< એસ્તેર 1 >
1 ૧ અહાશ્વેરોશ રાજા જે ભારત દેશથી કૂશ સુધીના એકસો સત્તાવીસ પ્રાંતો પર રાજ કરતો હતો તેના સમયમાં એવું બન્યું કે,
੧ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
2 ૨ રાજા અહાશ્વેરોશ સૂસાના મહેલમાં પોતાના સિંહાસન પર બિરાજમાન હતો તે દરમિયાન.
੨ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,
3 ૩ તેની કારકિર્દીને ત્રીજે વર્ષે તેણે પોતાના સર્વ સરદારો અને તેના સેવકોને મિજબાની આપી. ત્યારે ઇરાન તથા માદાયના અમલદારો, પ્રાંતોના અમીર ઉમરાવો તથા સરદારો તેની સમક્ષ ઉપસ્થિત હતા.
੩ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
4 ૪ ત્યારથી તેણે પોતાના વિખ્યાત રાજ્યનું ગૌરવ અને પોતાના મહાપ્રતાપનો વૈભવ સતત એકસો એંશી દિવસ પ્રદર્શિત કર્યા.
੪ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ।
5 ૫ એ દિવસો પછી રાજાએ સૂસાના મહેલમાં જેઓ હાજર હતા તે નાનામોટાં સર્વ લોકોને, સાત દિવસ સુધી મહેલના બાગના ચોકમાં મિજબાની આપી.
੫ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
6 ૬ ત્યાં સફેદ, ભૂરા તથા જાંબુડી રંગના વસ્ત્રના પડદા ચાંદીની કડીઓવાળા તથા આરસપહાણના સ્તંભો સાથે જાંબુડી તથા બારીક શણની સૂતળી વડે બાંધવામાં આવ્યા હતા. સોનાચાંદીના પલંગો લાલ, ધોળા, પીળા તથા કાળાં આરસપહાણની ફરસબંધી પર સજાવેલા હતા.
੬ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
7 ૭ તેઓને પીવા માટેના પ્યાલા સોનાના હતા. એ પ્યાલા વિશિષ્ઠ પ્રકારના હતા. અને રાજાની ઉદારતા પ્રમાણે ત્યાં પુષ્કળ પ્રમાણમાં મદીરા હતો.
੭ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
8 ૮ તે માપસર પીવામાં આવતો હતો, જોકે કોઈને પીવા માટે દબાણ કરી શકાતું ન હતું. કેમ કે રાજાએ પોતાના મહેલના સર્વ કારભારીઓને હુકમ કર્યો હતો કે, “તમારે પ્રત્યેક માણસની મરજી પ્રમાણે મદીરા પીરસવો.”
੮ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
9 ૯ રાજાની રાણી વાશ્તીએ પણ અહાશ્વેરોશ રાજાના રાજમહેલમાં ભવ્ય મિજબાની આપી.
੯ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
10 ૧૦ સાતમે દિવસે જયારે રાજા દ્રાક્ષારસમાં મગ્ન હતો ત્યારે તેણે મહૂમાન, બિઝથા, હાર્બોના, બિગ્થા, અબાગ્થા, ઝેથાર અને કાર્કાસ એ સાત ખોજા જેઓ તેના હજૂરિયા ચાકર હતા, તેઓને આજ્ઞા કરી
੧੦ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
11 ૧૧ “વાશ્તી રાણીને રાજમુગટ પહેરાવીને તેનું સૌંદર્ય લોકો તથા સરદારો સમક્ષ પ્રદર્શિત કરવા માટે મારી સમક્ષ હાજર કરો. તે દેખાવમાં ખૂબ રૂપાળી હતી.
੧੧ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
12 ૧૨ પણ રાજાએ પોતાના ખોજાઓની મારફતે જે આજ્ઞા કરી હતી તે પ્રમાણે રાજાની સમક્ષ ઉપસ્થિત થવાની વાશ્તી રાણીએ ચોખ્ખી ના પાડી દીધી. આથી રાજા એટલો બધો ઉગ્ર થયો કે તે ક્રોધથી તપી ગયો.
