< Πραξεις 6 >
1 Ἐν δὲ ταῖς ἡμέραις ταύταις πληθυνόντων τῶν μαθητῶν ἐγένετο γογγυσμὸς τῶν Ἑλληνιστῶν πρὸς τοὺς Ἑβραίους, ὅτι παρεθεωροῦντο ἐν τῇ διακονίᾳ τῇ καθημερινῇ αἱ χῆραι αὐτῶν.
੧ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
2 προσκαλεσάμενοι δὲ οἱ δώδεκα τὸ πλῆθος τῶν μαθητῶν εἶπαν, οὐκ ἀρεστόν ἐστιν ἡμᾶς καταλείψαντας τὸν λόγον τοῦ θεοῦ διακονεῖν τραπέζαις·
੨ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
3 ἐπισκέψασθε δέ, ἀδελφοί, ἄνδρας ἐξ ὑμῶν μαρτυρουμένους ἑπτὰ πλήρεις πνεύματος καὶ σοφίας, οὓς καταστήσομεν ἐπὶ τῆς χρείας ταύτης·
੩ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
4 ἡμεῖς δὲ τῇ προσευχῇ καὶ τῇ διακονίᾳ τοῦ λόγου προσκαρτερήσομεν.
੪ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
5 καὶ ἤρεσεν ὁ λόγος ἐνώπιον παντὸς τοῦ πλήθους, καὶ ἐξελέξαντο Στέφανον, ἄνδρα πλήρη πίστεως καὶ πνεύματος ἁγίου, καὶ Φίλιππον καὶ Πρόχορον καὶ Νικάνορα καὶ Τίμωνα καὶ Παρμενᾶν καὶ Νικόλαον προσήλυτον Ἀντιοχέα,
੫ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
6 οὓς ἔστησαν ἐνώπιον τῶν ἀποστόλων, καὶ προσευξάμενοι ἐπέθηκαν αὐτοῖς τὰς χεῖρας.
੬ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।
7 Καὶ ὁ λόγος τοῦ θεοῦ ηὔξανεν, καὶ ἐπληθύνετο ὁ ἀριθμὸς τῶν μαθητῶν ἐν Ἱερουσαλὴμ σφόδρα, πολύς τε ὄχλος τῶν ἱερέων ὑπήκουον τῇ πίστει.
੭ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
8 Στέφανος δὲ πλήρης χάριτος καὶ δυνάμεως ἐποίει τέρατα καὶ σημεῖα μεγάλα ἐν τῷ λαῷ.
੮ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
9 ἀνέστησαν δέ τινες τῶν ἐκ τῆς συναγωγῆς τῶν λεγομένων Λιβερτίνων καὶ Κυρηναίων καὶ Ἀλεξανδρέων καὶ τῶν ἀπὸ Κιλικίας καὶ Ἀσίας συζητοῦντες τῷ Στεφάνῳ,
੯ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
10 καὶ οὐκ ἴσχυον ἀντιστῆναι τῇ σοφίᾳ καὶ τῷ πνεύματι ᾧ ἐλάλει.
੧੦ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
11 τότε ὑπέβαλον ἄνδρας λέγοντας ὅτι ἀκηκόαμεν αὐτοῦ λαλοῦντος ῥήματα βλάσφημα εἰς Μωϋσῆν καὶ τὸν θεόν·
੧੧ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
12 συνεκίνησάν τε τὸν λαὸν καὶ τοὺς πρεσβυτέρους καὶ τοὺς γραμματεῖς, καὶ ἐπιστάντες συνήρπασαν αὐτὸν καὶ ἤγαγον εἰς τὸ συνέδριον,
੧੨ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
13 ἔστησάν τε μάρτυρας ψευδεῖς λέγοντας, ὁ ἄνθρωπος οὗτος οὐ παύεται λαλῶν ῥήματα κατὰ τοῦ τόπου τοῦ ἁγίου καὶ τοῦ νόμου·
੧੩ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।
14 ἀκηκόαμεν γὰρ αὐτοῦ λέγοντος ὅτι Ἰησοῦς ὁ Ναζωραῖος οὗτος καταλύσει τὸν τόπον τοῦτον καὶ ἀλλάξει τὰ ἔθη ἃ παρέδωκεν ἡμῖν Μωϋσῆς.
੧੪ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।
15 καὶ ἀτενίσαντες εἰς αὐτὸν πάντες οἱ καθεζόμενοι ἐν τῷ συνεδρίῳ εἶδον τὸ πρόσωπον αὐτοῦ ὡσεὶ πρόσωπον ἀγγέλου.
੧੫ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।