< Πραξεις 8 >
1 σαυλος δε ην συνευδοκων τη αναιρεσει αυτου εγενετο δε εν εκεινη τη ημερα διωγμος μεγας επι την εκκλησιαν την εν ιεροσολυμοις παντες τε διεσπαρησαν κατα τας χωρας της ιουδαιας και σαμαρειας πλην των αποστολων
੧ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।
2 συνεκομισαν δε τον στεφανον ανδρες ευλαβεις και εποιησαντο κοπετον μεγαν επ αυτω
੨ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।
3 σαυλος δε ελυμαινετο την εκκλησιαν κατα τους οικους εισπορευομενος συρων τε ανδρας και γυναικας παρεδιδου εις φυλακην
੩ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
4 οι μεν ουν διασπαρεντες διηλθον ευαγγελιζομενοι τον λογον
੪ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
5 φιλιππος δε κατελθων εις πολιν της σαμαρειας εκηρυσσεν αυτοις τον χριστον
੫ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
6 προσειχον τε οι οχλοι τοις λεγομενοις υπο του φιλιππου ομοθυμαδον εν τω ακουειν αυτους και βλεπειν τα σημεια α εποιει
੬ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
7 πολλων γαρ των εχοντων πνευματα ακαθαρτα βοωντα μεγαλη φωνη εξηρχετο πολλοι δε παραλελυμενοι και χωλοι εθεραπευθησαν
੭ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
8 και εγενετο χαρα μεγαλη εν τη πολει εκεινη
੮ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
9 ανηρ δε τις ονοματι σιμων προυπηρχεν εν τη πολει μαγευων και εξιστων το εθνος της σαμαρειας λεγων ειναι τινα εαυτον μεγαν
੯ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।
10 ω προσειχον παντες απο μικρου εως μεγαλου λεγοντες ουτος εστιν η δυναμις του θεου η μεγαλη
੧੦ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
11 προσειχον δε αυτω δια το ικανω χρονω ταις μαγειαις εξεστακεναι αυτους
੧੧ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।
12 οτε δε επιστευσαν τω φιλιππω ευαγγελιζομενω τα περι της βασιλειας του θεου και του ονοματος του ιησου χριστου εβαπτιζοντο ανδρες τε και γυναικες
੧੨ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
13 ο δε σιμων και αυτος επιστευσεν και βαπτισθεις ην προσκαρτερων τω φιλιππω θεωρων τε {VAR1: σημεια και δυναμεις μεγαλας γινομενας } {VAR2: δυναμεις και σημεια γινομενα } εξιστατο
੧੩ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
14 ακουσαντες δε οι εν ιεροσολυμοις αποστολοι οτι δεδεκται η σαμαρεια τον λογον του θεου απεστειλαν προς αυτους τον πετρον και ιωαννην
੧੪ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
15 οιτινες καταβαντες προσηυξαντο περι αυτων οπως λαβωσιν πνευμα αγιον
੧੫ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
16 ουπω γαρ ην επ ουδενι αυτων επιπεπτωκος μονον δε βεβαπτισμενοι υπηρχον εις το ονομα του κυριου ιησου
੧੬ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
17 τοτε επετιθουν τας χειρας επ αυτους και ελαμβανον πνευμα αγιον
੧੭ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
18 θεασαμενος δε ο σιμων οτι δια της επιθεσεως των χειρων των αποστολων διδοται το πνευμα το αγιον προσηνεγκεν αυτοις χρηματα
੧੮ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
19 λεγων δοτε καμοι την εξουσιαν ταυτην ινα ω {VAR1: αν } {VAR2: εαν } επιθω τας χειρας λαμβανη πνευμα αγιον
੧੯ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
20 πετρος δε ειπεν προς αυτον το αργυριον σου συν σοι ειη εις απωλειαν οτι την δωρεαν του θεου ενομισας δια χρηματων κτασθαι
੨੦ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
21 ουκ εστιν σοι μερις ουδε κληρος εν τω λογω τουτω η γαρ καρδια σου ουκ εστιν ευθεια ενωπιον του θεου
