< Προς Τιμοθεον Β΄ 1 >
1 Παῦλος ἀπόστολος Χριστοῦ Ἰησοῦ διὰ θελήματος θεοῦ κατ’ ἐπαγγελίαν ζωῆς τῆς ἐν Χριστῷ Ἰησοῦ
੧ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।
2 Τιμοθέῳ ἀγαπητῷ τέκνῳ· χάρις, ἔλεος, εἰρήνη ἀπὸ θεοῦ πατρὸς καὶ Χριστοῦ Ἰησοῦ τοῦ κυρίου ἡμῶν.
੨ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।
3 Χάριν ἔχω τῷ θεῷ, ᾧ λατρεύω ἀπὸ προγόνων ἐν καθαρᾷ συνειδήσει, ὡς ἀδιάλειπτον ἔχω τὴν περὶ σοῦ μνείαν ἐν ταῖς δεήσεσίν μου νυκτὸς καὶ ἡμέρας,
੩ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ।
4 ἐπιποθῶν σε ἰδεῖν, μεμνημένος σου τῶν δακρύων, ἵνα χαρᾶς πληρωθῶ,
੪ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
5 ὑπόμνησιν λαβὼν τῆς ἐν σοὶ ἀνυποκρίτου πίστεως, ἥτις ἐνῴκησεν πρῶτον ἐν τῇ μάμμῃ σου Λωΐδι καὶ τῇ μητρί σου Εὐνίκῃ, πέπεισμαι δὲ ὅτι καὶ ἐν σοί.
੫ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
6 Δι’ ἣν αἰτίαν ἀναμιμνῄσκω σε ἀναζωπυρεῖν τὸ χάρισμα τοῦ θεοῦ, ὅ ἐστιν ἐν σοὶ διὰ τῆς ἐπιθέσεως τῶν χειρῶν μου·
੬ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।
7 οὐ γὰρ ἔδωκεν ἡμῖν ὁ θεὸς πνεῦμα δειλίας, ἀλλὰ δυνάμεως καὶ ἀγάπης καὶ σωφρονισμοῦ.
੭ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
8 μὴ οὖν ἐπαισχυνθῇς τὸ μαρτύριον τοῦ κυρίου ἡμῶν μηδὲ ἐμὲ τὸν δέσμιον αὐτοῦ, ἀλλὰ συνκακοπάθησον τῷ εὐαγγελίῳ κατὰ δύναμιν θεοῦ,
੮ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
9 τοῦ σώσαντος ἡμᾶς καὶ καλέσαντος κλήσει ἁγίᾳ, οὐ κατὰ τὰ ἔργα ἡμῶν ἀλλὰ κατὰ ἰδίαν πρόθεσιν καὶ χάριν, τὴν δοθεῖσαν ἡμῖν ἐν Χριστῷ Ἰησοῦ πρὸ χρόνων αἰωνίων, (aiōnios )
੯ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। (aiōnios )
10 φανερωθεῖσαν δὲ νῦν διὰ τῆς ἐπιφανείας τοῦ σωτῆρος ἡμῶν Χριστοῦ Ἰησοῦ, καταργήσαντος μὲν τὸν θάνατον φωτίσαντος δὲ ζωὴν καὶ ἀφθαρσίαν διὰ τοῦ εὐαγγελίου,
੧੦ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
11 εἰς ὃ ἐτέθην ἐγὼ κῆρυξ καὶ ἀπόστολος καὶ διδάσκαλος.
੧੧ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।
12 δι’ ἣν αἰτίαν καὶ ταῦτα πάσχω, ἀλλ’ οὐκ ἐπαισχύνομαι, οἶδα γὰρ ᾧ πεπίστευκα, καὶ πέπεισμαι ὅτι δυνατός ἐστιν τὴν παραθήκην μου φυλάξαι εἰς ἐκείνην τὴν ἡμέραν.
੧੨ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
13 ὑποτύπωσιν ἔχε ὑγιαινόντων λόγων ὧν παρ’ ἐμοῦ ἤκουσας ἐν πίστει καὶ ἀγάπῃ τῇ ἐν Χριστῷ Ἰησοῦ·
੧੩ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।
14 τὴν καλὴν παραθήκην φύλαξον διὰ πνεύματος ἁγίου τοῦ ἐνοικοῦντος ἐν ἡμῖν.
੧੪ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
15 Οἶδας τοῦτο, ὅτι ἀπεστράφησάν με πάντες οἱ ἐν τῇ Ἀσίᾳ, ὧν ἐστιν Φύγελος καὶ Ἑρμογένης.
੧੫ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।
16 δῴη ἔλεος ὁ κύριος τῷ Ὀνησιφόρου οἴκῳ, ὅτι πολλάκις με ἀνέψυξεν καὶ τὴν ἅλυσίν μου οὐκ ἐπαισχύνθη,
੧੬ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
17 ἀλλὰ γενόμενος ἐν Ῥώμῃ σπουδαίως ἐζήτησέν με καὶ εὗρεν
੧੭ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ।
18 δῴη αὐτῷ ὁ κύριος εὑρεῖν ἔλεος παρὰ κυρίου ἐν ἐκείνῃ τῇ ἡμέρᾳ. καὶ ὅσα ἐν Ἐφέσῳ διηκόνησεν, Βέλτιον σὺ γινώσκεις.
੧੮ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ।