< 1 કાળવ્રત્તાંત 13 >

1 દાઉદે સહસ્ત્રાધિપતિઓની તથા શતાધિપતિઓની એટલે સર્વ સરદારોની સલાહ લીધી.
ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।
2 દાઉદે ઇઝરાયલની આખી સભાને કહ્યું, “જો તમને સારું લાગે અને જો આપણા યહોવાહની ઇચ્છા હોય, તો આપણા જે ભાઈઓ ઇઝરાયલના દેશમાં છે તેઓને તથા પોતાના શહેરોમાં રહેતા યાજકોને અને લેવીઓની પાસે સંદેશાવાહકોને મોકલીને તેઓને આપણી સાથે જોડાવા માટે જણાવીએ.
ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ
3 આપણા ઈશ્વરનો કરારકોશ આપણી પાસે ફરીથી લાવીએ કેમ કે શાઉલના સમયમાં આપણે તેની ઇચ્છાને શોધતા નહોતા.”
ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ
4 તે બાબતમાં આખી સભા સહમત થઈ, કેમ કે બધા લોકોની દ્રષ્ટિમાં એ જ યોગ્ય હતું.
ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ।
5 તેથી દાઉદે ઈશ્વરના કરારકોશને કિર્યાથ-યારીમથી લાવવા માટે, મિસરના શિહોરથી તે હમાથના નાકા સુધીના સર્વ ઇઝરાયલને ભેગા કર્યા.
ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
6 કરુબો પર બિરાજમાન ઈશ્વર, જે યહોવાહના નામથી ઓળખાય છે, તેમનો કોશ ત્યાંથી લાવવા માટે દાઉદ અને બધા ઇઝરાયલીઓ, બાલાહમાં એટલે યહૂદાના કિર્યાથ-યારીમમાં ભેગા થયા.
ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ
7 તેઓએ ઈશ્વરનો કોશ નવા ગાડામાં મૂક્યો. તેઓ તે અબીનાદાબના ઘરમાંથી લઈ આવ્યા હતા. ઉઝઝા તથા આહ્યો ગાડું હાંકતા હતા.
ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ
8 દાઉદ તથા સર્વ ઇઝરાયલીઓ ગીતો ગાતા હતા અને વીણા, સિતાર, ખંજરી, ઝાંઝ તથા રણશિંગડાં વગાડીને ખૂબ આનંદથી ઈશ્વરની સમક્ષ ઉત્સવ કરતા હતા.
ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।
9 જ્યારે તેઓ કિદ્રોનની ખળી આગળ આવ્યા, ત્યારે બળદોને ઠોકર વાગી એટલે ઉઝઝાએ કોશને સંભાળવા માટે પોતાનો હાથ લંબાવીને કોશને પકડ્યો.
ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ
10 ૧૦ તેથી યહોવાહનો કોપ ઉઝઝા પર સળગી ઊઠ્યો અને તેને મારી નાખ્યો. કેમ કે ઉઝઝા તે કોશને અડક્યો હતો. તે ત્યાં ઈશ્વર સમક્ષ મૃત્યુ પામ્યો.
੧੦ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ
11 ૧૧ દાઉદને ઘણું ખોટું લાગ્યું કેમ કે યહોવાહે ઉઝઝાને શિક્ષા કરી હતી. તેથી તે જગ્યાનું નામ પેરેસ-ઉઝઝા પડ્યું, જે આજ સુધી તે જ નામે ઓળખાય છે.
੧੧ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ
12 ૧૨ તે દિવસે દાઉદને ઈશ્વરનો ડર લાગ્યો અને તે બોલ્યો, “હું મારા ઘરે ઈશ્વરનો કોશ કેવી રીતે લાવું?”
੧੨ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
13 ૧૩ તેથી દાઉદ કોશને પોતાને ત્યાં દાઉદનગરમાં લાવ્યો નહિ, પણ તેને બીજે સ્થળે એટલે ગિત્તી ઓબેદ-અદોમના ઘરમાં લઈ ગયો.
੧੩ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ, ਸਗੋਂ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ
14 ૧૪ ઈશ્વરનો કોશ ઓબેદ-અદોમના ઘરમાં તેના કુટુંબની સાથે ત્રણ મહિના રહ્યો. તેથી યહોવાહે, તેના કુટુંબને તથા તેના સર્વસ્વને આશીર્વાદ આપ્યો.
੧੪ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।

< 1 કાળવ્રત્તાંત 13 >