੧੨ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
13 ૧૩ તેથી રાજાએ સમયો પારખનાર જ્ઞાનીઓને પૂછ્યું. કેમ કે તે સમયે નિયમ તથા રૂઢી જાણનાર સર્વને પૂછવાનો રાજાનો રિવાજ હતો.
੧੩ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।
14 ૧૪ હવે જેઓ રાજાની ખૂબ જ નિકટ હતા તેઓ કાર્શના, શેથાર આદમાથા, તાર્શીશ, મેરેસ, માર્સના, અને મમૂખાન હતા. તેઓ સાત ઇરાનના અને માદાયના સરદારો હતા. તેઓ રાજાની હજૂરમાં આવજા કરી શકતા હતા, અને રાજ્યમાં પ્રથમ હરોળની બેઠકોના હકદાર હતા.
੧੪ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
15 ૧૫ અહાશ્વેરોશ રાજાએ પૂછ્યું “કાયદા પ્રમાણે વાશ્તી રાણીને આપણે શું કરવું? કેમ કે તેણે ખોજાઓ મારફતે આપેલી મારી આજ્ઞાની અવગણના કરી છે.”
੧੫ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”
16 ૧૬ પછી રાજા અને તેના સરદારો સમક્ષ મમૂખાને જણાવ્યું કે, “વાશ્તી રાણીએ કેવળ અહાશ્વેરોશ રાજાની વિરુદ્ધ જ નહિ પરંતુ રાજ્યના સર્વ પ્રાંતોના સર્વ સરદારો તથા તમામ લોકો વિરુદ્ધ પણ અપરાધ કર્યો છે.
੧੬ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ
17 ૧૭ જો રાણીએ કરેલું આ વર્તન સર્વ સ્ત્રીઓમાં જાહેર થશે, તો સર્વત્ર એવી વાત પ્રસરી જશે કે, ‘અહાશ્વેરોશ રાજાએ વાશ્તી રાણીને પોતાની સમક્ષ આવવાની આજ્ઞા કરી પણ તે આવી નહિ.’ એથી દેશની સ્ત્રીઓ પોતાના પતિઓને તુચ્છકારપાત્ર ગણશે.
੧੭ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।
18 ૧૮ જો ઇરાન તથા માદીના સરદારોની સ્ત્રીઓએ રાણીના આ કૃત્ય વિષે સાંભળ્યું હશે તો તેઓ પણ પોતાના પતિઓને એવા જ ગણશે. અને તેથી પુષ્કળ તિરસ્કાર તથા ક્રોધ ઉત્પન્ન થશે.
੧੮ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
19 ૧૯ જો રાજાની સંમતિ હોય તો એક કડક બાદશાહી ફરમાન બહાર પાડવામાં આવે અને તે બદલાય નહિ માટે ઇરાન તથા માદીના કાયદાઓમાં તે નોધાવું જોઈએ કે, ‘વાશ્તીએ હવે પછી અહાશ્વેરોશ રાજાની હજૂરમાં કદી ન આવવું.’ અને રાજાએ તેનું રાણીપદ તેના કરતાં કોઈ સારી રાણીને આપવું.
੧੯ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
20 ૨૦ રાજા જે હુકમ કરશે તે જયારે તેના આખા સામ્રાજ્યમાં જાહેર થશે, ત્યારે સર્વ સ્ત્રીઓ પોતાના પતિઓને પછી ભલે તે નાના હોય કે મોટા પણ તેઓને માન આપશે.”
੨੦ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
21 ૨૧ એ સલાહ રાજા તથા તેના સરદારોને સારી લાગી. તેથી રાજાએ મમૂખાનના કહેવા પ્રમાણે કર્યુ.
੨੧ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
22 ૨૨ રાજાએ તેના સર્વ પ્રાંતોમાં દરેક પ્રાંતની લિપિ પ્રમાણે તથા દરેક દેશની ભાષા પ્રમાણે પત્રો મોકલ્યા કે, પ્રત્યેક પુરુષ પોતાના ઘરમાં અધિકાર ચલાવે.” અને એ હુકમ તે પોતાના લોકોની ભાષામાં જાહેર કરે.
੨੨ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।