< Κατα Ιωαννην 9 >
1 Καὶ παράγων εἶδεν ἄνθρωπον τυφλὸν ἐκ γενετῆς.
੧ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।
2 Καὶ ἠρώτησαν αὐτὸν οἱ μαθηταὶ αὐτοῦ λέγοντες, Ῥαββί, τίς ἥμαρτεν, οὗτος ἢ οἱ γονεῖς αὐτοῦ, ἵνα τυφλὸς γεννηθῇ;
੨ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”
3 Ἀπεκρίθη Ἰησοῦς, Οὔτε οὗτος ἥμαρτεν οὔτε οἱ γονεῖς αὐτοῦ· ἀλλ᾽ ἵνα φανερωθῇ τὰ ἔργα τοῦ Θεοῦ ἐν αὐτῷ.
੩ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
4 Ἐμὲ δεῖ ἐργάζεσθαι τὰ ἔργα τοῦ πέμψαντός με ἕως ἡμέρα ἐστίν· ἔρχεται νύξ, ὅτε οὐδεὶς δύναται ἐργάζεσθαι.
੪ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
5 Ὅταν ἐν τῷ κόσμῳ ὦ, φῶς εἰμι τοῦ κόσμου.
੫ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”
6 Ταῦτα εἰπών, ἔπτυσε χαμαί, καὶ ἐποίησε πηλὸν ἐκ τοῦ πτύσματος, καὶ ἐπέχρισε τὸν πηλὸν ἐπὶ τοὺς ὀφθαλμοὺς τοῦ τυφλοῦ,
੬ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
7 καὶ εἶπεν αὐτῷ, Ὕπαγε νίψαι εἰς τὴν κολυμβήθραν τοῦ Σιλωάμ—ὃ ἑρμηνεύεται, Ἀπεσταλμένος. Ἀπῆλθεν οὖν καὶ ἐνίψατο, καὶ ἦλθε βλέπων.
੭ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
8 Οἱ οὖν γείτονες καὶ οἱ θεωροῦντες αὐτὸν τὸ πρότερον ὅτι τυφλὸς ἦν, ἔλεγον, Οὐχ οὗτός ἐστιν ὁ καθήμενος καὶ προσαιτῶν;
੮ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
9 Ἄλλοι ἔλεγον ὅτι Οὗτός ἐστιν· ἄλλοι δὲ ὅτι Ὅμοιος αὐτῷ ἐστιν. Ἐκεῖνος ἔλεγεν ὅτι Ἐγώ εἰμι.
੯ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10 Ἔλεγον οὖν αὐτῷ, Πῶς ἀνεῴχθησάν σου οἱ ὀφθαλμοί;
੧੦ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”
11 Ἀπεκρίθη ἐκεῖνος καὶ εἶπεν, Ἄνθρωπος λεγόμενος Ἰησοῦς πηλὸν ἐποίησε, καὶ ἐπέχρισέ μου τοὺς ὀφθαλμούς, καὶ εἶπέ μοι, Ὕπαγε εἰς τὴν κολυμβήθραν τοῦ Σιλωάμ, καὶ νίψαι. Ἀπελθὼν δὲ καὶ νιψάμενος, ἀνέβλεψα.
੧੧ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”
12 Εἶπον οὖν αὐτῷ, Ποῦ ἐστιν ἐκεῖνος; Λέγει, Οὐκ οἶδα.
੧੨ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”
13 Ἄγουσιν αὐτὸν πρὸς τοὺς Φαρισαίους, τόν ποτε τυφλόν.
੧੩ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14 Ἦν δὲ σάββατον ὅτε τὸν πηλὸν ἐποίησεν ὁ Ἰησοῦς, καὶ ἀνέῳξεν αὐτοῦ τοὺς ὀφθαλμούς.
੧੪ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
15 Πάλιν οὖν ἠρώτων αὐτὸν καὶ οἱ Φαρισαῖοι, πῶς ἀνέβλεψεν. Ὁ δὲ εἶπεν αὐτοῖς, Πηλὸν ἐπέθηκέ μου ἐπὶ τοὺς ὀφθαλμούς, καὶ ἐνιψάμην, καὶ βλέπω.
੧੫ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16 Ἔλεγον οὖν ἐκ τῶν Φαρισαίων τινές, Οὗτος ὁ ἄνθρωπος οὐκ ἔστι παρὰ τοῦ Θεοῦ, ὅτι τὸ σάββατον οὐ τηρεῖ. Ἄλλοι ἔλεγον, Πῶς δύναται ἄνθρωπος ἁμαρτωλὸς τοιαῦτα σημεῖα ποιεῖν; Καὶ σχίσμα ἦν ἐν αὐτοῖς.
੧੬ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17 Λέγουσι τῷ τυφλῷ πάλιν, Σὺ τί λέγεις περὶ αὐτοῦ, ὅτι ἤνοιξέ σου τοὺς ὀφθαλμούς; Ὁ δὲ εἶπεν ὅτι Προφήτης ἐστίν.
੧੭ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
18 Οὐκ ἐπίστευσαν οὖν οἱ Ἰουδαῖοι περὶ αὐτοῦ, ὅτι τυφλὸς ἦν καὶ ἀνέβλεψεν, ἕως ὅτου ἐφώνησαν τοὺς γονεῖς αὐτοῦ τοῦ ἀναβλέψαντος,
੧੮ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।
19 καὶ ἠρώτησαν αὐτοὺς λέγοντες, Οὗτός ἐστιν ὁ υἱὸς ὑμῶν, ὃν ὑμεῖς λέγετε ὅτι τυφλὸς ἐγεννήθη; Πῶς οὖν ἄρτι βλέπει;
੧੯ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
20 Ἀπεκρίθησαν δὲ αὐτοῖς οἱ γονεῖς αὐτοῦ καὶ εἶπον, Οἴδαμεν ὅτι οὗτός ἐστιν ὁ υἱὸς ἡμῶν, καὶ ὅτι τυφλὸς ἐγεννήθη·
੨੦ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।
21 πῶς δὲ νῦν βλέπει, οὐκ οἴδαμεν· ἢ τίς ἤνοιξεν αὐτοῦ τοὺς ὀφθαλμούς, ἡμεῖς οὐκ οἴδαμεν· αὐτὸς ἡλικίαν ἔχει· αὐτὸν ἐρωτήσατε, αὐτὸς περὶ ἑαυτοῦ λαλήσει.
੨੧ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”
22 Ταῦτα εἶπον οἱ γονεῖς αὐτοῦ, ὅτι ἐφοβοῦντο τοὺς Ἰουδαίους· ἤδη γὰρ συνετέθειντο οἱ Ἰουδαῖοι, ἵνα ἐάν τις αὐτὸν ὁμολογήσῃ Χριστόν, ἀποσυνάγωγος γένηται.
੨੨ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23 Διὰ τοῦτο οἱ γονεῖς αὐτοῦ εἶπον ὅτι Ἡλικίαν ἔχει, αὐτὸν ἐρωτήσατε.
੨੩ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”
24 Ἐφώνησαν οὖν ἐκ δευτέρου τὸν ἄνθρωπον ὃς ἦν τυφλός, καὶ εἶπον αὐτῷ, Δὸς δόξαν τῷ Θεῷ· ἡμεῖς οἴδαμεν ὅτι ὁ ἄνθρωπος οὗτος ἁμαρτωλός ἐστιν.
੨੪ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25 Ἀπεκρίθη οὖν ἐκεῖνος καὶ εἶπεν, Εἰ ἁμαρτωλός ἐστιν, οὐκ οἶδα· ἓν οἶδα, ὅτι τυφλὸς ὤν, ἄρτι βλέπω.
੨੫ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।”
26 Εἶπον δὲ αὐτῷ πάλιν, Τί ἐποίησέ σοι; Πῶς ἤνοιξέ σου τοὺς ὀφθαλμούς;
੨੬ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?”
