἰησοῦ τοῦ μαρτυρήσαντος ἐπὶ Ποντίου Πιλάτου τὴν καλὴν ὁμολογίαν
੧੩ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।
14 τηρῆσαί σε τὴν ἐντολὴν ἄσπιλον, ἀνεπίλημπτον μέχρι τῆς ἐπιφανείας τοῦ κυρίου ἡμῶν Ἰησοῦ Χριστοῦ,
੧੪ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।
15 ἣν καιροῖς ἰδίοις δείξει ὁ μακάριος καὶ μόνος δυνάστης, ὁ βασιλεὺς τῶν βασιλευόντων καὶ κύριος τῶν κυριευόντων,
੧੫ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
16 ὁ μόνος ἔχων ἀθανασίαν, φῶς οἰκῶν ἀπρόσιτον, ὃν εἶδεν οὐδεὶς ἀνθρώπων οὐδὲ ἰδεῖν δύναται, ᾧ τιμὴ καὶ κράτος αἰώνιον, ἀμήν. (aiōnios )
੧੬ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ। (aiōnios )
17 Τοῖς πλουσίοις ἐν τῷ νῦν αἰῶνι παράγγελλε μὴ ὑψηλοφρονεῖν μηδὲ ἠλπικέναι ἐπὶ πλούτου ἀδηλότητι ἀλλ᾽ (ἐπὶ *N(k)O*) (τῷ *k*) θεῷ (τῷ ζῶντι *K*) τῷ παρέχοντι ἡμῖν πάντα πλουσίως εἰς ἀπόλαυσιν, (aiōn )
੧੭ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। (aiōn )
18 ἀγαθοεργεῖν, πλουτεῖν ἐν ἔργοις καλοῖς, εὐμεταδότους εἶναι, κοινωνικούς,
੧੮ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ।
19 ἀποθησαυρίζοντας ἑαυτοῖς θεμέλιον καλὸν εἰς τὸ μέλλον, ἵνα ἐπιλάβωνται τῆς (ὄντως *N(K)O*) ζωῆς.
੧੯ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
20 Ὦ Τιμόθεε, τὴν (παραθήκην *N(k)O*) φύλαξον ἐκτρεπόμενος τὰς βεβήλους κενοφωνίας καὶ ἀντιθέσεις τῆς ψευδωνύμου γνώσεως,
੨੦ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।
21 ἥν τινες ἐπαγγελλόμενοι περὶ τὴν πίστιν ἠστόχησαν. Ἡ χάρις μεθ᾽ (ὑμῶν *N(k)O*) (ἀμήν. *KO*) (πρός Τιμόθεον πρώτη ἐγράφη ἀπό Λαοδικείας ἥτις ἐστίν μητρόπολις φρυγίας τῆς Πακατιανῆς. *K*)
੨੧ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।