੨੧ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
22 μετανοησον ουν απο της κακιας σου ταυτης και δεηθητι του θεου ει αρα αφεθησεται σοι η επινοια της καρδιας σου
੨੨ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
23 εις γαρ χολην πικριας και συνδεσμον αδικιας ορω σε οντα
੨੩ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।
24 αποκριθεις δε ο σιμων ειπεν δεηθητε υμεις υπερ εμου προς τον κυριον οπως μηδεν επελθη επ εμε ων ειρηκατε
੨੪ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।
25 οι μεν ουν διαμαρτυραμενοι και λαλησαντες τον λογον του κυριου υπεστρεψαν εις ιερουσαλημ πολλας τε κωμας των σαμαρειτων ευηγγελισαντο
੨੫ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।
26 αγγελος δε κυριου ελαλησεν προς φιλιππον λεγων αναστηθι και πορευου κατα μεσημβριαν επι την οδον την καταβαινουσαν απο ιερουσαλημ εις γαζαν αυτη εστιν ερημος
੨੬ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
27 και αναστας επορευθη και ιδου ανηρ αιθιοψ ευνουχος δυναστης κανδακης της βασιλισσης αιθιοπων ος ην επι πασης της γαζης αυτης ος εληλυθει προσκυνησων εις ιερουσαλημ
੨੭ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
28 ην τε υποστρεφων και καθημενος επι του αρματος αυτου {VAR1: και } ανεγινωσκεν τον προφητην ησαιαν
੨੮ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
29 ειπεν δε το πνευμα τω φιλιππω προσελθε και κολληθητι τω αρματι τουτω
੨੯ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।
30 προσδραμων δε ο φιλιππος ηκουσεν αυτου αναγινωσκοντος τον προφητην ησαιαν και ειπεν αρα γε γινωσκεις α αναγινωσκεις
੩੦ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?
31 ο δε ειπεν πως γαρ αν δυναιμην εαν μη τις οδηγηση με παρεκαλεσεν τε τον φιλιππον αναβαντα καθισαι συν αυτω
੩੧ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।
32 η δε περιοχη της γραφης ην ανεγινωσκεν ην αυτη ως προβατον επι σφαγην ηχθη και ως αμνος εναντιον του κειροντος αυτον αφωνος ουτως ουκ ανοιγει το στομα αυτου
੩੨ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
33 εν τη ταπεινωσει αυτου η κρισις αυτου ηρθη την δε γενεαν αυτου τις διηγησεται οτι αιρεται απο της γης η ζωη αυτου
੩੩ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
34 αποκριθεις δε ο ευνουχος τω φιλιππω ειπεν δεομαι σου περι τινος ο προφητης λεγει τουτο περι εαυτου η περι ετερου τινος
੩੪ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?
35 ανοιξας δε ο φιλιππος το στομα αυτου και αρξαμενος απο της γραφης ταυτης ευηγγελισατο αυτω τον ιησουν
੩੫ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
36 ως δε επορευοντο κατα την οδον ηλθον επι τι υδωρ και φησιν ο ευνουχος ιδου υδωρ τι κωλυει με βαπτισθηναι
੩੬ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?
37 ειπεν δε ο φιλιππος ει πιστευεις εξ ολης της καρδιας εξεστιν αποκριθεις δε ειπεν πιστευω τον υιον του θεου ειναι τον ιησουν χριστον
੩੭ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
38 και εκελευσεν στηναι το αρμα και κατεβησαν αμφοτεροι εις το υδωρ ο τε φιλιππος και ο ευνουχος και εβαπτισεν αυτον
੩੮ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
39 οτε δε ανεβησαν εκ του υδατος πνευμα κυριου ηρπασεν τον φιλιππον και ουκ ειδεν αυτον ουκετι ο ευνουχος επορευετο γαρ την οδον αυτου χαιρων
੩੯ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
40 φιλιππος δε ευρεθη εις αζωτον και διερχομενος ευηγγελιζετο τας πολεις πασας εως του ελθειν αυτον εις καισαρειαν
੪੦ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।