27 Ἀπεκρίθη αὐτοῖς, Εἶπον ὑμῖν ἤδη, καὶ οὐκ ἠκούσατε. Τί πάλιν θέλετε ἀκούειν; Μὴ καὶ ὑμεῖς θέλετε αὐτοῦ μαθηταὶ γενέσθαι;
੨੭ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
28 Ἐλοιδόρησαν αὐτόν, καὶ εἶπον, Σὺ εἶ μαθητὴς ἐκείνου· ἡμεῖς δὲ τοῦ Μωσέως ἐσμὲν μαθηταί.
੨੮ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29 Ἡμεῖς οἴδαμεν ὅτι Μωσῇ λελάληκεν ὁ Θεός· τοῦτον δὲ οὐκ οἴδαμεν πόθεν ἐστίν.
੨੯ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 Ἀπεκρίθη ὁ ἄνθρωπος καὶ εἶπεν αὐτοῖς, Ἐν γὰρ τούτῳ θαυμαστόν ἐστιν, ὅτι ὑμεῖς οὐκ οἴδατε πόθεν ἐστί, καὶ ἀνέῳξέ μου τοὺς ὀφθαλμούς.
੩੦ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 Οἴδαμεν δὲ ὅτι ἁμαρτωλῶν ὁ Θεὸς οὐκ ἀκούει· ἀλλ᾽ ἐάν τις θεοσεβὴς ᾖ, καὶ τὸ θέλημα αὐτοῦ ποιῇ, τούτου ἀκούει.
੩੧ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32 Ἐκ τοῦ αἰῶνος οὐκ ἠκούσθη ὅτι ἤνοιξέ τις ὀφθαλμοὺς τυφλοῦ γεγεννημένου. (aiōn )
੩੨ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ। (aiōn )
33 Εἰ μὴ ἦν οὗτος παρὰ Θεοῦ, οὐκ ἠδύνατο ποιεῖν οὐδέν.
੩੩ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34 Ἀπεκρίθησαν καὶ εἶπον αὐτῷ, Ἐν ἁμαρτίαις σὺ ἐγεννήθης ὅλος, καὶ σὺ διδάσκεις ἡμᾶς; Καὶ ἐξέβαλον αὐτὸν ἔξω.
੩੪ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
35 Ἤκουσεν ὁ Ἰησοῦς ὅτι ἐξέβαλον αὐτὸν ἔξω· καὶ εὑρὼν αὐτόν, εἶπεν αὐτῷ, Σὺ πιστεύεις εἰς τὸν υἱὸν τοῦ Θεοῦ;
੩੫ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36 Ἀπεκρίθη ἐκεῖνος καὶ εἶπε, Καὶ τίς ἐστι, Κύριε, ἵνα πιστεύσω εἰς αὐτόν;
੩੬ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
37 Εἶπε δὲ αὐτῷ ὁ Ἰησοῦς, Καὶ ἑώρακας αὐτόν, καὶ ὁ λαλῶν μετὰ σοῦ ἐκεῖνός ἐστιν.
੩੭ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38 Ὁ δὲ ἔφη, Πιστεύω, Κύριε· καὶ προσεκύνησεν αὐτῷ.
੩੮ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
39 Καὶ εἶπεν ὁ Ἰησοῦς, Εἰς κρίμα ἐγὼ εἰς τὸν κόσμον τοῦτον ἦλθον, ἵνα οἱ μὴ βλέποντες βλέπωσι, καὶ οἱ βλέποντες τυφλοὶ γένωνται.
੩੯ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”
40 Καὶ ἤκουσαν ἐκ τῶν Φαρισαίων ταῦτα οἱ ὄντες μετ᾽ αὐτοῦ, καὶ εἶπον αὐτῷ, Μὴ καὶ ἡμεῖς τυφλοί ἐσμεν;
੪੦ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
41 Εἶπεν αὐτοῖς ὁ Ἰησοῦς, Εἰ τυφλοὶ ἦτε, οὐκ ἂν εἴχετε ἁμαρτίαν· νῦν δὲ λέγετε ὅτι Βλέπομεν· ἡ οὖν ἁμαρτία ὑμῶν μένει.
੪੧ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”